ਨਾਜਾਇਜ਼ ਸ਼ਰਾਬ ਵੇਚਣ ਵਾਲੇ ਦੋ ਭਰਾ ਚੜ੍ਹੇ ਪੁਲਸ ਅੜਿੱਕੇ

Sunday, Nov 22, 2020 - 12:31 PM (IST)

ਨਾਜਾਇਜ਼ ਸ਼ਰਾਬ ਵੇਚਣ ਵਾਲੇ ਦੋ ਭਰਾ ਚੜ੍ਹੇ ਪੁਲਸ ਅੜਿੱਕੇ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਕੁਲਦੀਸ਼, ਮੋਮੀ)— ਟਾਂਡਾ ਪੁਲਸ ਨੇ ਆਬਕਾਰੀ ਮਹਿਕਮੇ ਦੀ ਟੀਮ ਨਾਲ ਮਿਲ ਕੇ ਪਿੰਡ ਘੁੱਲਾਂ 'ਚ ਕੀਤੀ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕਰਕੇ ਪਿੰਡ ਵਾਸੀ ਦੋ ਭਰਾਵਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਲਗਜ਼ਰੀ ਗੱਡੀਆਂ ਦੇ ਸ਼ੌਕੀਨ 'ਡਰੱਗ ਕਿੰਗ' ਗੁਰਦੀਪ ਰਾਣੋ ਦੀ ਪਾਰਟਨਰ ਬੀਬੀ ਹਿਮਾਚਲ ਤੋਂ ਗ੍ਰਿਫ਼ਤਾਰ

ਥਾਣਾ ਮੁਖੀ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਦਰਸ਼ਨ ਸਿੰਘ ਜੱਗਾ ਅਤੇ ਜਸਵੀਰ ਸਿੰਘ ਸੋਨੂੰ ਦੋਨੋਂ ਪੁੱਤਰ ਕਰਨੈਲ ਸਿੰਘ ਵਾਸੀ ਘੁੱਲਾਂ ਖ਼ਿਲਾਫ਼ ਦਰਜ ਕੀਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਜਦੋਂ ਥਾਣੇਦਾਰ ਅਮਰਜੀਤ ਸਿੰਘ, ਥਾਣੇਦਾਰ ਜਸਪਾਲ ਸਿੰਘ ਅਤੇ ਆਬਕਾਰੀ ਮਹਿਕਮੇ ਦੀ ਟੀਮ ਦੇ ਇੰਸਪੈਕਟਰ ਤਰਲੋਚਨ ਸਿੰਘ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਗਸ਼ਤ 'ਤੇ ਸਨ ਤਕ ਖੱਖਾਂ ਫਾਟਕ ਨਜ਼ਦੀਕ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਉਕਤ ਮੁਲਜ਼ਮ  ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਗਾਹਕਾਂ ਨੂੰ ਨਾਜਾਇਜ਼ ਸ਼ਰਾਬ ਆਪਣੀ ਮੋਟਰ ਨਜ਼ਦੀਕ ਵੇਚ ਰਹੇ ਹਨ।

ਇਹ ਵੀ ਪੜ੍ਹੋ: ਜਲੰਧਰ: ਪਤੀ ਦੀ ਬਰਸੀ ਵਾਲੇ ਦਿਨ ਪਤਨੀ ਨੇ ਵਿਦੇਸ਼ ਰਹਿੰਦੇ ਪੁੱਤ ਨੂੰ ਵੀਡੀਓ ਕਾਲ ਕਰਦਿਆਂ ਚੁੱਕਿਆ ਖ਼ੌਫ਼ਨਾਕ ਕਦਮ

ਪੁਲਸ ਦੀ ਟੀਮ ਨੇ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਜੱਗਾ ਨੂੰ ਕਾਬੂ ਕਰ ਲਿਆ ਜਦਕਿ ਉਸ ਦਾ ਭਰਾ ਸੋਨੂੰ ਭੱਜਣ 'ਚ ਸਫ਼ਲ ਹੋ ਗਿਆ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ 13 ਬੋਤਲਾਂ ਕੈਸ਼ ਵਿਸਕੀ ਅਤੇ 40 ਲੀਟਰ ਲਾਹਣ ਬਰਾਮਦ ਕਰਕੇ ਦੋਨਾਂ ਦੇ ਖਿਲਾਫ ਆਬਕਾਰੀ ਐਕਟ ਦੇ ਅਧੀਨ ਕੇਸ ਦਰਜ ਕਰਕੇ ਅਗਲੇਰੀ  ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮੌਕੇ ਤੋਂ ਫ਼ਰਾਰ ਹੋਏ ਸੋਨੂੰ ਦੀ ਗ੍ਰਿਫ਼ਤਾਰੀ ਲਈ ਉੱਦਮ ਸ਼ੁਰੂ ਕਰ ਦਿੱਤਾ ਹੈ।
 

ਇਹ ਵੀ ਪੜ੍ਹੋ​​​​​​​: ਕਤਲ ਕੀਤੇ ਡੇਰਾ ਪ੍ਰੇਮੀ ਦਾ ਪਰਿਵਾਰ ਵੱਲੋਂ ਸਸਕਾਰ ਕਰਨ ਤੋਂ ਇਨਕਾਰ, ਲਾਸ਼ ਸੜਕ 'ਤੇ ਰੱਖ ਲਾਇਆ ਜਾਮ

ਇਹ ਵੀ ਪੜ੍ਹੋ​​​​​​​: ਜਲੰਧਰ: ਪ੍ਰਾਈਵੇਟ ਹਸਪਤਾਲ ਦੀ ਵੱਡੀ ਲਾਪਰਵਾਹੀ: ਕੋਰੋਨਾ ਨਾਲ ਮਰਨ ਵਾਲਿਆਂ ਦੀਆਂ ਮ੍ਰਿਤਕ ਦੇਹਾਂ ਬਦਲੀਆਂ


author

shivani attri

Content Editor

Related News