ਕੈਬਨਿਟ ਮੰਤਰੀ ਅਰੋੜਾ ਨੇ 5 ਲਾਭਪਾਤਰੀਆਂ ਨੂੰ ਸੌਂਪੇ ਰਾਸ਼ਨ ਡਿਪੂਆਂ ਦੇ ਲਾਇਸੈਂਸ

01/17/2021 5:58:10 PM

ਹੁਸ਼ਿਆਰਪੁਰ (ਘੁੰਮਣ) - ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਹੇਠ ਸ਼ੁਰੂ ਕੀਤੀ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਤਹਿਤ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ 5 ਲਾਭਪਾਤਰੀਆਂ ਨੂੰ ਰਾਸ਼ਨ ਡਿਪੂਆਂ ਦੇ ਲਾਇਸੈਂਸ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਖੇਤਰ ਤੋਂ ਬਾਅਦ ਪੇਂਡੂ ਖੇਤਰਾਂ ਦੇ ਯੋਗ ਲਾਭਪਾਤਰੀਆਂ ਨੂੰ ਵੀ ਰਾਸ਼ਨ ਡਿਪੂ ਅਲਾਟ ਕੀਤੇ ਜਾ ਰਹੇ ਹਨ। ਸ਼ਹਿਰ ਦੇ ਵੱਖ-ਵੱਖ ਵਾਰਡਾਂ ਨਾਲ ਸਬੰਧਤ ਲਾਭਪਾਤਰੀਆਂ ਨੂੰ ਲਾਇਸੈਂਸ ਦੇਣ ਮੌਕੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋਡਾ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿਚ ਕੁੱਲ 34 ਰਾਸ਼ਨ ਡਿਪੂ ਹੋਲਡਰਾਂ ਦੀਆਂ ਆਸਾਮੀਆਂ ਪਈਆਂ ਸਨ, ਜਿਨ੍ਹਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਲਾਇਸੈਂਸ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ

ਅਰਜ਼ੀਆਂ ਦੇ ਆਧਾਰ ’ਤੇ 6 ਯੋਗ ਲਾਭਪਾਤਰੀਆਂ ਨੂੰ ਅੱਜ ਲਾਇਸੈਂਸ ਸੌਂਪੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰੀ ਖੇਤਰ ਵਿਚ ਰਾਸ਼ਨ ਡਿਪੂ ਲਾਇਸੈਂਸ ਦੇਣ ਦੀ ਪ੍ਰਕਿਰਿਆ ਦੇ ਨਾਲ-ਨਾਲ ਪੇਂਡੂ ਖੇਤਰਾਂ ਵਿਚ ਡਿਪੂ ਅਲਾਟਮੈਂਟ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਚੁੱਕੀ ਹੈ, ਜਿਸ ਤਹਿਤ ਆਉਂਦੇ ਕੁਝ ਦਿਨਾਂ ਵਿਚ ਪੇਂਡੂ ਖੇਤਰਾਂ ਦੇ ਉਮੀਦਵਾਰਾਂ ਨੂੰ ਵੀ ਰਾਸ਼ਨ ਡਿਪੂ ਮਿਲਣੇ ਸ਼ੁਰੂ ਹੋ ਜਾਣਗੇ।

ਪੜ੍ਹੋ ਇਹ ਵੀ ਖ਼ਬਰ - Health Tips : ਇਸ ਚੀਜ਼ ਦੀ ਘਾਟ ਨਾਲ ਹੁੰਦਾ ਹੈ ‘ਦਿਲ ਦਾ ਰੋਗ’ ਤੇ ‘ਸ਼ੂਗਰ ਹੋਣ ਦਾ ਖ਼ਤਰਾ, ਇੰਝ ਕਰੋ ਬਚਾਅ

ਕੈਪਟਨ ਅਮਰਿੰਦਰ ਸਿੰਘ ਵੱਲੋਂ ਮੋਹਾਲੀ ਤੋਂ ਵੀਡੀਓ ਕਾਨਫਰੰਸ ਰਾਹੀਂ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਸਬੰਧੀ ਪ੍ਰੋਗਰਾਮ ਦੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪ੍ਰਧਾਨਗੀ ਕਰਦਿਆਂ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਸੂਬੇ ਵਿਚ 987 ਸ਼ਹਿਰੀ ਅਤੇ 6232 ਪੇਂਡੂ ਖੇਤਰਾਂ ਵਿਚ ਸਸਤੇ ਰਾਸ਼ਨ ਦੀਆਂ ਦੁਕਾਨਾਂ ਦੇ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਵਿੱਢੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਸ਼ਨ ਡਿਪੂਆਂ ਦੀ ਪਾਰਦਰਸ਼ੀ ਢੰਗ ਨਾਲ ਹੋ ਰਹੀ ਅਲਾਟਮੈਂਟ ਉਪਰੰਤ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਹਦਾਇਤਾਂ ਦੀ ਮੁਕੰਮਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਅੱਜ ਹੀ ਛੱਡ ਦਿਓ ਇਹ ਕੰਮ ਨਹੀਂ ਤਾਂ ਕਰਜ਼ੇ ’ਚ ਡੁੱਬ ਸਕਦੀ ਹੈ ਤੁਹਾਡੀ ਸਾਰੀ ਜ਼ਿੰਦਗੀ

ਕੈਬਨਿਟ ਮੰਤਰੀ ਨੇ ਦੱਸਿਆ ਕਿ ਸ਼ਹਿਰੀ ਖੇਤਰ ਵਿਚ ਖਾਲੀ ਪਈਆਂ 34 ਆਸਾਮੀਆਂ ਤੋਂ ਇਲਾਵਾ ਪੇਂਡੂ ਖੇਤਰਾਂ ਵਿਚ 450 ਤੋਂ ਵਧ ਡਿਪੂਆਂ ਦੇ ਲਾਇਸੈਂਸ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸਮਾਰਟ ਰਾਸ਼ਨ ਕਾਰਡ ਅਤੇ ਇਕ ਰਾਸ਼ਟਰ-ਇਕ ਰਾਸ਼ਨ ਕਾਰਡ ਸਕੀਮ ਤਹਿਤ ਅੰਤਰਰਾਜੀ ਪੋਰਟੇਬਿਲਟੀ ਵੀ ਲਾਗੂ ਕਰ ਦਿੱਤੀ ਗਈ ਹੈ, ਜਿਸ ਤਹਿਤ ਕੋਈ ਸਮਾਰਟ ਰਾਸ਼ਨ ਕਾਰਡ ਧਾਰਕ ਦੇਸ਼ ਦੇ ਕਿਸੇ ਵੀ ਰਾਜ ਵਿਚ ਆਪਣਾ ਬਣਦਾ ਰਾਸ਼ਨ ਲੈ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਸਵੇਰੇ ਉੱਠਦੇ ਸਾਰ ਕੀ ਤੁਹਾਡੇ ਮੂੰਹ ‘ਚੋਂ ਵੀ ਆਉਂਦੀ ਹੈ ‘ਬਦਬੂ’? ਜਾਣੋ ਕਾਰਨ ਅਤੇ ਘਰੇਲੂ ਨੁਸਖ਼ੇ

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਤੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਮੌਕੇ ਵਾਰਡ ਨੰ. 42 ਲਈ ਹਰਸ਼ਵਰਧਨ ਸ਼ਰਮਾ, ਵਾਰਡ ਨੰ. 47 ਲਈ ਹਰਦੀਪ ਸਿੰਘ, ਵਾਰਡ ਨੰ. 15 ਲਈ ਕਿਰਨ ਵਰਮਾ, ਨਵੀਨ ਕੁਮਾਰ ਅਤੇ ਵਾਰਡ ਨੰ. 31 ਲਈ ਆਸ਼ਿਮਾ ਸਿੰਗਲਾ ਨੂੰ ਰਾਸ਼ਨ ਡਿਪੂਆਂ ਦੇ ਲਾਇਸੈਂਸ ਸੌਂਪੇ। ਇਸ ਦੌਰਾਨ ਦਸੂਹਾ ਵਿਚ ਐੱਸ. ਡੀ. ਐੱਮ. ਰਣਦੀਪ ਸਿੰਘ ਹੀਰ ਨੇ ਲਾਭਪਾਤਰੀ ਕੁਲਦੀਪ ਸਿੰਘ ਨੂੰ ਰਾਸ਼ਨ ਡਿਪੂ ਦਾ ਲਾਇਸੈਂਸ ਸੌਂਪਿਆ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਡਿਪਟੀ ਡਾਇਰੈਕਟਰ ਰਜਨੀਸ਼ ਕੁਮਾਰੀ, ਡੀ. ਐੱਫ. ਐੱਸ. ਸੀ. ਰਜਨੀਸ਼ ਕੌਰ ਆਦਿ ਮੌਜੂਦ ਸਨ।

ਪੜ੍ਹੋ ਇਹ ਵੀ ਖ਼ਬਰ - Health Tips : ਇਸ ਚੀਜ਼ ਦੀ ਘਾਟ ਨਾਲ ਹੁੰਦਾ ਹੈ ‘ਦਿਲ ਦਾ ਰੋਗ’ ਤੇ ‘ਸ਼ੂਗਰ ਹੋਣ ਦਾ ਖ਼ਤਰਾ, ਇੰਝ ਕਰੋ ਬਚਾਅ


rajwinder kaur

Content Editor

Related News