ਬਕਾਇਆ ਪਏ ਕੰਮਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਅਧਿਕਾਰੀ : ਬ੍ਰਹਮ ਸ਼ੰਕਰ ਜਿੰਪਾ

Thursday, Oct 27, 2022 - 11:00 AM (IST)

ਬਕਾਇਆ ਪਏ ਕੰਮਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਅਧਿਕਾਰੀ : ਬ੍ਰਹਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਘੁੰਮਣ)- ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਲੋਕ ਨਿਰਮਾਣ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਾਕਾਇਆ ਪਏ ਕੰਮਾਂ ਵਿਚ ਤੇਜ਼ੀ ਲਿਆਉਂਦਿਆਂ ਇਨ੍ਹਾਂ ਨੂੰ ਜਲਦ ਨੇਪਰੇ ਚਾੜ੍ਹਨ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਹ ਬੁੱਧਵਾਰ ਜ਼ਿਲ੍ਹਾ ਪ੍ਰਸ਼ਾਸਕੀ ਕਪਲੈਕਸ ਵਿਖੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਬੁਲਾਈ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਆਮ ਆਦਮੀ ਪਾਰਟੀ ਦੇ ਦਿਹਾਤੀ ਜ਼ਿਲਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸ਼੍ਰੀਮਤੀ ਕਰਮਜੋਤ ਕੌਰ, ਪ੍ਰੋ. ਜੀ. ਐੱਸ. ਮੁਲਤਾਨੀ ਅਤੇ ਹਰਮਿੰਦਰ ਸਿੰਘ ਸੰਧੂ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲੇ ਦੀਆਂ ਮੁਰੰਮਤ ਅਤੇ ਨਿਰਮਾਣ ਅਧੀਨ ਸੜਕਾਂ ਦੇ ਕੰਮਾਂ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਜ਼ਿਲੇ ਦੀ ਕੋਈ ਵੀ ਮੁੱਖ ਸੜਕ ਅਜਿਹੀ ਨਾ ਰਹੇ, ਜੋ ਕਿ ਟੁੱਟੀ ਹੋਵੇ।

ਇਹ ਵੀ ਪੜ੍ਹੋ:  ਪੁਰਤਗਾਲ 'ਚ 11 ਮਹੀਨਿਆਂ ਤੋਂ ਲਾਪਤਾ ਪਿਓ, ਮਾਂ ਨਹੀਂ ਦੇ ਰਹੀ ਕੋਈ ਜਵਾਬ, ਬੱਚਿਆਂ ਨੇ ਰੋ-ਰੋ ਸੁਣਾਇਆ ਦੁਖੜਾ

ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜਕ ਨਿਰਮਾਣ ਦੇ ਕੰਮਾਂ ਦੀ ਗੁਣਵੱਤਾ ਨੂੰ ਲੈ ਕੇ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਉੱਚ ਕੁਆਲਿਟੀ ਦੀਆਂ ਵਧੀਆ ਸੜਕਾਂ ਦਾ ਨਿਰਮਾਣ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੁਆਲਿਟੀ ਨਾਲ ਕੋਈ ਵੀ ਸਮਝੌਤਾ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰੇਗੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ।

ਇਸ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕੈਬਨਿਟ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਦਿਸ਼ਾ ਵਿਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗਾਂ ਨੂੰ ਬਾਕਾਇਆ ਪਏ ਕੰਮ ਪਹਿਲ ਦੇ ਆਧਾਰ ’ਤੇ ਕਰਨ ਸਬੰਧੀ ਪਹਿਲਾਂ ਹੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਇਸ ਮੌਕੇ ਐੱਸ. ਡੀ. ਐੱਮ. ਦਸੂਹਾ ਤੇਜਸਵੀ ਅਲੰਕਾਰ, ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ:  ਪਹਿਲਾਂ ਔਰਤ ਨਾਲ ਬਣਾਏ ਨਾਜਾਇਜ਼ ਸੰਬੰਧ, ਫਿਰ ਛੁਟਕਾਰਾ ਪਾਉਣ ਲਈ ਦਿੱਤਾ ਕਤਲ ਦੀ ਵਾਰਦਾਤ ਨੂੰ ਅੰਜਾਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News