ਤੀਰਥ ਯਾਤਰਾ ਸਕੀਮ ਤਹਿਤ ਵਿਧਾਇਕ ਜਸਵੀਰ ਰਾਜਾ ਵੱਲੋਂ ਪਿੰਡ ਕੁਰਾਲਾ ਤੋਂ ਧਾਰਮਿਕ ਦਰਸ਼ਨਾਂ ਲਈ ਬੱਸ ਰਵਾਨਾ

Saturday, Dec 23, 2023 - 11:21 AM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵੱਲੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਤਲਵੰਡੀ ਸਾਬੋ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਆਪਣੇ ਜੱਦੀ ਪਿੰਡ ਕੁਰਾਲਾ ਕਲਾਂ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਜਸਵੀਰ ਰਾਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨਾਲ ਜੋ ਵੀ ਵਾਅਦਾ ਕੀਤਾ ਹੈ, ਉਸ ਨੂੰ ਪੂਰਾ ਕੀਤਾ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਤੀਰਥ ਯਾਤਰਾ 'ਤੇ ਜਾਣ ਦਾ ਵਾਅਦਾ ਵੀ ਕੀਤਾ ਸੀ, ਜਿਸ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਸੂਬੇ ਭਰ ਤੋਂ ਲੋਕ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨਾ ਹੋਰ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚਲੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦਾ ਮੌਕਾ ਮਿਲੇਗਾ।

ਇਹ ਵੀ ਪੜ੍ਹੋ : ਲੋਕਾਂ ਨੂੰ ਮਿਲ ਰਹੀ ਮੁਫ਼ਤ ਬਿਜਲੀ ਨੂੰ ਲੈ ਕੇ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦਾ ਵੱਡਾ ਬਿਆਨ

ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੀ ਯਾਤਰਾ ਕਰਨ ਲਈ ਮੁਫ਼ਤ ਯਾਤਰਾ ਦੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਗਈਆਂ ਹਨ ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ਕਰਨ ਵਾਲੇ ਯਾਤਰੀਆਂ ਦਾ ਖ਼ਰਚਾ ਪੰਜਾਬ ਸਰਕਾਰ ਸਹਿਣ ਕਰੇਗੀ, ਜਿਸ ਵਿਚ ਉਨ੍ਹਾਂ ਦੇ ਸਫ਼ਰ, ਰਿਹਾਇਸ਼ ਅਤੇ ਖਾਣ-ਪੀਣ ਦੇ ਸਾਰੇ ਖ਼ਰਚੇ ਸ਼ਾਮਿਲ ਹਨ। ਵਿਧਾਇਕ ਜਸਵੀਰ  ਸਿੰਘ ਰਾਜਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਵਿੱਤਰ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਣਸੀ, ਅਯੁੱਧਿਆ ਅਤੇ ਵਰਿੰਦਾਵਨ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਦੀ ਯਾਤਰਾ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਵੈਸ਼ਨੋ ਦੇਵੀ ਜੀ, ਮਾਤਾ ਜਵਾਲਾ ਜੀ ਆਦਿ ਅਸਥਾਨਾਂ ਦੀਆਂ ਯਾਤਰਾਵਾਂ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੋਂ ਰੋਜ਼ਾਨਾ ਬੱਸਾਂ ਅਤੇ ਰੇਲ ਗੱਡੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸੂਬਾ ਸਰਕਾਰ ਨੇ ਇਸ ਤੀਰਥ ਯਾਤਰਾ 'ਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨਾਂ ਦਾ ਪ੍ਰਬੰਧ ਕੀਤਾ ਹੈ।  ਉਨ੍ਹਾਂ ਦੱਸਿਆ ਕਿ ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਛੋਟੀ ਦੂਰੀ ਲਈ ਸੜਕ ਮਾਰਗ ਰਾਹੀਂ ਏ. ਸੀ. ਬੱਸਾਂ ਰਾਹੀਂ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਉਨ੍ਹਾਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜੋ ਬੁਢਾਪੇ ਜਾਂ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਹਨ। ਇਸ ਮੌਕੇ ਤਹਿਸੀਲਦਾਰ ਟਾਂਡਾ ਗੁਰਪ੍ਰੀਤ ਸਿੰਘ, ਕੌਂਸਲਰ ਸੁਰਿੰਦਰਜੀਤ ਸਿੰਘ ਬਿੱਲੂ, ਕੁਲਦੀਪ ਸਿੰਘ, ਮੀਡੀਆ ਇੰਚਾਰਜ ਸੁਖਵਿੰਦਰ ਸਿੰਘ ਅਰੋੜਾ, ਚੌਧਰੀ ਕਮਲ ਸਿੰਘ ਸੈਣੀ, ਸਰਪੰਚ ਜਰਨੈਲ ਸਿੰਘ ਕੁਰਾਲਾ, ਸਰਪੰਚ ਕੁਲਦੀਪ ਕੌਰ , ਸਰਪੰਚ ਦਲਵੀਰ ਸਿੰਘ, ਸਰਪੰਚ ਗੁਰਵਿੰਦਰ ਸਿੰਘ ਗੋਲਡੀ, ਬਿੱਟੂ ਕੁਰਾਲਾ, ਲਖਵੀਰ ਸਿੰਘ ਸੁਖਨਿੰਦਰ ਸਿੰਘ ਕੈਪਟਨ ਪਰਮਜੀਤ ਸਿੰਘ। ਵੀ ਹੋਰ ਪਤਵੰਤੇ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਇਸ ਦੇਸ਼ 'ਚ ਬੱਚੇ ਦੇ ਜਨਮ 'ਤੇ ਮਾਲੋ-ਮਾਲ ਹੋ ਜਾਂਦੇ ਨੇ ਮਾਪੇ, ਜਾਣੋ ਕੀ ਹੈ ਕਾਰਨ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News