ਕੈਮਰੇ ਦਾ ਕੰਮ ਕਰਨ ਵਾਲੇ ਵਿਅਕਤੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

08/23/2023 5:41:16 PM

ਜਲੰਧਰ (ਰਮਨ, ਕਸ਼ਿਸ਼)— ਜਲੰਧਰ ਵਿਖੇ ਕਿਸ਼ਨਪੁਰਾ ਗੁਰਦੁਆਰਾ ਸਾਹਿਬ ਵਾਲੀ ਗਲੀ 'ਚ ਸਥਿਤ ਇਕ ਘਰ 'ਚ ਬਤੌਰ ਕੈਮਰਾਮੈਨ ਕੰਮ ਕਰਦਿਆਂ ਨੌਜਵਾਨ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਆਪਣੇ ਕਮਰੇ 'ਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਰਾਜੀਵ ਮਲਹੋਤਰਾ ਉਰਫ਼ ਰਿੰਕੂ ਵਜੋਂ ਹੋਈ ਹੈ। ਗੁਆਂਢੀਆਂ ਨੇ ਦੱਸਿਆ ਕਿ ਰਿੰਕੂ ਘਰ ਵਿੱਚ ਇਕੱਲਾ ਰਹਿੰਦਾ ਸੀ, ਜਿਸ ਦੇ ਪਿਤਾ ਬੀਮਾਰ ਹਨ ਅਤੇ ਆਪਣੇ ਨਕੋਦਰ ਰਿਸ਼ਤੇਦਾਰ ਦੇ ਘਰ ਰਹਿਣ ਲਈ ਗਏ ਹੋਏ ਹਨ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾਮੰਡੀ ਦੇ ਇੰਚਾਰਜ ਰਾਜੇਸ਼ ਕੁਮਾਰ ਅਰੋੜਾ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਥਾਣਾ ਇੰਚਾਰਜ ਨੇ ਕਿਹਾ ਕਿ ਜਾਂਚ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਟਾਂਡਾ 'ਚ ਅੱਗ ਲੱਗਣ ਨਾਲ ਵਾਪਰਿਆ ਵੱਡਾ ਹਾਦਸਾ, ਝੁਲਸਣ ਕਾਰਨ ਤੜਫ਼-ਤੜਫ਼ ਕੇ ਔਰਤ ਦੀ ਨਿਕਲੀ ਜਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri