ਬੀ.ਐੱਸ.ਐੱਨ.ਐੱਲ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੀਤਾ ਰੋਸ ਪ੍ਰਦਰਸ਼ਨ

10/01/2019 7:24:18 PM

ਹੁਸ਼ਿਆਰਪੁਰ (ਘੁੰਮਣ)-ਅੱਜ ਰੇਵਲੇ ਮੰਡੀ ਹੁਸ਼ਿਆਰਪੁਰ ਵਿਖੇ ਬੀ. ਐੱਸ. ਐੱਨ. ਐੱਲ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਨੇ ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਆਪਣੀ ਸਰਕਾਰੀ ਕੰਪਨੀ ਨੂੰ ਛੱਡ ਪ੍ਰਾਈਵੇਟ ਕੰਪਨੀਆਂ ਨੂੰ ਤਰਜੀਹ ਦੇ ਰਹੀ ਹੈ ਤੇ ਬੀ.ਐੱਸ.ਐੱਨ. ਐੱਲ ਉਪਭੋਗਤਾਵਾਂ ਨੂੰ ਬੀ.ਐੱਸ.ਐੱਨ.ਐੱਲ ਦੀ 4ਜੀ ਸਰਵਿਸ ਤੋਂ ਵੀ ਵਾਂਝੇ ਰੱਖ ਰਹੀ ਹੈ। ਮੁਲਾਜ਼ਮਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਨਾ ਮੰਨੀਆਂ ਗਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਬਲਵੀਰ ਸਿੰਘ, ਜਗਤਾਰ ਸਿੰਘ, ਤਜਿੰਦਰ ਸਿੰਘ, ਪ੍ਰਦੀਪ ਕੁਮਾਰ, ਜਗ ਮਹਿੰਦਰ ਸਿੰਘ ਨੇ ਸੰਬੋਧਨ ਕੀਤਾ। ਇਸ ਮੌਕੇ ਅਮਿਤ ਗੁਪਤਾ, ਇੰਦਰਜੀਤ ਸਿੰਘ, ਅਜੀਤ ਸਿੰਘ, ਜੋਹਨ ਲਾਲ, ਉਂਕਾਰ ਸਿੰਘ, ਵਿਜੇ ਬੱਗਾ ਆਦਿ ਹਾਜ਼ਰ ਸਨ।

Karan Kumar

This news is Content Editor Karan Kumar