ਸਿੱਖਿਆ ਦੇ ਖੇਤਰ ’ਚ ਤਰੱਕੀ ਕਰ ਕੇ ਪੰਜਾਬ ਪੇਸ਼ ਕਰ ਰਿਹੈ ਬੇਮਿਸਾਲ ਉਦਾਹਰਣ : ਬ੍ਰਹਮ ਸ਼ੰਕਰ ਜਿੰਪਾ

Sunday, Feb 04, 2024 - 12:38 PM (IST)

ਸਿੱਖਿਆ ਦੇ ਖੇਤਰ ’ਚ ਤਰੱਕੀ ਕਰ ਕੇ ਪੰਜਾਬ ਪੇਸ਼ ਕਰ ਰਿਹੈ ਬੇਮਿਸਾਲ ਉਦਾਹਰਣ : ਬ੍ਰਹਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਘੁੰਮਣ)-ਰਿਆਤ ਐਂਡ ਬਾਹਰਾ ਗਰੁੱਪ ਇੰਸਟੀਚਿਊਟ ਹੁਸ਼ਿਆਰਪੁਰ ਵਿਚ ਚੱਲ ਰਹੀ 31ਵੀਂ ਚਿਲਡਰਨ ਸਾਇੰਸ ਕਾਂਗਰਸ ਸ਼ਨੀਵਾਰ ਸਮਾਪਤ ਹੋ ਗਈ। ਤਿੰਨ ਦਿਨ ਦੇ ਪ੍ਰੋਗਰਾਮ ਤਹਿਤ ਆਖਰੀ ਦਿਨ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਜਦਕਿ ਵਿਧਾਇਕ ਡਾ. ਰਵਜੋਤ, ਮੇਅਰ ਸੁਰਿੰਦਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਪੰਜਾਬ ਸਟੇਟ ਕੌਂਸਿਲ ਸਾਇੰਸ ਐਂਡ ਟੈਕਨਾਲੋਜੀ ਦੇ ਜੁਆਇੰਟ ਡਾਇਰੈਕਟਰ ਡਾ. ਕੇ. ਐੱਸ. ਬਾਠ, ਪ੍ਰਾਜੈਕਟ ਵਿਗਿਆਨੀ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਡਾ. ਮੰਦਾਕਨੀ ਠਾਕੁਰ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗੁਰਿੰਦਰਜੀਤ ਕੌਰ, ਰਿਆਤ ਐਂਡ ਬਾਹਰਾ ਦੇ ਕੈਂਪਸ ਡਾਇਰੈਕਟਰ ਚੰਦਰ ਮੋਹਨ ਵਿਸ਼ੇਸ਼ ਤੌਰ ’ਤੇ ਪ੍ਰੋਗਰਾਮ ਵਿਚ ਸ਼ਾਮਲ ਹੋਏ।

ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਅੱਜ ਦਾ ਯੁੱਗ ਸਾਇੰਸ ਦਾ ਯੁੱਗ ਹੈ। ਪੰਜਾਬ ਸਰਕਾਰ ਬੱਚਿਆਂ ਨੂੰ ਉਚ ਪੱਧਰ ਦੀ ਸਿੱਖਿਆ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਕੂਲ ਆਫ ਐਮੀਨੈਂਸ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਬੱਚੇ ਨਵੀਂ ਤਕਨੀਕ ਲੈ ਕੇ ਅੱਗੇ ਆ ਰਹੇ ਹਨ। ਬੱਚਿਆਂ ਦੁਆਰਾ ਬਣਾਏ ਗਏ ਪ੍ਰਾਜੈਕਟ ਇਸ ਦਾ ਸਬੂਤ ਹਨ ਕਿ ਉਨ੍ਹਾਂ ਨੂੰ ਸਾਇੰਸ ਵਿਚ ਬਹੁਤ ਜ਼ਿਆਦਾ ਦਿਲਚਸਪੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ’ਚ ਤਰੱਕੀ ਕਰਕੇ ਪੰਜਾਬ ਬੇਮਿਸਾਲ ਉਦਾਹਰਣ ਪੇਸ਼ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਾਇੰਸ ਵਿਚ ਲਗਾਤਾਰ ਤਰੱਕੀ ਹੋ ਰਹੀ ਹੈ ਅਤੇ ਬੱਚਿਆਂ ਦੀ ਦਿਲਚਸਪੀ ਵੀ ਸਾਇੰਸ ਵੱਲ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਬੱਚੇ ਸਾਇੰਸ ਦੇ ਆਧਾਰ ’ਤੇ ਵੱਡੀਆਂ-ਵੱਡੀਆਂ ਸਮੱਸਿਆਵਾਂ ਦਾ ਹੱਲ ਲੈ ਕੇ ਸਾਹਮਣੇ ਆ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਸਿੱਖਿਆ ਅਤੇ ਸਿਹਤ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।

