ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਰੱਖਿਆ ਪਤਾਲਪੁਰੀ ਚੌਂਕ ਦੇ ਸੁੰਦਰੀਕਰਨ ਪ੍ਰਾਜੈਕਟ ਦਾ ਨੀਂਹ ਪੱਥਰ

10/15/2023 6:36:12 PM

ਰੂਪਨਗਰ (ਲਤਾਵਾ) : ਗੁਰੂ ਸਹਿਬਾਨ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਤੇ ਪਵਿੱਤਰ ਨਗਰੀ ਸ੍ਰੀ ਕੀਰਤਪੁਰ ਸਾਹਿਬ ਦੇ ਪਤਾਲਪੁਰੀ ਚੌਂਕ ਦੇ ਸੁੰਦਰੀਕਰਨ ਪ੍ਰਾਜੈਕਟ ਦੀ ਸ਼ੁਰੂਆਤ ਕੈਬਨਿਟ ਮੰਤਰੀ ਹਰਜੋਤਸਿੰਘ ਬੈਂਸ ਵੱਲੋਂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਸ ਪ੍ਰਾਜੈਕਟ ਦਾ ਬਜਟ 50 ਲੱਖ ਦੇ ਕਰੀਬ ਹੈ ਅਤੇ ਇਹ 2 ਮਹੀਨੇ ਤੱਕ ਤਿਆਰ ਹੋ ਜਾਵੇਗਾ। ਤਿਆਰ ਹੋਣ ਤੋਂ ਬਾਅਦ ਇਸ ਨੂੰ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਕੈਨੇਡਾ ਤੋਂ ਫਿਰ ਆਈ ਦਿਲ ਝੰਜੋੜਨ ਵਾਲੀ ਖ਼ਬਰ, ਮਹਿਲ ਕਲਾਂ ਦੀ ਦਿਲਪ੍ਰੀਤ ਕੌਰ ਦੀ ਅਚਾਨਕ ਮੌਤ

ਦੱਸ ਦੇਈਏ ਕਿ ਸ੍ਰੀ ਕੀਰਤਪੁਰ ਸਾਹਿਬ ਦੀ ਇਤਿਹਾਸਿਕ ਧਰਤੀ ਨੂੰ ਜਲਦ ਹੀ 400 ਸਾਲ ਮੁਕੰਮਲ ਹੋਣ ਜਾ ਰਹੇ ਹਨ। ਇਸ ਮੌਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਹਲਕਾ ਵਿਧਾਇਕ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਕੀਰਤਪੁਰ ਸਾਹਿਬ ਦੀ ਇਤਿਹਾਸਕ ਧਰਤੀ 'ਤੇ ਪਹੁੰਚ ਰਹੇ ਸ਼ਰਧਾਲੂਆਂ ਨੂੰ ਇਕ ਧਾਰਮਿਕ ਦਿੱਖ ਤੇ ਇਤਿਹਾਸ ਨਾਲ ਜੋੜਨ ਲਈ ਕੀਰਤਪੁਰ ਸਾਹਿਬ ਦੇ ਸੁੰਦਰੀਕਰਨ ਲਈ ਵਿਸ਼ੇਸ਼ ਪ੍ਰਾਜੈਕਟ ਦਾ ਨੀਂਹ ਪੱਥਰ ਪਤਾਲਪੁਰੀ ਚੌਂਕ ਵਿਖੇ ਰੱਖਿਆ ਹੈ ਜਿਥੇ ਦੇਸ਼-ਵਿਦੇਸ਼ ਤੋਂ ਆਉਣ ਵਾਲ਼ੀ ਸੰਗਤ ਨੂੰ ਸ੍ਰੀ ਕੀਰਤਪੁਰ ਸਾਹਿਬ ਦੇ ਵਿੱਚ ਦਾਖਲ ਹੁੰਦਿਆਂ ਹੀ ਗੁਰਬਾਣੀ ਦੀਆਂ ਤੁਕਾਂ ਵਾਲੇ ਵੱਡੇ ਸਲੋਗਨ ਅਤੇ 15 ਫੁੱਟਾ ਰਬਾਬ
ਵੇਖਣ ਨੂੰ ਮਿਲੇਗਾ। 

ਇਹ ਵੀ ਪੜ੍ਹੋ : ਦੀਵਾਲੀ ਮੌਕੇ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਲਈ ਵੱਡਾ ਐਲਾਨ, ਜਾਰੀ ਹੋਏ ਲਿਖਤੀ ਹੁਕਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh