ਡਰੱਗ ਵਿਭਾਗ ਦੀ ਵੱਡੀ ਕਾਰਾਈ, ਗੁਪਤਾ ਮੈਡੀਕਲ ਸਟੋਰ ਸੈਲਾਖੁਰਦ ਦਾ ਰੱਦ ਕੀਤਾ ਲਾਇਸੈਂਸ

Thursday, Aug 01, 2024 - 06:51 PM (IST)

ਡਰੱਗ ਵਿਭਾਗ ਦੀ ਵੱਡੀ ਕਾਰਾਈ, ਗੁਪਤਾ ਮੈਡੀਕਲ ਸਟੋਰ ਸੈਲਾਖੁਰਦ ਦਾ ਰੱਦ ਕੀਤਾ ਲਾਇਸੈਂਸ

ਹੁਸ਼ਿਆਰਪੁਰ (ਜੈਨ)- ਫੂਡ ਐਂਡ ਡਰੱਗਜ਼ ਕਮਿਸ਼ਨਰ ਪੰਜਾਬ ਅਭਿਨਵ ਤ੍ਰਿਖਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਖ਼ਤ ਕਾਰਵਾਈ ਕਰਦਿਆਂ ਜ਼ੋਨਲ ਲਾਇਸੈਂਸਿੰਗ ਅਥਾਰਿਟੀ ਬਲਰਾਮ ਲੂਥਰਾ ਨੇ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਦੇ ਮਾਮਲੇ 'ਚ ਗੁਪਤਾ ਮੈਡੀਕਲ ਸਟੋਰ ਸੈਲਾਖੁਰਦ ਦਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ। ਅੱਜ ਇਥੇ ਗੱਲਬਾਤ ਦੌਰਾਨ ਬਲਰਾਮ ਲੂਥਰਾ ਨੇ ਦੱਸਿਆ ਕਿ 20 ਅਗਸਤ 2019 ਨੂੰ ਇਸ ਮੈਡੀਕਲ ਸਟੋਰ ਦੀ ਜਾਂਚ ਦੌਰਾਨ 7 ਕਿਸਮ ਦੀਆਂ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਹੋਈਆਂ ਸਨ।

ਉਦੋਂ ਇਸ ਸਟੋਰ ਦਾ ਲਾਇਸੈਂਸ 30 ਦਿਨਾਂ ਲਈ ਸਸਪੈਂਡ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ 4 ਫਰਵਰੀ 2022 ਨੂੰ ਅਗਲੀ ਜਾਂਚ ਦੌਰਾਨ 10 ਕਿਸਮ ਦੀਆਂ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਕੀਤੀਆਂ ਗਈਆਂ। ਵਿਭਾਗ ਨੇ ਕਾਰਵਾਈ ਕਰਦਿਆਂ ਇਸ ਸਟੋਰ ਦਾ ਲਾਇਸੈਂਸ 30 ਦਿਨਾਂ ਲਈ ਸਸਪੈਂਡ ਕਰ ਦਿੱਤਾ ਹੈ ਪਰ ਪਿਛਲੇ ਮਹੀਨੇ ਫਿਰ ਗੁਪਤ ਸੂਚਨਾ ਮਿਲੀ ਸੀ ਕਿ ਮੈਡੀਕਲ ਸਟੋਰ ਦਾ ਮਾਲਕ ਅਜੇ ਵੀ ਪਾਬੰਦੀਸ਼ੁਦਾ ਦਵਾਈਆਂ ਵੇਚ ਰਿਹਾ ਹੈ, ਜਿਸ ਤੋਂ ਬਾਅਦ 16 ਜੁਲਾਈ ਨੂੰ ਕੀਤੇ ਗਏ ਨਿਰੀਖਣ ਦੌਰਾਨ ਮੁੜ 7 ਕਿਸਮ ਦੀਆਂ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਹੋਈਆਂ। ਜਦੋਂ ਸਟੋਰ ਮਾਲਕ ਨੂੰ ਨੋਟਿਸ ਜਾਰੀ ਕੀਤਾ ਗਿਆ ਤਾਂ ਉਸ ਨੇ ਕੋਈ ਜਵਾਬ ਨਹੀਂ ਦਿੱਤਾ।

ਇਹ ਵੀ ਪੜ੍ਹੋ- ਪ੍ਰੇਮ ਜਾਲ 'ਚ ਫਸਾ ਨਾਬਾਲਗ ਕੁੜੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਸਰੀਰਕ ਸੰਬੰਧ ਬਣਾ ਕੇ ਦਿੱਤੀ ਇਹ ਧਮਕੀ

ਜਿਸ ਤੋਂ ਬਾਅਦ ਫੂਡ ਐਂਡ ਡਰੱਗ ਕਮਿਸ਼ਨਰ ਅਭਿਨਵ ਤ੍ਰਿਖਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡਰੱਗ ਐਂਡ ਕਾਸਮੈਟਿਕਸ ਐਕਟ ਤਹਿਤ ਕਾਰਵਾਈ ਕਰਦੇ ਹੋਏ ਗੁਪਤਾ ਮੈਡੀਕਲ ਸਟੋਰ ਸੈਲਾਖੁਰਦ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ। ਬਲਰਾਮ ਲੂਥਰਾ ਨੇ ਜ਼ਿਲ੍ਹੇ ਭਰ ਦੇ ਕੈਮਿਸਟਾਂ ਨੂੰ ਅਪੀਲ ਕੀਤੀ ਹੈ ਕਿ ਉਹ ਡਰੱਗ ਅਤੇ ਕਾਸਮੈਟਿਕਸ ਐਕਟ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪਾਬੰਦੀਸ਼ੁਦਾ ਦਵਾਈਆਂ ਵੇਚਣ ਵਾਲੇ ਕਿਸੇ ਵੀ ਮੈਡੀਕਲ ਸਟੋਰ ਮਾਲਕ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ- ਮੁੜ ਸੁਰਖੀਆਂ 'ਚ ਕੁੱਲ੍ਹੜ ਪਿੱਜ਼ਾ ਕੱਪਲ, ਇਤਰਾਜ਼ਯੋਗ ਵੀਡੀਓ ਲੀਕ ਮਾਮਲੇ 'ਤੇ ਪਹਿਲੀ ਵਾਰ ਤੋੜੀ ਚੁੱਪੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News