ਕੈਨੇਡਾ ਦੀ ਪੀ. ਆਰ. ਕਰਵਾਉਣ ਸਬੰਧੀ ਕੀਤੀ ਧੋਖਾਧੜੀ, ਮਾਮਲਾ ਦਰਜ

04/05/2024 4:08:17 PM

ਹਰਿਆਣਾ (ਰੱਤੀ)- ਥਾਣਾ ਹਰਿਆਣਾ ਪੁਲਸ ਵੱਲੋਂ ਧੋਖਾਧੜੀ ਦੇ ਸਬੰਧ ’ਚ ਭਾਰਤੀ ਦੰਡਾਵਲੀ ਦੀ ਧਾਰਾ 406,420 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੂੰ ਦਿੱਤੇ ਬਿਆਨ ’ਚ ਧੋਖਾਧੜੀ ਦੇ ਸ਼ਿਕਾਰ ਵਰਿੰਦਰ ਸਿੰਘ ਗਿੱਲ ਪੁੱਤਰ ਦਰਸ਼ਨ ਸਿੰਘ ਵਾਸੀ ਮੁਹੱਲਾ ਤਾਜਪੁਰੀਆਂ ਹਰਿਆਣਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਨਵਜੀਤ ਕੌਰ ਉਰਫ਼ ਨੀਤੀ ਪੁਤਰੀ ਗਰਦਿਆਲ ਸਿੰਘ ਵਾਸੀ ਵਾਰਡ ਨੰਬਰ 17 ਮੱਲਾਵਾਹਾ ਰੋਡ ਨੇੜੇ ਹੀਰਾ ਫੈਕਟਰੀ ਫਿਰੋਜ਼ਪੁਰ ਵੱਲੋਂ ਵਰਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਨੂੰ ਕੈਨੇਡਾ ਦੀ ਪੀ. ਆਰ. ਦਿਵਾਉਣ ਦਾ ਝਾਂਸਾ ਦੇ ਕੇ ਉਸ ਕੋਲੋਂ 3,41,164/-ਰੁਪਏ ਦੀ ਧੋਖਾਧੜੀ ਕੀਤੀ ਗਈ। ਪੁਲਸ ਵੱਲੋਂ ਉਕਤ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਧੀ ਨਿਆਮਤ ਦੇ ਜਨਮ ’ਤੇ ਬੋਲੇ CM ਭਗਵੰਤ ਮਾਨ, ‘ਪੁੱਤ ਵੰਡਾਉਣ ਜ਼ਮੀਨਾਂ ਧੀਆਂ ਦੁੱਖ਼ ਵੰਡਾਉਂਦੀਆਂ ਨੇ’

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News