ਨਸ਼ੀਲੇ ਪਦਾਰਥ ਸਮੇਤ ਭੈਣ-ਭਰਾ ਗ੍ਰਿਫ਼ਤਾਰ, ਭੈਣ ਖ਼ਿਲਾਫ਼ ਪਹਿਲਾਂ ਵੀ ਤਿੰਨ ਮਾਮਲੇ
Monday, Sep 25, 2023 - 04:29 PM (IST)

ਗੜ੍ਹਸ਼ੰਕਰ (ਭਾਰਦਵਾਜ)- ਥਾਣਾ ਗੜ੍ਹਸ਼ੰਕਰ ਪੁਲਸ ਨੇ ਇਕ ਔਰਤ ਨੂੰ 290 ਗ੍ਰਾਮ ਨਸ਼ੀਲੇ ਪਦਾਰਥ ਦੇ ਨਾਲ ਗ੍ਰਿਫ਼ਤਾਰ ਕਰਕੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਥਾਣਾ ਗੜ੍ਹਸ਼ੰਕਰ ਜੈ ਪਾਲ ਨੇ ਦੱਸਿਆ ਕਿ ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਮੁਹਿਮ ਨੂੰ ਉਸ ਵੇਲੇ ਸਫ਼ਲਤਾ ਮਿਲੀ ਜਦ ਇੰਸਪੈਕਟਰ ਕੁਲਦੀਪ ਸਿੰਘ ਨੇ ਪੁਲਸ ਪਾਰਟੀ ਨਾਲ ਨਹਿਰ ਪੁੱਲ ਨਵਾਂਸ਼ਹਿਰ ਰੋਡ 'ਤੇ ਮੋਟਰਸਾਈਕਲ ਨੰਬਰ ਪੀ. ਬੀ. 24 ਸੀ 0902 ਨੂੰ ਰੋਕਿਆ, ਜਿਸ ਨੂੰ ਚਲਾ ਰਹੇ ਨੌਜਵਾਨ ਨੇ ਅਪਣਾ ਨਾਮ ਰਾਜਨ ਅਤੇ ਪਿੱਛੇ ਬੈਠੀ ਔਰਤ ਨੇ ਅੰਜਨਾ ਦੇਵੀ ਉਰਫ਼ ਅੰਜੂ ਪਤਨੀ ਅਸ਼ਵਨੀ ਕੁਮਾਰ ਵਾਸੀ ਦੇਣੋਵਾਲ ਖ਼ੁਰਦ ਦੱਸਿਆ।
ਇਹ ਵੀ ਪੜ੍ਹੋ- ਜਲੰਧਰ ਦੇ ਮਸ਼ਹੂਰ ਜੋੜੇ ਦੀਆਂ ਵਾਇਰਲ ਇਤਰਾਜ਼ਯੋਗ ਵੀਡੀਓਜ਼ ਦੇ ਮਾਮਲੇ 'ਚ ਨਵਾਂ ਮੋੜ, ਗ੍ਰਿਫ਼ਤਾਰ ਕੁੜੀ ਦਾ ਪਰਿਵਾਰ ਆਇਆ ਸਾਹਮਣੇ
ਔਰਤ ਵੱਲੋਂ ਪੁਲਸ ਨੂੰ ਵੇਖ ਕੇ ਸੁੱਟੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 290 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਐੱਸ. ਐੱਚ. ਓ. ਜੈ ਪਾਲ ਨੇ ਦੱਸਿਆ ਕਿ ਇਸ ਸਬੰਧ ਵਿੱਚ ਦੋਸ਼ੀ ਅੰਜਨਾ ਦੇਵੀ ਅਤੇ ਉਸ ਦੇ ਭਰਾ ਰਾਜਨ ਪੁੱਤਰ ਸਰਵਣ ਚੰਦ ਖ਼ਿਲਾਫ਼ 22, 61, 85 ਐੱਨ. ਡੀ. ਪੀ. ਸੀ. ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਦਾਲਤ ਵਿੱਚ ਪੇਸ਼ ਕਰਕੇ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਹ ਨਸ਼ਾ ਕਿਥੋਂ ਖ਼ਰੀਦ ਕਰਦੀ ਸੀ ਅਤੇ ਅੱਗੇ ਕਿਸ ਨੂੰ ਵੇਚਦੀ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਅੰਜਨਾ ਦੇਵੀ ਖ਼ਿਲਾਫ਼ ਥਾਣਾ ਗੜ੍ਹਸ਼ੰਕਰ ਵਿੱਖੇ ਪਹਿਲਾਂ ਵੀ ਨਸ਼ਿਆਂ ਦੇ ਤਿੰਨ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਮੋਟਰਸਾਈਕਲ ਵੀ ਕਬਜ਼ੇ ਵਿੱਚ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਮਾਮਲੇ 'ਚ ਮੁਅੱਤਲ SHO ਨਵਦੀਪ ਸਿੰਘ ਗ੍ਰਿਫ਼ਤ ਤੋਂ ਕੋਹਾਂ ਦੂਰ, ਪਰਿਵਾਰ ਨੇ ਕੱਢੀ ਭੜਾਸ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