ਹੁਸ਼ਿਆਰਪੁਰ ਸ਼ਹਿਰ ਦੇ ਵਿਕਾਸ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ: ਬ੍ਰਹਮ ਸ਼ੰਕਰ ਜਿੰਪਾ

Wednesday, Jun 21, 2023 - 06:17 PM (IST)

ਹੁਸ਼ਿਆਰਪੁਰ ਸ਼ਹਿਰ ਦੇ ਵਿਕਾਸ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ: ਬ੍ਰਹਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਘੁੰਮਣ)- ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਹਰ ਵਾਰਡ ਵਿਚ ਲੋਕਾਂ ਨੂੰ ਹਰੇਕ ਜ਼ਰੂਰੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਾਰਡਾਂ ਵਿਚ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਜ਼ਰੂਰੀ ਮੰਗ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਉਹ ਵਾਰਡ ਨੰਬਰ 12 ਵਿਚ ਕਮਿਊਨਿਟੀ ਹਾਲ ਦੇ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਮੁਹੱਲਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਕਮਿਊਨਿਟੀ ਹਾਲ ਲਈ ਕੈਬਨਿਟ ਮੰਤਰੀ ਵਲੋਂ 5 ਲੱਖ ਰੁਪਏ ਦਿੱਤੇ ਗਏ ਹਨ। 

ਇਹ ਵੀ ਪੜ੍ਹੋ:ਪਟਵਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ ਵਕਫ਼ ਬੋਰਡ ਨੇ ਲਿਆ ਇਤਿਹਾਸਕ ਫ਼ੈਸਲਾ

ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕਮਿਊਨਿਟੀ ਹਾਲ ਦੇ ਨਿਰਮਾਣ ਵਿਚ ਉਨ੍ਹਾਂ ਵਲੋਂ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਸੁੰਦਰੀਕਰਨ ਤੇ ਵਿਕਾਸ ਨੂੰ ਲੈ ਕੇ ਨਗਰ ਨਿਗਮ ਬਹੁਤ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ। 
ਉਨ੍ਹਾਂ ਕਿਹਾ ਕਿ ਜਿਥੇ ਵੱਖ-ਵੱਖ ਗਲੀਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਉਥੇ ਪੀਣ ਵਾਲੇ ਪਾਣੀ ਲਈ ਟਿਊਬਵੈਲ ਵੀ ਪਹਿਲ ਦੇ ਆਧਾਰ ’ਤੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਵਿਕਾਸ ਦੀ ਇਹ ਲੜੀ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਕੌਂਸਲਰ ਅਮਰੀਕ ਚੌਹਾਨ, ਗੁਰਮੇਲ ਸਿੰਘ, ਮੁਖੀ ਰਾਮ, ਅਜੀਤ ਸਿੰਘ ਲੱਕੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਅਜਬ-ਗਜ਼ਬ: ਬੱਚੇ ਨੇ ਅਜਗਰ ਨੂੰ ਸਮਝ ਲਿਆ ਖਿਡੌਣਾ, ਪਹਿਲਾਂ ਕੀਤੀ ਸਵਾਰੀ ਫਿਰ ਖੋਲ੍ਹਣ ਲੱਗਾ ਮੂੰਹ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News