ਹਰ ਘਰ ਤੱਕ ਪੀਣ ਵਾਲਾ ਸਾਫ਼-ਸੁਥਰਾ ਪਾਣੀ ਪਹੁੰਚਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼: ਬ੍ਰਹਮ ਸ਼ੰਕਰ ਜਿੰਪਾ

10/11/2023 11:48:05 AM

ਹੁਸ਼ਿਆਰਪੁਰ (ਘੁੰਮਣ)-ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 13 ਦੇ ਮੁਹੱਲਾ ਨਿਊ ਫਤਿਹਗੜ੍ਹ ਵਿਚ 34 ਲੱਖ ਰੁਪਏ ਦੀ ਲਾਗਤ ਲਾਲ ਲੱਗਣ ਜਾ ਰਹੇ ਟਿਊਬਵੈੱਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਕਿਹਾ ਕਿ ਟਿਊਬਵੈੱਲ ਲੱਗਣ ਨਾਲ ਇਲਾਕੇ ਵਿਚ ਪੀਣ ਵਾਲੇ ਪਾਣੀ ਦੀ ਕਮੀ ਨੂੰ ਦੂਰ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਵਿਭਾਗ ਵੱਲੋਂ ਟਿਊਬਵੈੱਲ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ, ਜੋਕਿ ਬਹੁਤ ਹੀ ਉੱਤਮ ਕੁਆਲਿਟੀ ਦਾ ਹੋਵੇਗਾ।

ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਹੁਸ਼ਿਆਰਪੁਰ ਦੇ ਨੌਜਵਾਨ ਦੀ ਹੋਈ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਟਿਊਬਵੈੱਲ ਲੱਗਣ ਨਾਲ ਮੁਹੱਲੇ ਦੇ ਨਾਲ ਲੱਗਦੇ 3-4 ਵਾਰਡਾਂ ਦੇ ਲੋਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਟਿਊਬਵੈੱਲ ਲੱਗਣ ਤੋਂ ਬਾਅਦ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਪੀਣ ਵਾਲੇ ਸਾਫ਼ ਪਾਣੀ ਦੀ ਵੱਡੀ ਸਮੱਸਿਆ ਦਾ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਸੂਬੇ ਦੇ ਹਰ ਘਰ ਨਲ ਅਤੇ ਹਰ ਘਰ ਜਲ ਦੀ ਸੁਵਿਧਾ ਪਹੁੰਚੇ, ਤਾਂ ਜੋ ਸਾਰਿਆਂ ਨੂੰ ਪੀਣ ਵਾਲਾ ਸਾਫ ਪਾਣੀ ਮਿਲੇ। ਉਨ੍ਹਾਂ ਲੋਕਾਂ ਨੂੰ ਪਾਣੀ ਦੀ ਸਹੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਲ ਸਪਲਾਈ ਵਿਭਾਗ ਲੋਕਾਂ ਤੱਕ ਸਾਫ਼ ਪੀਣ ਵਾਲਾ ਪਾਣੀ ਪਹੁੰਚਾਉਣ ਲਈ ਦਿਨ-ਰਾਤ ਕੰਮ ਕਰ ਰਿਹਾ ਹੈ ਅਤੇ ਜਿੱਥੇ ਤੁਰੰਤ ਕੰਮ ਕਰਨ ਦੀ ਜ਼ਰੂਰਤ ਹੈ, ਉਥੇ ਬਿਨਾਂ ਦੇਰੀ ਕੰਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ, ਦੋ ਦਿਨ ਦਾ ਮਿਲਿਆ ਪੁਲਸ ਰਿਮਾਂਡ

ਉਨ੍ਹਾਂ ਇਸ ਦੌਰਾਨ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਲਈ ਪ੍ਰੇਰਿਤ ਵੀ ਕੀਤਾ। ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਬਿਹਤਰ ਗੁਣਵੱਤਾ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹੁਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿਚ ਸਵੱਛਤਾ ਨੂੰ ਯਕੀਨੀ ਬਣਾਉਣ ਲਈ ਵੀ ਪੰਜਾਬ ਸਰਕਾਰ ਦੁਆਰਾ ਬਹੁਤ ਸਾਰੀਆਂ ਯੋਜਨਾਵਾਂ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਹੁਸ਼ਿਆਰਪੁਰ ਜ਼ਿਲੇ ਨੂੰ ਜਲ ਸਪਲਾਈ ਤੇ ਸਿੰਚਾਈ ਦੇ ਟਿਊਬਵੈੱਲ ਦੇਣ ਵਿਚ ਕੋਈ ਕਮੀ ਨਹੀਂ ਛੱਡੀ ਹੈ। ਉਨ੍ਹਾਂ ਕਿਹਾ ਕਿ ਜ਼ਿਲੇ ਦੇ ਲੋਕਾਂ ਦੀ ਮੰਗ ਅਨੁਸਾਰ ਪੀਣ ਵਾਲੇ ਪਾਣੀ ਤੋਂ ਇਲਾਵਾ ਸਿੰਚਾਈ ਲਈ ਟਿਊਬਵੈੱਲ ਲਾਏ ਗਏ ਹਨ। ਇਸ ਮੌਕੇ ਕੌਂਸਲਰ ਜਤਿੰਦਰ ਕੌਰ, ਅਜੀਤ ਸਿੰਘ ਲੱਕੀ, ਅਮਰੀਕ ਚੰਦ, ਕਾਮਰੇਡ ਗੰਗਾ ਪ੍ਰਸ਼ਾਦ, ਜੈ ਰਾਮ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਜਲੰਧਰ: ਰੋਂਦੀ-ਕਰਲਾਉਂਦੀ ਬਜ਼ੁਰਗ ਮਾਂ ਬੋਲੀ, ਕਾਸ਼ ਮੈਂ ਵੀ ਘਰ ਦੇ ਅੰਦਰ ਹੁੰਦੀ, ਦਿਲ ਨੂੰ ਵਲੂੰਧਰ ਦੇਣਗੀਆਂ ਇਹ ਤਸਵੀਰਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en&pli=1

For IOS:- https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News