ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
Saturday, Aug 08, 2026 - 03:51 PM (IST)
ਨਕੋਦਰ (ਪਾਲੀ)- ਨਕੋਦਰ-ਕਪਰੂਥਲਾ ਰੋਡ 'ਤੇ ਸਥਿਤ ਪਿੰਡ ਜਹਾਂਗੀਰ ਨੇੜੇ ਇਕ ਪੈਟਰੋਲ ਪੰਪ ਦੇ ਕੋਲ ਸੜਕ ਕਿਨਾਰੇ ਪੱਲੀ 'ਚ ਲਪੇਟੀ ਇਕ ਗਲੀ-ਸੜੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ, ਜਿਸ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਹਰਕਤ 'ਚ ਆ ਗਿਆ। ਸੂਚਨਾ ਮਿਲਣ 'ਤੇ ਡੀ. ਐੱਸ. ਪੀ. ਨਕੋਦਰ ਓਂਕਾਰ ਸਿੰਘ ਬਰਾੜ, ਸਦਰ ਥਾਣਾ ਮੁਖੀ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।
ਇਹ ਵੀ ਪੜ੍ਹੋ: ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
ਮੁੱਢਲੀ ਜਾਂਚ ਦੌਰਾਨ ਪੁਲਸ ਨੂੰ ਮ੍ਰਿਤਕ ਦੀ ਜੇਬ 'ਚੋਂ ਇਕ ਵੋਟਰ ਪਛਾਣ ਪੱਤਰ ਅਤੇ ਇਕ ਪੈਨ ਕਾਰਡ ਮਿਲਿਆ। ਇਨ੍ਹਾਂ ਦਸਤਾਵੇਜ਼ਾਂ 'ਤੇ ਗੁਰਵਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਪੱਸਣ ਕਦੀਮ ਥਾਣਾ ਕਬੀਰਪੁਰ, ਸੁਲਤਾਨਪੁਰ ਲੋਧੀ ਦਰਜ ਹੈ। ਮ੍ਰਿਤਕ ਦੀ ਉਮਰ ਕਰੀਬ 33 ਸਾਲ ਦੱਸੀ ਜਾ ਰਹੀ ਹੈ।
ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਦਿੱਤਾ ਹੈ। ਇਸ ਦੇ ਨਾਲ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ ਮਿਲਿਆ ਪੂਰਾ ਘਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
