ਹੁਸ਼ਿਆਰਪੁਰ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ’ਚ ਕੋਈ ਕਮੀ ਨਹੀਂ ਛੱਡੀ ਜਾਵੇਗੀ: ਬ੍ਰਹਮ ਸ਼ੰਕਰ ਜ਼ਿੰਪਾ
Sunday, Oct 09, 2022 - 11:52 AM (IST)

ਹੁਸ਼ਿਆਰਪੁਰ (ਘੁੰਮਣ)- ਹੁਸ਼ਿਆਰਪੁਰ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਸਾਰੇ ਪੈਂਡਿੰਗ ਕੰਮਾਂ ਨੂੰ ਜਲਦ ਪੂਰਾ ਕਰ ਲਿਆ ਜਾਵੇਗਾ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕੀਤਾ। ਉਹ ਵਾਰਡ ਨੰਬਰ 31 ਦੇ ਸੰਤ ਨਗਰ ਵਿਚ ਸੁਤੈਹਿਰੀ ਰੋਡ ਨਾਲੇ ਵਿਚ ਪਾਈਪ ਪਾਉਣ ਦੇ ਕੰਮ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਅਤੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਖ਼ੁਲਾਸਾ: ਮੁਲਾਜ਼ਮਾਂ ਦੀ ਤਨਖ਼ਾਹ ਨਾਲ ਕਿਰਾਏ ਦੇ ਕਮਰਿਆਂ ’ਚ ਚੱਲ ਰਹੇ ਪੰਜਾਬ ਦੇ 6 ਹਜ਼ਾਰ ਆਂਗਣਵਾੜੀ ਸੈਂਟਰ
ਕੈਬਨਿਟ ਮੰਤਰੀ ਨੇ ਕਿਹਾ ਕਿ ਵਾਰਡ ਨੰਬਰ 31 ਵਿਚ ਨਾਲੇ ਵਿਚ ਪਾਈਪ ਪਾਉਣ ਦਾ ਕੰਮ ਵਾਰਡ ਕੌਂਸਲਰ ਮੋਨਿਕਾ ਕਤਨਾ ਦੇ ਯਤਨਾਂ ਨਾਲ ਸ਼ੁਰੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 12.50 ਲੱਖ ਰੁਪਏ ਦੀ ਲਾਗਤ ਨਾਲ ਇਸ ਨਾਲੇ ਵਿਚ ਪਾਈਪ ਪਾਉਣ ਦਾ ਕੰਮ ਕਰਵਾਇਆ ਜਾ ਰਿਹਾ ਹੈ ਜੋ ਕਿ ਜਲਦ ਪੂਰਾ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਸੁਤੈਹਿਰੀ ਰੋਡ ਤੋਂ ਨਾਲੇ ਰਾਹੀਂ ਪਾਣੀ ਰੇਲਵੇ ਰੋਡ ਨੂੰ ਨਿਕਲਦਾ ਸੀ ਅਤੇ ਸਹੀ ਨਿਕਾਸੀ ਨਾ ਹੋਣ ਕਾਰਨ ਵਾਰਡ ਵਿਚ ਕਾਫ਼ੀ ਪਾਣੀ ਇਕੱਠਾ ਹੋ ਜਾਂਦਾ ਸੀ। ਹੁਣ ਪਾਣੀ ਦੀ ਸਹੀ ਨਿਕਾਸੀ ਹੋਵੇਗੀ ਅਤੇ ਲੋਕਾਂ ਨੂੰ ਗੰਦਗੀ ਤੋਂ ਵੀ ਰਾਹਤ ਮਿਲੇਗੀ। ਇਸ ਮੌਕੇ ਪ੍ਰਦੀਪ ਕੁਮਾਰ ਬਿੱਟੂ, ਮਨਜੀਤ ਕੌਰ, ਖਰੈਤੀ ਲਾਲ ਕਤਨਾ, ਐਕਸੀਅਨ ਕੁਲਦੀਪ ਸਿੰਘ, ਤੀਰਥ ਰਾਮ, ਸਤਵੰਤ ਸਿੰਘ ਸਿਆਣ, ਗੰਗਾ ਪ੍ਰਸਾਦ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ।
ਇਹ ਵੀ ਪੜ੍ਹੋ: ਇੰਗਲੈਂਡ ਰਹਿੰਦੇ ਹੁਸ਼ਿਆਰਪੁਰ ਦੇ ਵਸਨੀਕ ਦਾ ਚੋਰੀ ਹੋਇਆ ਸਾਈਕਲ, DGP ਨੂੰ ਲਿਖਿਆ ਪੱਤਰ ਤਾਂ ਹਰਕਤ 'ਚ ਆਈ ਪੁਲਸ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