ETT ਅਧਿਆਪਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੋਵੇਗਾ ਹੱਲ : ਹਰਜੋਤ ਸਿੰਘ ਬੈਂਸ
Monday, Apr 24, 2023 - 03:27 PM (IST)
ਜਲੰਧਰ (ਧਵਨ)- ਜਲੰਧਰ ਸਥਿਤ ਦੇਸ਼ ਭਗਤ ਮੈਮੋਰੀਅਲ ਹਾਲ ’ਚ ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਯੋਜਿਤ ਜ਼ਿਲ੍ਹਾ ਪੱਧਰੀ ਕਨਵੈਨਸ਼ਨ ’ਚ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਜਲੰਧਰ ਉਪ ਚੋਣਾਂ ਦੇ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਦਵਿੰਦਰ ਸਿੰਘ ਲਾਡੀ ਧੋਸ ਅਤੇ ਰਾਜਿੰਦਰ ਰੇਹਲ ਨੇ ਸ਼ਿਰਕਤ ਕੀਤੀ। ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੰਘ ਅਤੇ ਹੋਰ ਮੈਂਬਰਾਂ ਨੇ ਕਨਵੈਨਸ਼ਨ ’ਚ ਪਹੁੰਚੇ ‘ਆਪ’ ਨੇਤਾਵਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।
ਇਹ ਵੀ ਪੜ੍ਹੋ : ਕਪੂਰਥਲਾ ਦੇ ਗੁਰਦੁਆਰਾ ਸਾਹਿਬ 'ਚ ਨਿਹੰਗਾਂ ਵਿਚਾਲੇ ਹੋਈ ਜ਼ਬਰਦਸਤ ਝੜਪ, ਚੱਲੀਆਂ ਤਲਵਾਰਾਂ
ਯੂਨੀਅਨ ਨੇ ਜਲੰਧਰ ਜ਼ਿਮਨੀ ਚੋਣਾਂ ’ਚ ‘ਆਪ’ ਨੂੰ ਪੂਰਾ ਸਮਰਥਨ ਦੇਣ ਦਾ ਵੀ ਐਲਾਨ ਕੀਤਾ। ਹਰਚੰਦ ਸਿੰਘ ਬਰਸਟ ਨੇ ਪੁਰਾਣੀਆਂ ਰਵਾਇਤੀ ਸਿਆਸੀ ਪਾਰਟੀਆਂ, ਕਾਂਗਰਸ ਅਤੇ ਅਕਾਲੀ ਦਲ ਦੀਆਂ ਪੁਰਾਣੀਆਂ ਅਤੇ ਗਲਤ ਨੀਤੀਆਂ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਸੂਬੇ ਦੀ ਜਨਤਾ ਦੀ ਭਲਾਈ ਦੀ ਬਜਾਏ ਆਪਣੀ ਭਲਾਈ ਨੂੰ ਧਿਆਨ ’ਚ ਰੱਖ ਕੇ ਫ਼ੈਸਲੇ ਲਏ। ਇਸ ਮੌਕੇ ’ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਦੇ ਪੁਰਾਣੇ ਮਸਲਿਆਂ ਦਾ ਜਲਦੀ ਹੱਲ ਕੀਤਾ ਜਾਵੇਗਾ ਤੇ ‘ਆਪ’ ਦੀ ਮਾਨ ਸਰਕਾਰ ਵਲੋਂ ਕਈ ਹੋਰ ਕਈ ਨਵੀਆਂ ਨੀਤੀਆਂ ਵੱਲੋਂ ਲਾਗੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਟਾਂਡਾ ਵਿਖੇ ਸਰਕਾਰੀ ਸਕੂਲ ਦੀ ਗਰਾਊਂਡ 'ਚੋਂ ਮਿਲੀ 23 ਸਾਲਾ ਨੌਜਵਾਨ ਦੀ ਲਾਸ਼, ਫ਼ੈਲੀ ਸਨਸਨੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
