ਮੰਤਰੀ ਬ੍ਰਹਮ ਸ਼ੰਕਰ ਜਿੰਪਾ ਬੋਲੇ, ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ

08/18/2022 12:03:42 PM

ਹੁਸ਼ਿਆਰਪੁਰ (ਘੁੰਮਣ)- ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਰਕਾਰ ਉਨ੍ਹਾਂ ਦੀ ਭਲਾਈ ਲਈ ਹਮੇਸ਼ਾ ਤਤਪਰ ਰਹੇਗੀ। ਉਹ ਬੁੱਧਵਾਰ ਫਾਇਰ ਬ੍ਰਿਗੇਡ ਗਰਾਊਂਡ ਵਿਖੇ ਡੀ. ਸੀ. ਰੇਟ ’ਤੇ ਨਗਰ ਨਿਗਮ ਹੁਸ਼ਿਆਰਪੁਰ ਵਿਚ ਨਿਯੁਕਤ ਹੋਏ ਸੀਵਰਮੈਨਾਂ ਵੱਲੋਂ ਪਹਿਲੀ ਤਨਖ਼ਾਹ ਮਿਲਣ ’ਤੇ ਲਗਾਏ ਗਏ ਲੰਗਰ ’ਚ ਪ੍ਰਸ਼ਾਦ ਲੈਣ ਮੌਕੇ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਹਾਲ ਹੀ ਵਿਚ ਪੰਜਾਬ ਸਰਕਾਰ ਦੀ ਤਰਫੋਂ ਨਗਰ ਨਿਗਮ ਵਿਚ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਡੀ. ਸੀ. ਰੇਟ ’ਤੇ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਨਗਰ ਨਿਗਮ ਵਿਚ ਹੋਰ ਨਿਯੁਕਤੀਆਂ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਲਈ ਸੀਵਰਮੈਨ ਅਤੇ ਸਫਾਈ ਸੇਵਕਾਂ ਦੀ ਅਹਿਮ ਭੂਮਿਕਾ ਹੈ। ਸ਼ਹਿਰ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਦਾ ਬੋਝ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਮੋਢਿਆਂ ’ਤੇ ਹੀ ਹੈ ਅਤੇ ਨਗਰ ਨਿਗਮ ਹੁਸ਼ਿਆਰਪੁਰ ਦੇ ਸਮੂਹ ਕਰਮਚਾਰੀ ਆਪਣੀ ਡਿਊਟੀ ਪੂਰੀ ਸੰਜੀਦਗੀ ਨਾਲ ਨਿਭਾ ਰਹੇ ਹਨ।

ਇਹ ਵੀ ਪੜ੍ਹੋ: ਜਲੰਧਰ: ਵਿਧਾਇਕ ਸ਼ੀਤਲ ਅੰਗੁਰਾਲ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੇ ਦਿੱਤੀ ਧਮਕੀ

ਜਿੰਪਾ ਨੇ ਕਿਹਾ ਕਿ ਕੋਵਿਡ-19 ਦੇ ਦੌਰ ਵਿਚ ਸਾਡੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਵੱਲੋਂ ਇਕ ਸਿਹਤਮੰਦ ਸਮਾਜ ਦੀ ਉਸਾਰੀ ਵਿਚ ਅਹਿਮ ਯੋਗਦਾਨ ਪਾਉਣ ਦੀ ਜੋ ਜ਼ਿੰਮੇਵਾਰੀ ਨਿਭਾਈ ਗਈ ਹੈ, ਉਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਮਹਿਜ ਪੰਜ ਮਹੀਨਿਆਂ ਵਿਚ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਿੱਤ ਵਿਚ ਜੋ ਫੈਸਲੇ ਲਏ ਗਏ, ਉਹ ਅਜੇ ਤਕ ਕੋਈ ਵੀ ਸਰਕਾਰ ਨਹੀਂ ਲੈ ਸਕੀ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ ਅਤੇ ਕਿਸੇ ਵੀ ਖੇਤਰ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਕੌਂਸਲਰ ਮੋਹਿਤ ਸੈਣੀ, ਸਫਾਈ ਯੂਨੀਅਨ ਫੈੱਡਰੇਸ਼ਨ ਪੰਜਾਬ ਨਗਰ ਨਿਗਮ ਹੁਸ਼ਿਆਰਪੁਰ ਦੇ ਪ੍ਰਧਾਨ ਰਾਜਾ ਹੰਸ, ਵਰਿੰਦਰ ਸ਼ਰਮਾ ਬਿੰਦੂ, ਅਜੀਤ ਸਿੰਘ ਲੱਕੀ, ਸੈਨੇਟਰੀ ਇੰਸਪੈਕਟਰ ਜਨਕ ਰਾਜ, ਅਸ਼ਵਨੀ ਕੁਮਾਰ, ਕਮਲ ਭੱਟੀ, ਬੱਬੂ, ਆਸ਼ੂ ਬੱਤਰਾ, ਸੰਦੀਪ ਰਾਜਪੂਤ, ਗੰਗਾ ਪ੍ਰਸਾਦ ਤੋਂ ਇਲਾਵਾ ਹੋਰ ਵੀ ਪਤਵੰਤੇ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ 9 ਸਾਲਾ ਧੀ ਨੂੰ ਰੂਹ ਕੰਬਾਊ ਮੌਤ ਦੇਣ ਮਗਰੋਂ ਫਾਹੇ ਲਾਇਆ ਪੁੱਤ, ਫਿਰ ਮਾਂ ਨੇ ਕੀਤੀ ਖ਼ੁਦਕੁਸ਼ੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News