ਕੇਜਰੀਵਾਲ ਦੀ ਯੋਗ ਅਗਵਾਈ ਕਾਰਨ ‘ਆਪ’ ਨੇ ਸਿਰਫ਼ 10 ਸਾਲ ’ਚ ਕੌਮੀ ਪਾਰਟੀ ਬਣਨ ਦਾ ਮਾਣ ਹਾਸਲ ਕੀਤਾ: ਜਿੰਪਾ

Thursday, Apr 13, 2023 - 12:58 PM (IST)

ਕੇਜਰੀਵਾਲ ਦੀ ਯੋਗ ਅਗਵਾਈ ਕਾਰਨ ‘ਆਪ’ ਨੇ ਸਿਰਫ਼ 10 ਸਾਲ ’ਚ ਕੌਮੀ ਪਾਰਟੀ ਬਣਨ ਦਾ ਮਾਣ ਹਾਸਲ ਕੀਤਾ: ਜਿੰਪਾ

ਜਲੰਧਰ/ਹੁਸ਼ਿਆਰਪੁਰ (ਧਵਨ, ਰਾਕੇਸ਼)- ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ ਦਾ ਦਰਜਾ ਮਿਲਣ ’ਤੇ ਹੁਸ਼ਿਆਰਪੁਰ ਵਿਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ’ਚ ਪਾਰਟੀ ਦੇ ਵਰਕਰਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਥੋੜ੍ਹੇ ਸਮੇਂ ਵਿਚ ਹੀ ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ ਦਾ ਦਰਜਾ ਮਿਲਣ ਨਾਲ ਨਾ ਸਿਰਫ਼ ਪਾਰਟੀ ਦੇ ਵਾਲੰਟੀਅਰਾਂ ਵਿਚ ਖ਼ੁਸ਼ੀ ਹੈ ਸਗੋਂ ਆਮ ਜਨਤਾ ਵੀ ਕਾਫ਼ੀ ਉਤਸ਼ਾਹਤ ਹੈ। ਉਨ੍ਹਾਂ ਇਸ ਪ੍ਰਾਪਤੀ ਲਈ ਪਾਰਟੀ ਦੇ ਵਾਲੰਟੀਅਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਹਰ ਪੱਧਰ ’ਤੇ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਅਤੇ ਸੰਘਰਸ਼ ਕੀਤਾ।

ਇਹ ਵੀ ਪੜ੍ਹੋ : ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਨੇ ਭਰਿਆ ਨਾਮਜ਼ਦਗੀ ਪੱਤਰ, ਇਕ ਮੰਚ 'ਤੇ ਸਿੱਧੂ, ਬਾਜਵਾ ਤੇ ਵੜਿੰਗ ਸਣੇ ਦਿਸੀ ਲੀਡਰਸ਼ਿਪ

ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸੰਘਰਸ਼ ਤੋਂ ਬਿਨਾਂ ਸੰਭਵ ਨਹੀਂ, ਜੋ ਦਿਨ-ਰਾਤ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੇ ਪਿਆਰ ਤੇ ਵਿਸ਼ਵਾਸ ਦੇ ਕਾਰਨ ਹੀ ਸਿਰਫ਼ 10 ਸਾਲ ਵਿਚ ਆਮ ਆਦਮੀ ਪਾਰਟੀ ਕੌਮੀ ਪਾਰਟੀ ਦੇ ਤੌਰ ’ਤੇ ਉਭਰੀ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਚ ਪਾਰਟੀ ਦਾ ਦੇਸ਼ ’ਚ ਵੱਡੇ ਪੱਧਰ ’ਤੇ ਵਿਸਤਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਸਾਡੀ ਪਾਰਟੀ ਦੇਸ਼ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਦੇ ਰੂਪ ’ਚ ਉਭਰੇਗੀ। ਇਸ ਦੌਰਾਨ ਉਨ੍ਹਾਂ ਸੂਬਾ ਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵਿਸ਼ਵਾਸ ਜ਼ਾਹਿਰ ਕੀਤਾ ਹੈ।

ਇਹ ਵੀ ਪੜ੍ਹੋ : ਵਿਸਾਖੀ ਮੌਕੇ ਘਰ 'ਚ ਛਾਇਆ ਮਾਤਮ, ਮੋਰਿੰਡਾ ਵਿਖੇ ਵਾਪਰੇ ਦਰਦਨਾਕ ਹਾਦਸੇ 'ਚ 2 ਸਕੇ ਭਰਾਵਾਂ ਦੀ ਮੌਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 


author

shivani attri

Content Editor

Related News