ਜਲੰਧਰ ''ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ

Monday, Sep 07, 2026 - 11:47 AM (IST)

ਜਲੰਧਰ ''ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ

ਜਲੰਧਰ (ਮਹੇਸ਼)-ਥਾਣਾ ਰਾਮਾ ਮੰਡੀ ਅਧੀਨ ਪੈਂਦੇ ਇਲਾਕੇ ਅਜੀਤ ਨਗਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਵੱਲੋਂ ਕੀਤੀ ਗਈ ਗੁੰਡਾਗਰਦੀ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਜਿਸ ਨੂੰ ਬਹੁਤ ਹੀ ਗੰਭੀਰਤਾ ਨਾਲ ਲੈਂਦਿਆਂ ਪੁਲਸ ਨੇ ਰਾਜਿੰਦਰ ਦੀਵਾਨ ਪੁੱਤਰ ਜੋਗਿੰਦਰ ਦੀਵਾਨ ਨਿਵਾਸੀ ਗਲੀ ਨੰਬਰ-10 ਅਜੀਤ ਨਗਰ ਜਲੰਧਰ ਦੇ ਬਿਆਨਾਂ ’ਤੇ ਕਰਨ, ਸਫ਼ੀ ਅਤੇ ਮਨੂੰ ਸਮੇਤ 7 ਲੋਕਾਂ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਚ ਅੰਡਰ ਸੈਕਸ਼ਨ 115(2), 333, 190, 191(3) ਬੀ. ਐੱਨ. ਐੱਸ. ਤਹਿਤ ਥਾਣਾ ਰਾਮਾ ਮੰਡੀ ਵਿਚ ਜਾਂਚ ਅਧਿਕਾਰੀ ਐੱਸ. ਆਈ. ਜਸਵੰਤ ਸਿੰਘ ਵੱਲੋਂ 229 ਨੰਬਰ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਦਾਖ਼ਲ ਹੋਏ 2 ਨੌਜਵਾਨ, CIA ਸਟਾਫ਼ ਦੇ ਮੈਂਬਰ ਦੱਸ ਦਿੱਤੀ ਧਮਕੀ

ਵੀਡੀਓ ਵਿਚ ਦੇਰ ਰਾਤ ਅਜੀਤ ਨਗਰ ਦੀ ਗਲੀ ਵਿਚ ਹੱਥਾਂ ਵਿਚ ਹਥਿਆਰ ਲੈ ਕੇ ਕੁਝ ਨੌਜਵਾਨ ਗੁੰਡਾਗਰਦੀ ਕਰਦੇ ਹੋਏ ਕੈਦ ਪਾਏ ਗਏ ਹਨ। ਇਹ ਜਾਣਕਾਰੀ ਏ. ਸੀ. ਪੀ. ਜਲੰਧਰ ਸੈਂਟਰਲ ਰਾਜੇਸ਼ ਠਾਕੁਰ ਨੇ ਮੀਡੀਆ ਨੂੰ ਦਿੰਦਿਆਂ ਕਿਹਾ ਕਿ ਉਕਤ ਮਾਮਲੇ ਵਿਚ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਦੀ ਭਾਲ ਵਿਚ ਰੇਡ ਕੀਤੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਇਸ ਮਾਮਲੇ ਵਿਚ ਪੁਲਸ ਵੱਲੋਂ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਪੁਲਸ ਨੇ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News