ਨੌਜਵਾਨਾਂ ਦੀ ਤਰੱਕੀ ਲਈ ਪੰਜਾਬ ਸਰਕਾਰ ਗੰਭੀਰ, ਮੁਹੱਈਆ ਕਰਵਾ ਰਹੀ ਹੈ ਬਿਹਤਰ ਮੌਕੇ: ਬ੍ਰਹਮ ਸ਼ੰਕਰ ਜਿੰਪਾ
Thursday, Aug 31, 2023 - 05:11 PM (IST)

ਹੁਸ਼ਿਆਰਪੁਰ (ਘੁੰਮਣ)- ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਨੌਜਵਾਨਾਂ ਦੀ ਤਰੱਕੀ ਨੂੰ ਲੈ ਕੇ ਪੰਜਾਬ ਸਰਕਾਰ ਬਹੁਤ ਗੰਭੀਰ ਹੈ ਅਤੇ ਸਮੇਂ-ਸਮੇਂ ’ਤੇ ਨੌਜਵਾਨਾਂ ਨਾਲ ਜੁੜੀਆਂ ਯੋਜਨਾਵਾਂ ਦਾ ਕੰਮ ਕਰਕੇ ਉਨ੍ਹਾਂ ਨੂੰ ਬਿਹਤਰ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਉਹ ਪਿੰਡ ਜਹਾਨਖੇਲਾਂ ਅਤੇ ਪਿੰਡ ਨੰਗਲ ਸ਼ਹੀਦਾਂ ਵਿਚ 66.50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮਾਂ ਦਾ ਨੀਂਹ ਪੱਥਰ ਰੱਖਣ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਪਿੰਡ ਦੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਰੁਚੀ ਵਿਖਾਉਣ, ਕਿਉਂਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਰਚਨਾਤਮਕ ਮਾਹੌਲ ਬਣਾਇਆ ਜਾ ਰਿਹਾ ਹੈ, ਤਾਂ ਜੋ ਨੌਜਵਾਨਾਂ ਨੂੰ ਸਿੱਖਿਆ ਅਤੇ ਸਰੀਰਕ ਪੱਖੋਂ ਵਿਕਸਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬਣਾਏ ਗਏ ਖੇਡ ਸਟੇਡੀਅਮਾਂ ਦਾ ਉਦੇਸ਼ ਵੀ ਤੰਦਰੁਸਤੀ ਦਾ ਸੰਦੇਸ਼ ਦੇਣਾ ਹੈ, ਤਾਂ ਜੋ ਹਰ ਉਮਰ ਵਰਗ ਦਾ ਵਿਅਕਤੀ ਅਤੇ ਔਰਤਾਂ ਇਨ੍ਹਾਂ ਸਟੇਡੀਅਮਾਂ ਦਾ ਲਾਭ ਲੈ ਸਕਣ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਜਹਾਨਖੇਲਾਂ ਵਿਚ 22.77 ਲੱਖ ਰੁਪਏ ਅਤੇ ਪਿੰਡ ਨੰਗਲ ਸ਼ਹੀਦਾਂ ਵਿਚ 43.73 ਲੱਖ ਰੁਪਏ ਦੀ ਲਾਗਤ ਨਾਲ ਸਟੇਡੀਅਮਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜੋਕਿ ਨੌਜਵਾਨਾਂ ਲਈ ਵਰਦਾਨ ਸਾਬਤ ਹੋਵੇਗਾ।
ਇਹ ਵੀ ਪੜ੍ਹੋ- ਕੈਨੇਡਾ ਰਹਿੰਦੀ ਕੁੜੀ ਨਾਲ 19 ਲੱਖ 'ਚ ਪਿਆ ਰਿਸ਼ਤਾ, 3 ਸਾਲ ਮਗਰੋਂ ਸੱਚ ਜਾਣ ਹੈਰਾਨ ਰਹਿ ਗਿਆ ਮੁੰਡਾ
ਉਨ੍ਹਾਂ ਅਪੀਲ ਕਰਦੇ ਹੋਏ ਕਿਹਾ ਕਿ ਪਿੰਡ ਵਾਸੀ ਨਸ਼ੇ ਦੇ ਖ਼ਿਲਾਫ਼ ਇਕਜੁੱਟ ਹੋਣ, ਕਿਉਂਕਿ ਇਕਜੁੱਟਤਾ ਨਾਲ ਹੀ ਨਸ਼ੇ ਦੇ ਰੋਗ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ, ਕਿਉਂਕਿ ਜਾਣਕਾਰੀ ਨਾਲ ਹੀ ਇਨ੍ਹਾਂ ਯੋਜਨਾਵਾਂ ਦਾ ਫਾਇਦਾ ਉਠਾਇਆ ਜਾ ਸਕਦਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਜਿੱਥੇ ਵਿਕਾਸ ਪੱਖੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ, ਉਥੇ ਯੋਗ ਵਿਅਕਤੀਆਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਵੀ ਯਕੀਨੀ ਬਣਾਈਆਂ ਜਾਣਗੀਆਂ। ਇਸ ਮੌਕੇ ਸਰਪੰਚ ਪਰਮਜੀਤ ਕੌਰ, ਬੀ.ਡੀ.ਪੀ.ਓ ਸੁਖਜਿੰਦਰ ਸਿੰਘ, ਐਸ.ਡੀ.ਓ ਅਮਰਜੀਤ ਸਿੰਘ, ਜੇ. ਈ. ਗੁਰਦੀਪ ਸਿੰਘ, ਐਡਵੋਕੇਟ ਅਮਰਜੋਤ ਸਿੰਘ ਸੈਣੀ, ਪ੍ਰਿਤਪਾਲ, ਰਾਜਨ ਸੈਣੀ, ਅਵਤਾਰ ਸਿੰਘ, ਅਰੁਣਦੀਪ ਬੇਦੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਹਾਈਵੇਅ 'ਤੇ ਪਲਟੀ ਕਾਰ, ਗੁੱਸੇ 'ਚ ਮਾਲਕ ਨੇ ਕਬਾੜੀਏ ਨੂੰ ਸਿਰਫ਼ 50 ਹਜ਼ਾਰ ’ਚ ਵੇਚ ਦਿੱਤੀ ਲਗਜ਼ਰੀ ਗੱਡੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