ਨਗਰ ਨਿਗਮ ਦਾ ਬਿਲਡਿੰਗ ਵਿਭਾਗ ਇਕ ਵਾਰ ਫਿਰ ਵਿਵਾਦਾਂ ਦੇ ਘੇਰੇ ’ਚ, ਗੈਰ-ਕਾਨੂੰਨੀ ਇਮਾਰਤਾਂ ਵਿਰੁੱਧ ਜਾਂਚ

Monday, Jan 19, 2026 - 03:23 PM (IST)

ਨਗਰ ਨਿਗਮ ਦਾ ਬਿਲਡਿੰਗ ਵਿਭਾਗ ਇਕ ਵਾਰ ਫਿਰ ਵਿਵਾਦਾਂ ਦੇ ਘੇਰੇ ’ਚ, ਗੈਰ-ਕਾਨੂੰਨੀ ਇਮਾਰਤਾਂ ਵਿਰੁੱਧ ਜਾਂਚ

ਜਲੰਧਰ (ਖੁਰਾਣਾ)-ਨਗਰ ਨਿਗਮ ਦਾ ਬਿਲਡਿੰਗ ਵਿਭਾਗ ਇਕ ਵਾਰ ਫਿਰ ਵਿਵਾਦਾਂ ਦੇ ਕੇਂਦਰ ਵਿਚ ਆਉਂਦਾ ਦਿਸ ਰਿਹਾ ਹੈ ਕਿਉਂਕਿ ਵਿਜੀਲੈਂਸ ਨੇ ਸ਼ਹਿਰ ਦੀਆਂ ਕਈ ਗੈਰ-ਕਾਨੂੰਨੀ ਇਮਾਰਤਾਂ ਵਿਰੁੱਧ ਜਾਂਚ ਤੇਜ਼ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਆਰ. ਟੀ. ਆਈ. ਐਕਟੀਵਿਸਟ ਰਵਿੰਦਰਪਾਲ ਸਿੰਘ ਚੱਢਾ ਪਿਛਲੇ ਕਈ ਮਹੀਨਿਆਂ ਤੋਂ ਗੈਰ-ਕਾਨੂੰਨੀ ਅਤੇ ਨਿਯਮਾਂ ਦੇ ਵਿਰੁੱਧ ਬਣੀਆਂ ਕਮਰਸ਼ੀਅਲ ਇਮਾਰਤਾਂ ਨੂੰ ਲੈ ਕੇ ਲਗਾਤਾਰ ਸ਼ਿਕਾਇਤਾਂ ਦਰਜ ਕਰਵਾ ਰਹੇ ਹਨ। ਇਨ੍ਹਾਂ ਸ਼ਿਕਾਇਤਾਂ ਦੇ ਆਧਾਰ ’ਤੇ ਨਗਰ ਨਿਗਮ ਵੱਲੋਂ ਸੰਬੰਧਤ ਇਮਾਰਤਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ ਅਤੇ ਕੁਝ ਇਮਾਰਤਾਂ ਨੂੰ ਸੀਲ ਵੀ ਕੀਤਾ ਗਿਆ ਸੀ।
ਹਾਲਾਂਕਿ ਨਿਗਮ ਦੀ ਕਾਰਵਾਈ ਇਥੇ ਹੀ ਸੀਮਤ ਰਹਿ ਗਈ। ਹੈਰਾਨੀ ਦੀ ਗੱਲ ਇਹ ਹੈ ਕਿ ਜਿਹੜੀਆਂ ਇਮਾਰਤਾਂ ਨੂੰ ਨਿਯਮਾਂ ਦੀ ਉਲੰਘਣਾ ’ਤੇ ਸੀਲ ਕੀਤਾ ਗਿਆ ਸੀ, ਅੱਜ ਉਹ ਸਾਰੀਆਂ ਸੀਲਾਂ ਖੁੱਲ੍ਹ ਚੁੱਕੀਆਂ ਹਨ ਅਤੇ ਉਨ੍ਹਾਂ ਵਿਚ ਬਿਨਾਂ ਕਿਸੇ ਡਰ ਤੋਂ ਕਮਰਸ਼ੀਅਲ ਸਰਗਰਮੀਆਂ ਚੱਲ ਰਹੀਆਂ ਹਨ। ਇਸ ਕਾਰਨ ਨਿਗਮ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲੀਆ ਨਿਸ਼ਾਨ ਲੱਗ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ 'ਚ ਕਾਟੋ-ਕਲੇਸ਼! ਅੰਦਰੂਨੀ ਗੱਲਾਂ ਆਉਣ ਲੱਗੀਆਂ ਬਾਹਰ, ਸਾਬਕਾ CM ਚੰਨੀ ਦਾ ਵੱਡਾ ਬਿਆਨ

