ਪੰਜਾਬ ਸਰਕਾਰ ਕਿਸਾਨਾਂ ਤੋਂ ਝੋਨੇ ਦਾ ਇਕ-ਇਕ ਦਾਣਾ ਖ਼ਰੀਦੇਗੀ: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ
Saturday, Oct 26, 2024 - 06:13 PM (IST)
ਹਰਿਆਣਾ (ਆਨੰਦ)- ਹਲਕਾ ਸ਼ਾਮਚੁਰਾਸੀ ਅਧੀਨ ਆਉਂਦੀਆਂ ਮੰਡੀਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਝੋਨੇ ਦੀ ਚੱਲ ਰਹੀ ਖ਼ਰੀਦ ਸਬੰਧੀ ਕਸਬਾ ਹਰਿਆਣਾ ਅਤੇ ਹੋਰ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਨਾਲ ਮਿਲ ਕੇ ਝੋਨੇ ਦੀ ਖ਼ਰੀਦ, ਵਾਰਦਾਨਾਂ ਅਤੇ ਲਿਫ਼ਟਿੰਗ ਸਬੰਧੀ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਉਨ੍ਹਾਂ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਲਈ ਪੁ਼ਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਝੋਨੇ ਦੀ ਅਦਾਇਗੀ ਕਿਸਾਨਾਂ ਨੂੰ ਸਮੇਂ ਸਿਰ ਹੋ ਰਹੀ ਹੈ। ਸਰਕਾਰ ਕਿਸਾਨਾਂ ਤੋਂ ਝੋਨੇ ਦਾ ਇਕ-ਇਕ ਦਾਣਾ ਖ਼ਰੀਦੇਗੀ। ਇਸ ਮੌਕੇ ਉਨ੍ਹਾਂ ਨੇ ਵੇਅਰਹਾਊਸ ਦੇ ਡੀ. ਐੱਮ. ਮੁਨੀਸ਼ ਧੀਮਾਨ ਅਤੇ ਡੀ. ਐੱਫ਼. ਐੱਸ. ਸੀ. ਨਾਲ ਫੋਨ 'ਤੇ ਸੰਪਰਕ ਕੀਤਾ ਅਤੇ ਇਨ੍ਹਾਂ ਮੰਡੀਆਂ 'ਚੋਂ ਝੋਨੇ ਦੀਆਂ ਬੋਰੀਆਂ ਜਲਦੀ ਚੁਕਵਾਉਣ ਦੇ ਆਦੇਸ਼ ਦਿੱਤੇ ਜਦਕਿ ਉਨ੍ਹਾਂ ਸ਼ੈਲਰ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ 'ਚ ਵਰਦਾਨਾ ਪਹੁੰਚਾਉਣ ਅਤੇ ਝੋਨੇ ਦੀਆਂ ਬੋਰੀਆਂ ਨੂੰ ਜਲਦ ਤੋਂ ਜਲਦ ਚੁੱਕਣ ਤਾਂ ਜੋ ਮੰਡੀਆਂ 'ਚ ਕਿਸਾਨਾਂ ਤੋਂ ਝੋਨੇ ਦੀ ਨਿਰਵਿਘਨ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਸਕਣ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੇ ਮਾਮਲੇ 'ਚ ਨਵਾਂ ਮੋੜ, DNA ਨੇ ਖੋਲ੍ਹੀਆਂ ਕਈ ਪਰਤਾਂ, ਸਵਾਲਾਂ 'ਚ ਘਿਰੀ ਪੁਲਸ
ਇਸ ਮੌਕੇ ਹਰਿਆਣਾ ਮੰਡੀ ਦੇ ਰਾਕੇਸ਼ ਕੁਮਾਰ ਅਤੇ ਰੋਬਿਨ ਟਰੇਡਰਜ਼ ਦੇ ਰਾਕੇਸ਼ ਕੁਮਾਰ ਅਤੇ ਸੱਗੀ ਟ੍ਰੇਡਰਜ਼ ਦੇ ਬਾਲ ਕਿਸ਼ਨ ਸੱਗੀ ਅਤੇ ਹੋਰ ਵਪਾਰੀਆਂ ਨੇ ਦੱਸਿਆ ਕਿ ਇਸ ਸਮੇਂ ਮੰਡੀ 'ਚ 38 ਹਜ਼ਾਰ ਦੇ ਬੋਰੀਆਂ ਦਾ ਜਮਾਵੜਾ ਲੱਗਿਆ ਹੋਇਆ ਹੈ। ਇਸ ਮੌਕੇ ਬਲਾਕ ਸਮਿਤੀ ਚੇਅਰਮੈਨ ਵਿਸ਼ਨੂੰ ਤਿਵਾੜੀ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰਸਿੰਘ ਪਾਬਲਾ, ਇੰਸਪੈਕਟਰ ਮਾਰਕੀਟ ਕਮੇਟੀ ਮੁਨਾਲ ਅਤੇ ਸੁਪਰਵਾਈਜ਼ਰ ਬਲਵਿੰਦਰ ਸਿੰਘ, ਮੁਨੀਸ਼ ਬਸ਼ਿਸ਼ਟ, ਨਮਨ ਬਸ਼ਿਸ਼ਟ, ਨੰਬਰਦਾਰ ਅਰਵਿੰਦਰ ਪ੍ਰਭਾਤ ਲਵਲੀ, ਕਮਲਦੀਪ ਸਿੰਘ, ਲਖਵਿੰਦਰ ਸਿੰਘ, ਰਵਿੰਦਰ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਵੱਲੋਂ ਹਾਈਕੋਰਟ ਦਾ ਰੁਖ਼ ਕਰਨ ਮਗਰੋਂ ਮੁੜ ਲਾਈਵ ਹੋਇਆ ਨਿਹੰਗ ਸਿੰਘ, ਦਿੱਤੀ ਚਿਤਾਵਨੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8