ਕੈਬਨਿਟ ਮੰਤਰੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਦਿੱਤੀਆਂ ਇਹ ਹਦਾਇਤਾਂ
Saturday, Jul 15, 2023 - 06:40 PM (IST)

ਜਲੰਧਰ: ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅੱਜ ਨਗਰ ਨਿਗਮ ਜਲੰਧਰ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਲੋੜੀਂਦਿਆਂ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਨਿਗਮ ਅਧਿਕਾਰੀਆਂ ਨੂੰ ਮੀਟਿੰਗ ਵਿਚ ਸਫ਼ਾਈ ਪ੍ਰਬੰਧ ਕਾਇਮ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਮੁਲਜ਼ਮਾਂ ਨੂੰ ਫੜਨ ਗਈ ਪੰਜਾਬ ਪੁਲਸ ਦੀ ਟੀਮ 'ਤੇ ਹੋਈ ਫਾਇਰਿੰਗ, ਡਾਕਾ ਮਾਰਨ ਦੀ ਤਿਆਰੀ 'ਚ ਸਨ ਨੌਜਵਾਨ
ਕੈਬਨਿਟ ਮੰਤਰੀ ਨੇ ਕਿਹਾ ਕਿ ਬੀਤੇ ਦਿਨੀਂ ਪੇਂਡੂ ਖੇਤਰਾਂ ਵਿਚ ਆਏ ਹੜ੍ਹ ਦੇ ਚਲਦਿਆਂ ਹਦਾਇਤ ਕੀਤੀਆਂ ਗਈਆਂ ਹਨ ਕਿ ਸ਼ਹਿਰ ਵਿਚ ਸੀਵਰੇਜ ਅਤੇ ਸਫ਼ਾਈ ਪ੍ਰਬੰਧ ਠੀਕ ਰੱਖੇ ਜਾਣ। ਇਸ ਤੋਂ ਇਲਾਵਾ ਹੋਰ ਵੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਅਭਿਸ਼ੇਕ ਕਪਿਲੇਸ਼, ਅਡੀਸ਼ਨਲ ਕਮਿਸ਼ਨਰ ਸ਼ਿਖਾ ਭਗਤ, ਜੁਆਇੰਟ ਕਮਿਸ਼ਨਰ, ਪੁਨੀਤ ਤੇ ਨਿਗਮ ਦੇ ਹੋਰ ਅਧਿਕਾਰੀ ਮੌਜੂਦ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8