ਬਸਪਾ ਵੱਲੋਂ ਪੰਜਾਬ ਸਰਕਾਰ ਦੁਆਰਾ ਮੀਡੀਆ ਅਦਾਰੇ ''ਪੰਜਾਬ ਕੇਸਰੀ'' ਵਿਰੁੱਧ ਕੀਤੀ ਕਾਰਵਾਈ ਦੀ ਤਿੱਖੀ ਨਿੰਦਾ
Monday, Jan 19, 2026 - 10:53 AM (IST)
ਜਲੰਧਰ (ਮਹੇਸ਼)-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਸਲਵਿੰਦਰ ਕੁਮਾਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਮੀਡੀਆ ਅਦਾਰੇ 'ਪੰਜਾਬ ਪੰਜਾਬ ਕੇਸਰੀ' ਵਿਰੁੱਧ ਕੀਤੀ ਗਈ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਕਾਰਵਾਈ ਨੂੰ ਲੋਕਤੰਤਰ ਦੇ ਚੌਥੇ ਥੰਮ੍ਹ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ।
ਅੱਜ ਇਥੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਸਲਵਿੰਦਰ ਕੁਮਾਰ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਸਰਕਾਰੀਤੰਤਰ ਦੀ ਦੁਰਵਰਤੋਂ ਕਰਕੇ 'ਪੰਜਾਬ ਕੇਸਰੀ' ਸਮੂਹ ਦੇ ਦਫ਼ਤਰਾਂ, ਪ੍ਰਿੰਟਿੰਗ ਪ੍ਰੈੱਸਾਂ ਅਤੇ ਹੋਰ ਅਦਾਰਿਆਂ ’ਤੇ ਜੋ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਉਹ ਬਦਲਾਖੋਰੀ ਦੀ ਰਾਜਨੀਤੀ ਦਾ ਪ੍ਰਤੱਖ ਪ੍ਰਮਾਣ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਮੀਡੀਆ ਅਦਾਰਾ ਨਿਰਪੱਖਤਾ ਨਾਲ ਸਰਕਾਰ ਦੀਆਂ ਕਮੀਆਂ ਨੂੰ ਜਨਤਾ ਸਾਹਮਣੇ ਲਿਆਉਂਦਾ ਹੈ ਤਾਂ ਸਰਕਾਰਾਂ ਆਪਣੀ ਤਾਕਤ ਦੀ ਦੁਰਵਰਤੋਂ ਕਰ ਕੇ ਉਸ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰਦੀਆਂ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਪਵੇਗਾ ਭਾਰੀ ਮੀਂਹ! Alert ਜਾਰੀ, ਮੌਸਮ ਵਿਭਾਗ ਦੀ 22 ਜਨਵਰੀ ਤੱਕ ਹੋਈ ਵੱਡੀ ਭਵਿੱਖਬਾਣੀ
ਮੁੱਖ ਨੁਕਤੇ:
ਪ੍ਰੈੱਸ ਦੀ ਆਜ਼ਾਦੀ ਦਾ ਘਾਣ: ਸਲਵਿੰਦਰ ਕੁਮਾਰ ਨੇ ਕਿਹਾ ਕਿ ਮੀਡੀਆ ਦੀ ਆਜ਼ਾਦੀ ਨੂੰ ਕੁਚਲਣਾ ਲੋਕਤੰਤਰ ਲਈ ਬੇਹੱਦ ਖ਼ਤਰਨਾਕ ਹੈ।
ਸਰਕਾਰ ਨੂੰ ਚਿਤਾਵਨੀ: ਉਨ੍ਹਾਂ ਕਿਹਾ ਕਿ ਸਰਕਾਰ ਅਜਿਹੀਆਂ ਤਾਨਾਸ਼ਾਹੀ ਹਰਕਤਾਂ ਤੋਂ ਬਾਜ਼ ਆਵੇ ਅਤੇ ਮੀਡੀਆ ਨੂੰ ਆਪਣੀ ਜ਼ਿੰਮੇਵਾਰੀ ਸੁਤੰਤਰ ਰੂਪ ਵਿੱਚ ਨਿਭਾਉਣ ਦੇਵੇ।
ਬਸਪਾ ਦਾ ਸਮਰਥਨ: ਬਸਪਾ ਆਗੂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਹਮੇਸ਼ਾ ਪ੍ਰੈੱਸ ਦੀ ਆਜ਼ਾਦੀ ਦੇ ਹੱਕ ਵਿੱਚ ਖੜ੍ਹੀ ਹੈ ਅਤੇ ਮੀਡੀਆ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ 'ਪੰਜਾਬ ਕੇਸਰੀ' ਸਮੂਹ ਦਾ ਇਤਿਹਾਸ ਦੇਸ਼ ਅਤੇ ਪੰਜਾਬ ਦੀ ਸੇਵਾ ਵਿੱਚ ਕੁਰਬਾਨੀਆਂ ਭਰਿਆ ਰਿਹਾ ਹੈ, ਅਜਿਹੇ ਅਦਾਰੇ ਨੂੰ ਡਰਾਉਣ-ਧਮਕਾਉਣ ਦੀਆਂ ਕੋਸ਼ਿਸ਼ਾਂ ਕਦੇ ਸਫ਼ਲ ਨਹੀਂ ਹੋਣਗੀਆਂ। ਬਸਪਾ ਪ੍ਰਧਾਨ ਨੇ ਮੰਗ ਕੀਤੀ ਕਿ ਮੀਡੀਆ ਵਿਰੁੱਧ ਕੀਤੀਆਂ ਜਾ ਰਹੀਆਂ ਇਹ ਬਦਲਾਖੋਰੀ ਵਾਲੀਆਂ ਕਾਰਵਾਈਆਂ ਤੁਰੰਤ ਬੰਦ ਕੀਤੀਆਂ ਜਾਣ।
ਇਹ ਵੀ ਪੜ੍ਹੋ: ਪੰਜਾਬ 'ਚ ਗੋਲਡੀ ਬਰਾੜ ਨਾਲ ਜੁੜੇ ਗੈਂਗ ਦਾ ਪਰਦਾਫ਼ਾਸ਼! ਹਥਿਆਰਾਂ ਸਣੇ 10 ਸ਼ੂਟਰ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
