ਬੱਸ ਹਾਦਸੇ 'ਚ ਜਾਨ ਗਵਾਉਣ ਵਾਲੇ ਹਰਮਨ ਦੇ ਪਰਿਵਾਰਕ ਮੈਂਬਰਾਂ ਨਾਲ ਸੋਮ ਪ੍ਰਕਾਸ਼ ਨੇ ਜਤਾਇਆ ਦੁੱਖ਼

Saturday, Jul 30, 2022 - 05:16 PM (IST)

ਬੱਸ ਹਾਦਸੇ 'ਚ ਜਾਨ ਗਵਾਉਣ ਵਾਲੇ ਹਰਮਨ ਦੇ ਪਰਿਵਾਰਕ ਮੈਂਬਰਾਂ ਨਾਲ ਸੋਮ ਪ੍ਰਕਾਸ਼ ਨੇ ਜਤਾਇਆ ਦੁੱਖ਼

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਨੈਸ਼ਨਲ ਹਾਈਵੇਅ 'ਤੇ ਦਸੂਹਾ ਨੇੜੇ ਵਾਪਰੇ ਸਕੂਲ ਬੱਸ ਸੜਕ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਵਿਦਿਆਰਥੀ ਹਰਮਨ ਸੈਣੀ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ਼ ਦਾ ਪ੍ਰਗਟਾਵਾ ਕਰਨ ਲਈ ਭਾਜਪਾ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਘਰ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।  ਇਸ ਮੌਕੇ ਉਨ੍ਹਾਂ ਨਾਲ ਸਾਬਕਾ ਚੇਅਰਮੈਨ ਅਤੇ ਰਾਸ਼ਟਰੀ ਆਗੂ ਜਵਾਹਰ ਲਾਲ ਖੁਰਾਣਾ, ਜ਼ਿਲ੍ਹਾ ਪ੍ਰਧਾਨ ਭਾਜਪਾ ਸੰਜੀਵ ਮਹਾਜਨ, ਸਨੀ ਡੱਡੀਆਂ ਸ਼ਾਲੂ ਜ਼ਹੂਰਾ ਅਤੇ ਹੋਰ ਭਾਜਪਾ ਵਰਕਰ ਵੀ ਹਾਜ਼ਰ ਸਨ । ਇਸ ਮੌਕੇ ਸੋਮ ਪ੍ਰਕਾਸ਼ ਨੇ ਹਰਮਨ ਦੇ ਪਿਤਾ ਪਰਦੀਪ ਸਿੰਘ ਮਾਤਾ, ਜਗਜੀਤ ਕੌਰ, ਦਾਦਾ ਬਲਦੇਵ ਸਿੰਘ ਅਤੇ ਦਾਦੀ ਸੁਰਿੰਦਰ ਕੌਰ ਨਾਲ ਮੁਲਾਕਾਤ ਕਰਕੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰਕ ਮੈਂਬਰਾਂ ਨੂੰ ਕੇਂਦਰ ਸਰਕਾਰ ਦੀ ਸਕੀਮ ਅਧੀਨ ਬਣਦੀ ਸਹਾਇਤਾ ਰਾਸ਼ੀ ਦੇਣ ਦਾ ਵੀ ਭਰੋਸਾ ਦਿੱਤਾ। 

ਇਹ ਵੀ ਪੜ੍ਹੋ: ਪੰਜਾਬ ’ਚ ਮੁੜ ਪੈਰ ਪਸਾਰਣ ਲੱਗਾ ਕੋਰੋਨਾ, ਹਰਜੋਤ ਬੈਂਸ ਸਣੇ 4 ਸਿਆਸੀ ਆਗੂ ਕੋਰੋਨਾ ਦੀ ਲਪੇਟ ’ਚ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਇਸ ਹਾਦਸੇ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਹੋਣੀ ਚਾਹੀਦੀ ਹੈ ਤਾਂ ਜੋ ਲਾਪਰਵਾਹੀ ਕਾਰਨ ਅਜਿਹੇ ਹਾਦਸੇ ਨਾ ਵਾਪਰਨ। ਉਨ੍ਹਾਂ ਇਸ ਮੌਕੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਬੱਸ ਦੇ ਕੰਡਕਟਰ ਅਤੇ ਹੋਰਨਾਂ ਵਿਦਿਆਰਥੀਆਂ ਦੇ ਜਲਦ ਤੋਂ ਜਲਦ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ। 

ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਦਸੂਹਾ ਨਜ਼ਦੀਕ ਵਾਪਰੇ ਭਿਆਨਕ ਬੱਸ ਸਕੂਲ ਬੱਸ ਸੜਕ ਹਾਦਸੇ ਵਿਚ ਇਕ ਨਵੀਂ ਕਲਾਸ ਦੇ ਵਿਦਿਆਰਥੀ ਦੀ ਮੌਤ ਹੋ ਗਈ ਸੀ ਅਤੇ ਇਸ ਹਾਦਸੇ ਵਿੱਚ ਬੱਸ ਦਾ ਕੰਡਕਟਰ ਅਤੇ 15 ਦੇ ਕਰੀਬ ਸਕੂਲ ਵਿਦਿਆਰਥੀ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਜਿਨ੍ਹਾਂ ਵਿਚੋਂ ਜ਼ਿਆਦਾਤਰ ਵਿਦਿਆਰਥੀ ਟਾਂਡਾ ਇਲਾਕੇ ਨਾਲ ਸਬੰਧਤ ਸਨ।

ਇਹ ਵੀ ਪੜ੍ਹੋ: ਵੀ. ਸੀ. ਮਾਮਲੇ 'ਤੇ ਬੀਰ ਦਵਿੰਦਰ ਸਿੰਘ ਦੀ ਤਿੱਖੀ ਪ੍ਰਤੀਕਿਰਿਆ, ਕਿਹਾ-ਸਿਹਤ ਮੰਤਰੀ ਖ਼ਿਲਾਫ਼ ਕਾਰਵਾਈ ਕਰੇ 'ਆਪ'  

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News