PunjabKesari

ਰਵਿੰਦਰਪਾਲ ਸਿੰਘ ਚੱਢਾ ਨੇ ਆਪਣੀਆਂ ਸ਼ਿਕਾਇਤਾਂ ਵਿਚ ਦੋਸ਼ ਲਾਇਆ ਕਿ ਸੰਬੰਧਤ ਨਿਗਮ ਅਧਿਕਾਰੀਆਂ ਅਤੇ ਸੇਵਾਦਾਰਾਂ ਦੀ ਮਿਲੀਭੁਗਤ ਕਾਰਨ ਇਨ੍ਹਾਂ ਮਾਮਲਿਆਂ ਵਿਚ ਅੱਗੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਸੂਤਰਾਂ ਅਨੁਸਾਰ ਵਿਜੀਲੈਂਸ ਬਿਊਰੋ ਨੇ ਹੁਣ ਇਨ੍ਹਾਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਰਵਿੰਦਰਪਾਲ ਸਿੰਘ ਚੱਢਾ ਨੂੰ ਬਿਆਨ ਦਰਜ ਕਰਵਾਉਣ ਲਈ ਤਲਬ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜਿਹੜੀਆਂ ਇਮਾਰਤਾਂ ਨੂੰ ਲੈ ਕੇ ਸ਼ਿਕਾਇਤਾਂ ਕੀਤੀਆਂ ਗਈਆਂ ਹਨ, ਉਹ ਸਾਰੀਆਂ ਅਜੇ ਵੀ ਜਾਂਚ ਦੇ ਘੇਰੇ ਵਿਚ ਹਨ।

ਵਿਜੀਲੈਂਸ ਵਿਚ ਜਿਹੜੀਆਂ ਇਮਾਰਤਾਂ ਦੀ ਜਾਂਚ ਚੱਲ ਰਹੀ ਹੈ, ਉਨ੍ਹਾਂ ਵਿਚ ਪਟੇਲ ਚੌਕ ਨੇੜੇ ਢਾਬੇ, ਟੈਗੋਰ ਹਸਪਤਾਲ ਨੇੜੇ ਚਾਂਪ ਦੇ ਨਾਲ ਵਾਲੀ ਇਮਾਰਤ, ਆਹੂਜਾ ਛੋਲੇ-ਭਟੂਰਿਆਂ ਵਾਲੀ ਗਲੀ ਵਿਚ ਸਥਿਤ ਵਪਾਰਕ ਇਮਾਰਤਾਂ, ਮਹਿਰਾ ਟਰਾਂਸਪੋਰਟ ਨੇੜੇ, ਸਤਨਾਮ ਕਾਰ ਵਾਸ਼ ਨੇੜੇ, ਗੁਲਾਬਦੇਵੀ ਰੋਡ ਈਦਗਾਹ ਨੇੜੇ ਅਤੇ ਭਗਵਾਨਦਾਸਪੁਰਾ ਵਿਚ ਬਣੀ ਦੋ ਮੰਜ਼ਿਲਾ ਵਪਾਰਕ ਇਮਾਰਤ ਸ਼ਾਮਲ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਪਵੇਗਾ ਭਾਰੀ ਮੀਂਹ!  Alert ਜਾਰੀ,  ਮੌਸਮ ਵਿਭਾਗ ਦੀ 22 ਜਨਵਰੀ ਤੱਕ ਹੋਈ ਵੱਡੀ ਭਵਿੱਖਬਾਣੀ

ਜੇ. ਪੀ. ਨਗਰ ਅਤੇ ਆਦਰਸ਼ ਨਗਰ ਬਣਦੇ ਜਾ ਰਹੇ ਵਪਾਰਕ ਹੱਬ
ਜਲੰਧਰ ਇੰਪਰੂਵਮੈਂਟ ਟਰੱਸਟ ਵੱਲੋਂ ਕਈ ਸਾਲ ਪਹਿਲਾਂ ਜੇ. ਪੀ. ਨਗਰ ਅਤੇ ਆਦਰਸ਼ ਨਗਰ ਨੂੰ ਰਿਹਾਇਸ਼ੀ ਕਾਲੋਨੀਆਂ ਵਜੋਂ ਵਿਕਸਿਤ ਕੀਤਾ ਗਿਆ ਸੀ ਪਰ ਸਮੇਂ ਦੇ ਨਾਲ ਇਹ ਪੂਰਾ ਇਲਾਕਾ ਤੇਜ਼ੀ ਨਾਲ ਵਪਾਰਕ ਹੱਬ ਵਿਚ ਤਬਦੀਲ ਹੁੰਦਾ ਜਾ ਰਿਹਾ ਹੈ। ਜੇ. ਪੀ. ਨਗਰ ਅਤੇ ਆਦਰਸ਼ ਨਗਰ ਦੀ ਮੇਨ ਰੋਡ ’ਤੇ ਸਥਿਤ ਵਧੇਰੇ ਕੋਠੀਆਂ ਨੂੰ ਤੋੜ ਕੇ ਹੁਣ ਉੱਥੇ ਵਪਾਰਕ ਇਮਾਰਤਾਂ ਖੜ੍ਹੀਆਂ ਕੀਤੀਆਂ ਜਾ ਚੁੱਕੀਆਂ ਹਨ।

