ਪਨਬੱਸ ਠੇਕਾ ਕਰਮਚਾਰੀਆਂ ਨੂੰ ਤਨਖਾਹ ਨਾ ਮਿਲਣ ’ਤੇ ਅੱਜ ਬੰਦ ਰਹੇਗਾ ਬੱਸ ਅੱਡਾ ਜਲੰਧਰ

07/13/2022 2:31:21 AM

ਜਲੰਧਰ (ਪੁਨੀਤ) : ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਕੱਚੇ ਕਰਮਚਾਰੀਆਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ। ਇਹ ਵਾਅਦੇ ਪੂਰੇ ਕਰਨਾ ਤਾਂ ਦੂਰ ਦੀ ਗੱਲ, ਉਨ੍ਹਾਂ ਨੂੰ ਸਮੇਂ 'ਤੇ ਤਨਖਾਹ ਵੀ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਉਨ੍ਹਾਂ ਨੇ ਸੰਘਰਸ਼ ਦਾ ਰਾਹ ਅਪਣਾਇਆ ਹੈ। ਇਹ ਪ੍ਰਗਟਾਵਾ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਬੁਲਾਰਿਆਂ ਨੇ ਡਿਪੂ-1 ਦੇ ਸਾਹਮਣੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਦੌਰਾਨ ਕੀਤਾ।

ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਇਸ ਦੇ ਵਿਰੋਧ 'ਚ 13 ਜੁਲਾਈ ਮੰਗਲਵਾਰ ਨੂੰ ਬੱਸ ਅੱਡਾ ਬੰਦ ਕਰਕੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਤੇਜ਼ ਕੀਤਾ ਜਾਵੇਗਾ, ਜਿਸ ਲਈ ਸਰਕਾਰ ਦੀਆਂ ਠੇਕਾ ਕਰਮਚਾਰੀਆਂ ਪ੍ਰਤੀ ਅਪਣਾਈਆਂ ਨੀਤੀਆਂ ਜ਼ਿੰਮੇਵਾਰ ਹੋਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਬੱਸ ਅੱਡਾ ਬੰਦ ਕਰਨ ਵਿੱਚ ਸਰਕਾਰ ਨੇ ਕੋਈ ਰੋਕ ਲਾਈ ਤਾਂ ਚੱਕਾ ਜਾਮ ਕੀਤਾ ਜਾਵੇਗਾ।

ਖ਼ਬਰ ਇਹ ਵੀ : ਮੁਫ਼ਤ ਬਿਜਲੀ ਦੇਣ ਬਾਰੇ ਨਵੇਂ ਹੁਕਮ ਜਾਰੀ ਤਾਂ ਉਥੇ ਮੁਲਾਜ਼ਮਾਂ ਨੂੰ ਪੱਕਾ ਕਰਨ ਬਾਰੇ ਫਸਿਆ ਕਾਨੂੰਨੀ ਪੇਚ, ਪੜ੍ਹੋ TOP 10

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News