ਵਪਾਰੀ ਵਰਗ ਸਮਾਜ ਦਾ ਅਹਿਮ ਹਿੱਸਾ: ਬ੍ਰਹਮ ਸ਼ੰਕਰ ਜਿੰਪਾ
Thursday, Nov 30, 2023 - 01:17 PM (IST)
ਹੁਸ਼ਿਆਰਪੁਰ (ਘੁੰਮਣ)-ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਪਾਰੀ ਵਰਗ ਸਮਾਜ ਦਾ ਅਹਿਮ ਅੰਗ ਹੈ ਅਤੇ ਦੇਸ਼ ਅਤੇ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀ ਹਰ ਸਮੱਸਿਆ ਨੂੰ ਹੱਲ ਕਰਨ ਲਈ ਵਚਨਬੱਧ ਹੈ। ਉਹ ਗਊਸ਼ਾਲਾ ਬਾਜ਼ਾਰ ਹੋਲਸੇਲ ਮਾਰਕੀਟ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਮਾਰਕੀਟ ਹੈੱਡ ਰਾਜੂ ਖੱਤਰੀ ਅਤੇ ਚੇਅਰਮੈਨ ਕੁਲਦੀਪ ਗੋਇਲ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ’ਤੇ ਪਹਿਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸੂਬੇ ’ਚ ਡਰ-ਮੁਕਤ ਮਾਹੌਲ ਸਿਰਜ ਕੇ ਸਰਕਾਰ ਨੇ ਰਾਜ ਵਿਚ ਵੱਡੇ ਪੱਧਰ ’ਤੇ ਵਪਾਰਕ ਮੌਕਿਆਂ ’ਚ ਵਾਧਾ ਕੀਤਾ ਹੈ, ਜਿਸ ਕਾਰਨ ਸੂਬੇ ’ਚ ਨਿਵੇਸ਼ ਵੀ ਹੋ ਰਿਹਾ ਹੈ।
ਇਹ ਵੀ ਪੜ੍ਹੋ : ਸੜਕਾਂ ਤੇ ਪੁਲਾਂ ਦਾ ਕੰਮ ਅਧੂਰਾ ਛੱਡਣ ਵਾਲੇ ਠੇਕੇਦਾਰਾਂ ਖ਼ਿਲਾਫ਼ ਵੱਡੀ ਕਾਰਵਾਈ, ਲੱਗਾ 626 ਲੱਖ ਦਾ ਜੁਰਮਾਨਾ
ਉਨ੍ਹਾਂ ਦੱਸਿਆ ਕਿ ਵਪਾਰੀ ਵਰਗ ਦੇ ਭਰਾਵਾਂ ਨੇ ਹਮੇਸ਼ਾ ਹੀ ਸਮਾਜ ਸੇਵੀ ਕੰਮਾਂ ਵਿਚ ਆਪਣਾ ਅਹਿਮ ਯੋਗਦਾਨ ਪਾਇਆ ਹੈ ਅਤੇ ਉਹ ਆਸ ਕਰਦੇ ਹਨ ਕਿ ਭਵਿੱਖ ਵਿਚ ਵੀ ਵਪਾਰੀ ਵਰਗ ਇਸੇ ਤਰ੍ਹਾਂ ਸਮਾਜ ਭਲਾਈ ਦੇ ਕੰਮਾਂ ਵਿਚ ਅੱਗੇ ਆਉਂਦਾ ਰਹੇਗਾ। ਇਸ ਦੌਰਾਨ ਉਨ੍ਹਾਂ ਗਊਸ਼ਾਲਾ ਬਾਜ਼ਾਰ ਹੋਲਸੇਲ ਮਾਰਕੀਟ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਕੌਂਸਲਰ ਵਿਜੇ ਅਗਰਵਾਲ, ਵਰਿੰਦਰ ਸ਼ਰਮਾ ਬਿੰਦੂ, ਸੰਤੋਸ਼ ਸੈਣੀ, ਵਰਿੰਦਰ ਵੈਦ, ਮਨਜੀਤ ਕੌਰ, ਅਜੇ ਵਰਮਾ, ਜਗਦੀਸ਼ ਅਗਰਵਾਲ, ਮਾਸਟਰ ਸਤਪਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਪਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ : ਸਰਕਾਰ ਨੇ ਟੋਲ ਟੈਕਸ 'ਚ ਰਾਹਤ ਦਾ ਫ਼ੈਸਲਾ ਪਲਟਿਆ, ਹੁਣ ਕਰਨਾ ਪਵੇਗਾ 100 ਫ਼ੀਸਦੀ ਟੋਲ ਦਾ ਭੁਗਤਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।