ਤੀਰਥ ਯਾਤਰਾ ਸਕੀਮ ਤਹਿਤ ਆਦਮਪੁਰ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ

12/23/2023 5:19:01 PM

ਆਦਮਪੁਰ/ਜਲੰਧਰ- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸ਼ਨੀਵਾਰ ਨੂੰ ਇਥੋਂ ਸ਼ਰਧਾਲੂਆਂ ਦੀ ਬੱਸ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ। ਪੰਜਾਬ ਰੋਡਵੇਜ਼ ਦੀ ਇਸ ਵਿਸ਼ੇਸ਼ ਬੱਸ ਰਾਹੀਂ ਰਵਾਨਾ ਹੋਏ ਸ਼ਰਧਾਲੂ ਮਾਤਾ ਨੈਣਾ ਦੇਵੀ ਜੀ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਜੀ ਅਤੇ ਮਾਤਾ ਜਵਾਲਾ ਜੀ ਦੇ ਦਰਸ਼ਨ ਕਰਨਗੇ।

ਜ਼ਿਕਰਯੋਗ ਹੈ ਕਿ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ 27 ਨਵੰਬਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਜੀ, ਵਰਿੰਦਾਵਨ ਧਾਮ, ਮਾਤਾ ਵੈਸ਼ਨੋ ਦੇਵੀ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ, ਵਾਰਾਣਸੀ, ਸ੍ਰੀ ਖਾਟੂ ਸ਼ਿਆਮ ਜੀ, ਸ੍ਰੀ ਸਾਲਾਸਰ ਬਾਲਾ ਜੀ ਧਾਮ ਅਤੇ ਖ਼ਵਾਜ਼ਾ ਅਜਮੇਰ ਸ਼ਰੀਫ ਦਰਗਾਹ ਦੇ ਦਰਸ਼ਨ ਕਰਵਾਏ ਜਾਣਗੇ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ’ਤੇ 40 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦੇ ਨਵੇਂ ਵੈਰੀਐਂਟ ਨੇ ਪਸਾਰੇ ਪੈਰ, ਹੁਸ਼ਿਆਰਪੁਰ ਦੀ ਇਕ ਮਹਿਲਾ ਦੀ ਮੌਤ, ਅਲਰਟ ਜਾਰੀ

ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਜੀਤ ਲਾਲ ਭੱਟੀ ਨੇ ਕਿਹਾ ਕਿ ਯਾਤਰਾ ਦੌਰਾਨ ਰਿਹਾਇਸ਼ ਅਤੇ ਖਾਣੇ ਆਦਿ ’ਤੇ ਆਉਣ ਵਾਲਾ ਸਾਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕਿਸੇ ਕਾਰਨ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ, ਉਹ ਹੁਣ ਸੂਬਾ ਸਰਕਾਰ ਵੱਲੋਂ ਕੀਤੇ ਉਪਰਾਲੇ ਸਦਕਾ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣਗੇ।  ਯਾਤਰਾ ’ਤੇ ਰਵਾਨਾ ਹੋਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਜਿੰਨੀ ਪ੍ਰਸ਼ੰਸਾ ਕੀਤੀ ਜਾਵੇ, ਉਹ ਘੱਟ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਇਸ ਸਹੂਲਤ ਸਦਕਾ ਉਹ ਬਿਨਾਂ ਕਿਸੇ ਖ਼ਰਚੇ ਤੋਂ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਸਕਣਗੇ।

ਇਹ ਵੀ ਪੜ੍ਹੋ : ਸੁਰਖੀਆਂ 'ਚ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ, 2 ਕੈਦੀਆਂ ਨੇ ਕੀਤੀ ਖ਼ੁਦਕੁਸ਼ੀ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News