ਇਹ ਵੀ ਪੜ੍ਹੋ:  ਜਲੰਧਰ ਪੁਲਸ ਦੀ ਵੱਡੀ ਸਫ਼ਲਤਾ, ਡਰੋਨ ਜ਼ਰੀਏ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 4 ਮੁਲਜ਼ਮ ਗ੍ਰਿਫ਼ਤਾਰ

ਇਸ ਮੌਕੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਜੁਆਇੰਟ ਡਾਇਰੈਕਟਰ ਡਾ. ਕੇ. ਐੱਸ. ਬਾਠ ਨੇ ਕਿਹਾ ਕਿ ਇਸ ਚਿਲਡਰਨ ਸਾਇੰਸ ਕਾਂਗਰਸ ਵਿਚ 23 ਜ਼ਿਲ੍ਹਿਆਂ ਦੇ ਬੱਚਿਆਂ ਨੇ ਭਾਗ ਲਿਆ। ਉਨ੍ਹਾਂ ਨੇ ਕਿਹਾ ਕਿ ਇਸ ਵਿਚ 131 ਪ੍ਰਾਜੈਕਟ ਪੇਸ਼ ਕੀਤੇ ਗਏ, ਜਿਨ੍ਹਾਂ ਵਿਚੋਂ ਵਧੀਆ ਨਿਕਲੇ 16 ਪ੍ਰਾਜੈਕਟ ਰਾਸ਼ਟਰੀ ਪੱਧਰ ’ਤੇ ਪੇਸ਼ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਚਿਲਡਰਨ ਸਾਇੰਸ ਕਾਂਗਰਸ ਵਿਚ 400 ਦੇ ਕਰੀਬ ਬੱਚਿਆਂ ਅਤੇ ਉਨ੍ਹਾਂ ਦੇ ਗਾਈਡ ਅਧਿਆਪਕਾਂ ਨੇ ਭਾਗ ਲਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਬੱਚਿਆਂ ਦੀ ਸਾਇੰਸ ਦੇ ਪ੍ਰਤੀ ਲਗਨ ਨੂੰ ਦੇਖਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ। ਬੱਚੇ ਦੇਸ਼ ਨੂੰ ਅੱਗੇ ਲੈ ਕੇ ਜਾਣ ਲਈ ਸਖਤ ਮਿਹਨਤ ਕਰ ਰਹੇ ਹਨ। ਇਸ ਮੌਕੇ ਜੇਤੂ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੋਗਰਾਮ ਕੋਆਰਡੀਨੇਟਰ ਸੋਇਆ ਸਿਦੀਕੀ, ਡਾਇਰੈਕਟਰ ਜਿਯੋਤਨਾ ਸਨਾ, ਲੈਕਚਰਾਰ ਸੰਦੀਪ ਕੁਮਾਰ ਸੂਦ, ਰਾਜਿੰਦਰ ਮੈਡੀ, ਡਾ. ਗੌਰਵ ਪਰਾਸ਼ਰ, ਗੁਰਪ੍ਰੀਤ ਬੇਦੀ, ਵਿਜੇ ਧੀਰ, ਅੰਕੁਸ਼ ਸ਼ਰਮਾ, ਰਾਜੀਵ ਸ਼ਰਮਾ, ਹਰਿੰਦਰ ਜਸਵਾਲ, ਡਾ. ਕੁਲਦੀਪ ਵਾਲੀਆ, ਕੁਲਦੀਪ ਰਾਣਾ, ਜਗਜੀਤ ਸਿੰਘ ਆਦਿ ਵੀ ਮੌਜੂਦ ਸਨ।

ਇਹ ਵੀ ਪੜ੍ਹੋ:   ਸੁਲਤਾਨਪੁਰ ਲੋਧੀ 'ਚ ਛੱਪੜ 'ਚੋਂ ਮਿਲਿਆ ਨਵਜੰਮੀ ਬੱਚੀ ਦਾ ਭਰੂਣ, ਫੈਲੀ ਸਨਸਨੀ
 

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News