ਜਲੰਧਰ: ਅਨਮੋਲ ਗਗਨ ਮਾਨ ਦੇ ਵਿਰੋਧ ’ਚ ਸੜਕਾਂ ’ਤੇ ਉਤਰੇ ਬਸਪਾ-ਅਕਾਲੀ, ਸਖ਼ਤ ਕਾਰਵਾਈ ਦੀ ਕੀਤੀ ਮੰਗ

07/15/2021 4:49:04 PM

ਜਲੰਧਰ (ਸੋਨੂੰ)— ਇਥੋਂ ਦੇ ਰਾਮਾ ਮੰਡੀ ਚੌਂਕ ’ਚ ਅੱਜ ਬਸਪਾ-ਅਕਾਲੀ ਗਠਜੋੜ ਨੇ ਆਮ ਆਦਮੀ ਪਾਰਟੀ ਦੀ ਆਗੂ ਅਨਮੋਲ ਗਗਨ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਪੁਤਲਾ ਫੂਕਿਆ ਗਿਆ। ਇਨ੍ਹਾਂ ਦਾ ਕਹਿਣਾ ਹੈ ਕਿ ਅਨਮੋਲ ਨੇ ਬਾਬਾ ਸਾਹਿਬ ਅੰਬੇਡਕਰ ਦੇ ਲਿਖੇ ਸੰਵਿਧਾਨ ਦੀ ਨਿੰਦਾ ਕੀਤੀ ਹੈ ਅਤੇ ਆਮ ਆਦਮੀ ਪਾਰਟੀ ਨੇ ਦਲਿਤ ਵਿਰੋਧੀ ਗੱਲ ਕੀਤੀ ਹੈ। ਇਨ੍ਹਾਂ ਨੇ ਪ੍ਰਸ਼ਾਸਨ ਤੋਂ ਅਨਮੋਲ ਗਗਨ ਮਾਨ ਖ਼ਿਲਾਫ਼ ’ਤੇ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਅਕਾਲੀ ਦਲ ਦੀ ਅਗਵਾਈ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਕਰ ਰਹੇ ਸਨ। 

ਇਹ ਵੀ ਪੜ੍ਹੋ:ਜਲੰਧਰ: ਪਿਓ ਦੀ ਹੈਵਾਨੀਅਤ ਕਰੇਗੀ ਹੈਰਾਨ, ਬੱਚਿਆਂ ਤੋਂ ਭੀਖ ਮੰਗਵਾਉਣ ਲਈ ਕਰਦਾ ਸੀ ਤਸ਼ੱਦਦ

ਬਸਪਾ ਨੇਤਾ ਸੁਖਬੀਰ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਦੇ ਲਿਖੇ ਸੰਵਿਧਾਨ ਦੇ ਕਾਰਨ ਹੀ ਦੇਸ਼ ’ਚ ਔਰਤਾਂ ਨੂੰ ਉੱਚਾ ਦਰਜਾ ਮਿਲ ਪਾਇਆ ਹੈ ਅਤੇ ਅਨਮੋਲ ਗਗਨ ਇਕ ਔਰਤ ਹੋਰ ਕੇ ਵੀ ਉਸੇ ਸੰਵਿਧਾਨ ਖ਼ਿਲਾਫ਼ ਬੋਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਭਾਜਪਾ ਦੀ ਬੀ-ਟੀਮ ਹੈ ਅਤੇ ਉਸੇ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੀ ਹੈ। 

ਇਹ ਵੀ ਪੜ੍ਹੋ:ਹੁਸ਼ਿਆਰਪੁਰ ਵਿਖੇ ਕਾਰ ’ਚ ਘੁੰਮਣ ਲਈ ਨਿਕਲੇ ਦੋਸਤਾਂ ਨਾਲ ਵਾਪਰਿਆ ਭਿਆਨਕ ਹਾਦਸਾ, 4 ਨੌਜਵਾਨਾਂ ਦੀ ਮੌਤ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਇਕ ਇੰਟਰਨੈੱਟ ਚੈਨਲ ’ਤੇ ਗੱਲਬਾਤ ਕਰਦੇ ਹੋਏ ਅਨਮੋਲ ਗਗਨ ਮਾਨ ਨੇ ਭਾਰਤੀ ਸੰਵਿਧਾਨ ਨੂੰ ਲੈ ਕੇ ਕੁਝ ਟੀਕਾ-ਟਿੱਪਣੀਆਂ ਕੀਤੀਆਂ ਸਨ ਅਤੇ ਸੰਵਿਧਾਨ ’ਤੇ ਸਵਾਲ ਚੁੱਕੇ ਸਨ। ਅਨਮੋਲ ਨੇ ਸਿਆਸਤਦਾਨਾਂ ਬਾਰੇ ਗੱਲਬਾਤ ਕਰਦੇ ਹੋਏ ਸੰਵਿਧਾਨ ਬਾਰੇ ਅਪਸ਼ਬਦ ਬੋਲੇ ਸਨ। 

ਇਹ ਵੀ ਪੜ੍ਹੋ:ਕੈਬਨਿਟ ’ਚ ਫੇਰਬਦਲ ਦੀਆਂ ਚਰਚਾਵਾਂ ਦਰਮਿਆਨ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ ਆਇਆ ਸਾਹਮਣੇ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 


shivani attri

Content Editor

Related News