ਹੈਰਾਨੀ ਦੀ ਗੱਲ ਇਹ ਹੈ ਕਿ ਲੰਮੇ ਸਮੇਂ ਤੋਂ ਇਸ ਗੈਰ-ਕਾਨੂੰਨੀ ਉਸਾਰੀ ’ਤੇ ਨਗਰ ਨਿਗਮ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਰਿਹਾਇਸ਼ੀ ਇਲਾਕੇ ਨੂੰ ਨਿਯਮਾਂ ਦੇ ਉਲਟ ਵਪਾਰਕ ਵਰਤੋਂ ਵਿਚ ਬਦਲਿਆ ਜਾ ਰਿਹਾ ਹੈ, ਜਿਸ ਨਾਲ ਨਾ ਸਿਰਫ ਟ੍ਰੈਫਿਕ ਅਤੇ ਪਾਰਕਿੰਗ ਦੀ ਸਮੱਸਿਆ ਵਧ ਰਹੀ ਹੈ, ਸਗੋਂ ਕਾਲੋਨੀ ਦੀ ਮੂਲ ਯੋਜਨਾ ਵੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਹੁਣ ਇਸ ਮਾਮਲੇ ਨੂੰ ਲੈ ਕੇ ਆਰ. ਟੀ. ਆਈ. ਐਕਟੀਵਿਸਟ ਰਵੀ ਛਾਬੜਾ ਨੇ ਨਗਰ ਨਿਗਮ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਭੇਜੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਦਰਸ਼ ਨਗਰ ਗੁਰਦੁਆਰਾ ਸਾਹਿਬ ਦੇ ਨੇੜੇ ਅੱਜ ਵੀ ਗੈਰ-ਕਾਨੂੰਨੀ ਤੌਰ ’ਤੇ ਵਪਾਰਕ ਇਮਾਰਤ ਦੀ ਉਸਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਵਿਦੇਸ਼ ਤੋਂ ਮਿਲੀ ਮੰਦਭਾਗੀ ਖ਼ਬਰ! ਦਸੂਹਾ ਦੇ ਨੌਜਵਾਨ ਦੀ ਇਟਲੀ 'ਚ ਮੌਤ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐਡਵੋਕੇਟ ਬ੍ਰਜੇਸ਼ ਚੋਪੜਾ ਵੀ ਜੇ. ਪੀ. ਨਗਰ ਦੀ ਮੇਨ ਰੋਡ ਨੂੰ ਵਪਾਰਕ ਕੀਤੇ ਜਾਣ ਦੇ ਵਿਰੋਧ ਵਿਚ ਨਗਰ ਨਿਗਮ ਨੂੰ ਲੀਗਲ ਨੋਟਿਸ ਭੇਜ ਚੁੱਕੇ ਹਨ। ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਜੇ ਸਮੇਂ ਸਿਰ ਨਿਗਮ ਨੇ ਕਾਰਵਾਈ ਨਾ ਕੀਤੀ ਤਾਂ ਪੂਰਾ ਇਲਾਕਾ ਬੇਲਗਾਮ ਵਪਾਰਕ ਸਰਗਰਮੀਆਂ ਦੀ ਲਪੇਟ ਵਿਚ ਆ ਜਾਵੇਗਾ।

ਇਹ ਵੀ ਪੜ੍ਹੋ: ਅਬੋਹਰ 'ਚ ਚੱਲਦੇ ਫੁੱਟਬਾਲ ਟੂਰਨਾਮੈਂਟ 'ਚ ਖਿਡਾਰੀ ਦੀ ਮੌਤ, ਇਕ ਕਿੱਕ 'ਤੇ ਹੋਈ ਜ਼ਿੰਦਗੀ ਦੀ Game Over

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News