ਦੁਸਹਿਰੇ ਮੇਲੇ ਮੌਕੇ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਬ੍ਰਹਮ ਸ਼ੰਕਰ ਜਿੰਪਾ

10/22/2023 12:45:23 PM

ਹੁਸ਼ਿਆਰਪੁਰ (ਘੁੰਮਣ)-ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਦੁਸਹਿਰੇ ਦੇ ਤਿਉਹਾਰ ਮੌਕੇ ਆਮਦ ਨੂੰ ਲੈ ਕੇ ਸ਼ਹਿਰ ਵਾਸੀ ਬਹੁਤ ਖੁਸ਼ ਅਤੇ ਉਤਸ਼ਾਹਿਤ ਹਨ। ਉਨ੍ਹਾਂ ਕਿਹਾ ਕਿ ਦੁਸਹਿਰੇ ਦੇ ਤਿਉਹਾਰ ਦੌਰਾਨ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਦੁਸਹਿਰੇ ਦੇ ਤਿਉਹਾਰ ਵਿਚ ਸ਼ਾਮਲ ਹੋਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਹ ਬੀਤੇ ਦਿਨ ਦੁਸਹਿਰਾ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸ਼੍ਰੀ ਰਾਮਲੀਲਾ ਕਮੇਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਦੌਰਾਨ ਇਹ ਜਾਣਕਾਰੀ ਦੇ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਮੇਅਰ ਸੁਰਿੰਦਰ ਕੁਮਾਰ, ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਆਫ਼ਤ ਤੋਂ ਪਹਿਲਾਂ ਤੇ ਬਾਅਦ ’ਚ ਕੰਮ ਆਈ ਪੰਜਾਬ ਸਰਕਾਰ ਦੀ ਸੂਝਬੂਝ, ਸਹੀ ਸਾਬਤ ਹੋਇਆ ਇਹ ਫ਼ੈਸਲਾ

ਇਸ ਮੌਕੇ ਜ਼ਿਲੇ ਦੇ ਲੋਕਾਂ ਨੂੰ ਸੱਤਵੇਂ ਨਵਰਾਤਰੇ ਦੀ ਵਧਾਈ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਕੋਈ ਮੁੱਖ ਮੰਤਰੀ ਹੁਸ਼ਿਆਰਪੁਰ ਦੇ ਦੁਸਹਿਰੇ ਦੇ ਤਿਉਹਾਰ ਵਿਚ ਸ਼ਿਰਕਤ ਕਰਨ ਜਾ ਰਿਹਾ ਹੈ, ਜੋ ਕਿ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦੁਸਹਿਰੇ ਦੇ ਤਿਉਹਾਰ ਦੇ ਸਬੰਧ ਵਿਚ ਸ਼ਹਿਰ ਵਿਚ ਕੱਢੀਆਂ ਜਾ ਰਹੀਆਂ ਭਗਵਾਨ ਸ਼੍ਰੀ ਹਨੂੰਮਾਨ ਜੀ ਦੀਆਂ ਮੂਰਤੀਆਂ ਅਤੇ ਹੋਰ ਝਾਕੀ ਵਾਲਿਆਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕਿਸੇ ਕਿਸਮ ਦਾ ਵਿਘਨ ਨਾ ਪਵੇ। ਧਾਰਮਿਕ ਰੀਤੀਆਂ ਵਿਚ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਵਾਰ ਹੁਸ਼ਿਆਰਪੁਰ ਦਾ ਦੁਸਹਿਰਾ ਇਤਿਹਾਸਕ ਹੋਣ ਜਾ ਰਿਹਾ ਹੈ ਅਤੇ ਸੂਬੇ ਦੇ ਮੁੱਖ ਮੰਤਰੀ ਬਦੀ ’ਤੇ ਨੇਕੀ ਦੀ ਜਿੱਤ ਦਾ ਇਹ ਤਿਉਹਾਰ ਹੁਸ਼ਿਆਰਪੁਰ ਵਾਸੀਆਂ ਨਾਲ ਮਿਲ ਕੇ ਮਨਾਉਣਗੇ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ।

ਇਸ ਮੌਕੇ ਚੇਅਰਮੈਨ ਦਿ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਵਿਕਰਮ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ, ਐੱਸ. ਪੀ. ਮਨਜੀਤ ਕੌਰ, ਐੱਸ. ਪੀ. ਮੇਜਰ ਸਿੰਘ, ਐੱਸ. ਡੀ. ਐੱਮ. ਪ੍ਰੀਤਇੰਦਰ ਸਿੰਘ ਬੈਂਸ, ਸ਼੍ਰੀ ਰਾਮਲੀਲਾ ਕਮੇਟੀ ਦੇ ਚੇਅਰਮੈਨ ਗੋਪੀ ਚੰਦ ਕਪੂਰ, ਸਾਬਕਾ ਮੇਅਰ ਸ਼ਿਵ ਸੂਦ, ਰਾਜੇਸ਼ਵਰ ਦਿਆਲ ਬੱਬੀ, ਡੀ. ਐੱਸ. ਪੀ. ਪਲਵਿੰਦਰ ਸਿੰਘ, ਡੀ. ਐੱਸ. ਪੀ. ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਅਗਿਆ ਪਾਲ ਸਿੰਘ ਸਾਹਨੀ, ਸਚਿਨ ਗੁਪਤਾ, ਸੁਮੇਸ਼ ਸੋਨੀ, ਵਰਿੰਦਰ ਵੈਦ, ਧੀਰਜ ਸ਼ਰਮਾ, ਮਨੀਸ਼ ਸ਼ਰਮਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਜਲੰਧਰ 'ਚ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਨੂੰ ਲੈ ਕੇ DC ਵੱਲੋਂ ਸਖ਼ਤ ਹੁਕਮ ਜਾਰੀ, ਸਮਾਂ ਵੀ ਕੀਤਾ ਤੈਅ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News