ਜਲੰਧਰ ਨਗਰ ਨਿਗਮ ਨੇ ਆਮਦਨ ਵਧਾਉਣ ਲਈ ਚਲਾਈ ਵਿਸ਼ੇਸ਼ ਮੁਹਿੰਮ, ਸਟਾਫ਼ ਨੂੰ ਸਖ਼ਤ ਨਿਰਦੇਸ਼ ਜਾਰੀ

10/17/2023 2:48:15 PM

ਜਲੰਧਰ (ਖੁਰਾਣਾ) : ਨਗਰ ਨਿਗਮ ਕਮਿਸ਼ਨਰ ਡਾ. ਰਿਸ਼ੀਪਾਲ ਸਿੰਘ ਨੇ ਨਿਗਮ ਦੀ ਆਮਦਨ ਵਧਾਉਣ ਲਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸ ਮੁਹਿੰਮ ਤਹਿਤ ਪਾਣੀ ਦੇ ਬਿੱਲਾਂ ਤੋਂ ਹੁੰਦੀ ਆਮਦਨ ’ਤੇ ਫੋਕਸ ਕੀਤਾ ਗਿਆ ਹੈ, ਜਿਸ ਦੇ ਲਈ ਸੈਕਟਰੀ ਵਿਕ੍ਰਾਂਤ ਅਤੇ ਸੁਪਰਿੰਟੈਂਡੈਂਟ ਹਰਪ੍ਰੀਤ ਸਿੰਘ ਵਾਲੀਆ, ਅਸ਼ਵਨੀ ਗਿੱਲ ਆਦਿ ਦੇ ਹੱਥਾਂ ਵਿਚ ਕਮਾਨ ਸੌਂਪੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬੀਆਂ 'ਤੇ ਛਾਇਆ ਆਬਾਦੀ ਦਾ ਖ਼ਤਰਾ, 10 ਸਾਲਾਂ 'ਚ ਆਬਾਦੀ ਵਿਕਾਸ ਦਰ ਹੋਈ 'ਨੈਗੇਟਿਵ'

ਇਨ੍ਹਾਂ ਅਧਿਕਾਰੀਆਂ ਦੀ ਇਕ ਮੀਟਿੰਗ ਜੁਆਇੰਟ ਕਮਿਸ਼ਨਰ ਮੈਡਮ ਗੁਰਵਿੰਦਰ ਕੌਰ ਰੰਧਾਵਾ ਦੀ ਪ੍ਰਧਾਨਗੀ ਵਿਚ ਹੋਈ, ਜਿਸ ਦੌਰਾਨ ਫੈਸਲਾ ਹੋਇਆ ਕਿ ਨਾਜਾਇਜ਼ ਕੁਨੈਕਸ਼ਨਾਂ ਨੂੰ ਰੈਗੂਲਰ ਕਰਨ ਲਈ ਕੈਂਪ ਲਾਏ ਜਾਣਗੇ ਅਤੇ ਕਾਲੋਨੀਆਂ ਵੱਲੋਂ ਲਏ ਗਏ ਕੁਨੈਕਸ਼ਨਾਂ ਦੀ ਵੀ ਜਾਂਚ ਹੋਵੇਗੀ। ਸਭ ਤੋਂ ਮਹੱਤਵਪੂਰਨ ਫੈਸਲਾ ਲਿਆ ਗਿਆ ਕਿ ਪਾਣੀ ਦੇ ਬਿੱਲ ਵੰਡਣ ਲਈ ਨਵੇਂ ਬਿੱਲ ਡਿਸਟ੍ਰੀਬਿਊਟਰ ਆਊਟਸੋਰਸ ਆਧਾਰ ’ਤੇ ਰੱਖੇ ਜਾਣਗੇ ਤਾਂ ਕਿ ਲੋਕ ਰੈਗੂਲਰ ਰੂਪ ਨਾਲ ਬਿੱਲ ਮਿਲਣ ’ਤੇ ਉਨ੍ਹਾਂ ਨੂੰ ਜਮ੍ਹਾ ਕਰਵਾ ਸਕਣ। ਸਟਾਫ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਕਿ ਸਾਰੇ ਵਾਟਰ ਮੀਟਰਾਂ ਦੀ ਰੀਡਿੰਗ ਦਾ ਕੰਮ ਇਕ ਹਫਤੇ ਵਿਚ ਪੂਰਾ ਕੀਤਾ ਜਾਵੇ।

ਇਹ ਵੀ ਪੜ੍ਹੋ :  ਅੰਮ੍ਰਿਤਪਾਲ ਸਿੰਘ ਦਾ ਫ਼ੌਜੀ ਸਨਮਾਨਾਂ ਨਾਲ ਸਸਕਾਰ ਨਾ ਕੀਤੇ ਜਾਣ 'ਤੇ ਫ਼ੌਜ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

Harnek Seechewal

This news is Content Editor Harnek Seechewal