ਗੈਂਗਸਟਰਾਂ ਖ਼ਿਲਾਫ਼ ਨਾ ਅਕਾਲੀ ਤੇ ਨਾ ਕਾਂਗਰਸੀ ਸਰਕਾਰਾਂ ਕਾਰਵਾਈ ਕਰ ਸਕੀਆਂ: ਬ੍ਰਹਮਸ਼ੰਕਰ ਜਿੰਪਾ

06/19/2022 11:10:47 AM

ਜਲੰਧਰ (ਧਵਨ)- ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਸੂਬੇ ਵਿਚ ਨਾ ਤਾਂ ਸਾਬਕਾ ਅਕਾਲੀ ਸਰਕਾਰਾਂ ਅਤੇ ਨਾ ਹੀ ਕਾਂਗਰਸ ਸਰਕਾਰਾਂ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰ ਸਕੀਆਂ ਹਨ। ਗੈਂਗਸਟਰਾਂ ’ਤੇ ਹੱਥ ਪਾਉਣ ਦੀ ਹਿੰਮਤ ਸਿਰਫ਼ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਖਾਈ ਹੈ। ਮੁੱਖ ਮੰਤਰੀ ਦੀ ਪ੍ਰਸ਼ੰਸਾ ਕਰਦਿਆਂ ਜਿੰਪਾ ਨੇ ਕਿਹਾ ਕਿ ਪੰਜਾਬ ਨੂੰ ਇਕ ਦਲੇਰ ਮੁੱਖ ਮੰਤਰੀ ਮਿਲਿਆ ਹੈ, ਜਿਸ ਨੇ ਨਾ ਸਿਰਫ਼ ਗੈਂਗਸਟਰਾਂ ਨੂੰ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ ਸਗੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦਾ ਵੀ ਸੰਕਲਪ ਲਿਆ ਹੈ। ਉਹ ਅੱਜ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਮੌਕੇ ਚੋਣ ਮੀਟਿੰਗ ਵਿਚ ਹਿੱਸਾ ਲੈ ਰਹੇ ਸਨ।

ਉਨ੍ਹਾਂ ਕਿਹਾ ਕਿ ਇਸ ਤੋਂ ਵੱਡੀ ਦਲੇਰੀ ਕੀ ਹੋ ਸਕਦੀ ਹੈ ਕਿ ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਤੇ ਆਪਣੇ ਹੀ ਸਿਹਤ ਮੰਤਰੀ ਵਿਰੁੱਧ ਕਾਰਵਾਈ ਕੀਤੀ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਪਿਛਲੇ ਸਮੇਂ ’ਚ ਅਕਾਲੀ ਦਲ ਜਾਂ ਕਾਂਗਰਸ ਦੀਆਂ ਸਰਕਾਰਾਂ ਆਪਣੇ ਭ੍ਰਿਸ਼ਟ ਮੰਤਰੀਆਂ ਜਾਂ ਵਿਧਾਇਕਾਂ ਖ਼ਿਲਾਫ਼ ਕਾਰਵਾਈ ਕਰ ਸਕੀਆਂ ਸਨ? ਉਨ੍ਹਾਂ ਕਿਹਾ ਕਿ ਸੰਗਰੂਰ ਦੀ ਚੋਣ ਆਮ ਆਦਮੀ ਪਾਰਟੀ ਆਸਾਨੀ ਨਾਲ ਜਿੱਤ ਲਵੇਗੀ ਕਿਉਂਕਿ ਜਨਤਾ ਕਾਂਗਰਸ ਤੇ ਅਕਾਲੀ ਦਲ ਨੂੰ ਦੂਜਾ ਮੌਕਾ ਦੇਣ ਦੇ ਹੱਕ ਵਿਚ ਨਹੀਂ ਹੈ।

ਇਹ ਵੀ ਪੜ੍ਹੋ: ਦੁਨੀਆ ਦੇ 30 ਤੋਂ ਵੱਧ ਦੇਸ਼ਾਂ ’ਚ ਲਾਗੂ ਹੈ ਅਗਨੀਪਥ ਵਰਗੀ ਯੋਜਨਾ

ਉਨ੍ਹਾਂ ਕਿਹਾ ਕਿ ਹੁਣ ਪੰਜਾਬ ਖੁਸ਼ਹਾਲੀ ਵੱਲ ਵਧ ਰਿਹਾ ਹੈ ਅਤੇ ਆਉਣ ਵਾਲੇ 5 ਸਾਲਾਂ ਵਿਚ ਸੂਬੇ ਦੀ ਦਿਸ਼ਾ ਅਤੇ ਦਸ਼ਾ ਦੋਵੇਂ ਹੀ ਬਦਲ ਜਾਣਗੀਆਂ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੰਕਲਪ ਲਿਆ ਹੈ ਅਤੇ ਇਹ ਉਦੋਂ ਹੀ ਸੰਭਵ ਹੈ ਜਦੋਂ ਪੰਜਾਬ ਵਾਸੀ ਇਕਜੁੱਟ ਹੋ ਕੇ ਉਨ੍ਹਾਂ ਦਾ ਸਾਥ ਦੇਣ।

ਇਹ ਵੀ ਪੜ੍ਹੋ:  ਜਲੰਧਰ: ਕੰਪਨੀ ਬਾਗ ਚੌਂਕ ਨੇੜੇ ਮਸ਼ਹੂਰ ਮਠਿਆਈਆਂ ਦੀ ਦੁਕਾਨ ’ਤੇ GST ਦੇ ਮੋਬਾਇਲ ਵਿੰਗ ਵੱਲੋਂ ਛਾਪੇਮਾਰੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News