ED ਵੱਲੋਂ ਭੇਜੇ ਗਏ ਸੰਮਨ ''ਤੇ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਦਾ ਵੱਡਾ ਬਿਆਨ

Thursday, Feb 12, 2026 - 02:10 PM (IST)

ED ਵੱਲੋਂ ਭੇਜੇ ਗਏ ਸੰਮਨ ''ਤੇ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਦਾ ਵੱਡਾ ਬਿਆਨ

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਈ. ਡੀ. ਸੰਮਨ ਮਾਮਲੇ ਸਬੰਧੀ ਕੈਪਟਨ ਅਮਰਿੰਦਰ ਦੇ ਬੇਟੇ ਰਣਇੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕ ਹੋਣ ਦੇ ਨਾਤੇ ਅਸੀਂ ਹਰ ਜਾਂਚ ਏਜੰਸੀ ਨਾਲ ਪੂਰਾ ਸਹਿਯੋਗ ਕਰਾਂਗੇ। ਸਾਨੂੰ ਕਾਨੂੰਨ 'ਤੇ ਪੂਰਾ ਭਰੋਸਾ ਹੈ ਅਤੇ ਵਿਸ਼ਵਾਸ ਹੈ ਕਿ ਅੰਤ ਵਿੱਚ ਸੱਚ ਅਤੇ ਨਿਆਂ ਦੀ ਜਿੱਤ ਹੋਵੇਗੀ। ਕੁੱਲ੍ਹ ਮਿਲਾ ਕੇ ਈ. ਡੀ.  ਵੱਲੋਂ ਫੇਮਾ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਸੰਮਨ ਜਾਰੀ ਕਰਕੇ ਜਾਂਚ ਪ੍ਰਕਿਰਿਆ ਅੱਗੇ ਵਧਾਈ ਜਾ ਰਹੀ ਹੈ।

ਇਹ ਵੀ ਪੜ੍ਹੋ: ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ਼ ਦੇਣ 'ਚ ਜਾਣਬੁੱਝ ਕੇ ਅੜਿੱਕਾ ਪਾ ਰਹੇ CM ਮਾਨ: ਸੁਖਪਾਲ ਖਹਿਰਾ

ਜ਼ਿਕਰਯੋਗ ਹੈ ਕਿ ਜਲੰਧਰ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਦਫ਼ਤਰ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਿੰਦਰ ਸਿੰਘ ਨੂੰ ਸੰਮਨ ਜਾਰੀ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਇਹ ਸੰਮਨ ਫੋਰਿਨ ਐਕਸਚੇਂਜ ਮੈਨੇਜਮੈਂਟ ਐਕਟ (FEMA) ਦੀ ਉਲੰਘਣਾ ਨਾਲ ਜੁੜੇ ਮਾਮਲੇ 'ਚ ਭੇਜੇ ਗਏ ਹਨ। ਮਾਮਲਾ ਵਿਦੇਸ਼ੀ ਖਾਤਿਆਂ ਅਤੇ ਵਿਦੇਸ਼ੀ ਜਾਇਦਾਦਾਂ ਨਾਲ ਸੰਬੰਧਤ ਦੱਸਿਆ ਜਾ ਰਿਹਾ ਹੈ। 

ਪੰਜਾਬ ਦੀ ਸਿਆਸਤ ਵਿਚ ਨਵੀਂ ਹਲਚਲ
ਈ. ਡੀ. ਦੀ ਇਸ ਕਾਰਵਾਈ ਨਾਲ ਪੰਜਾਬ ਦੇ ਸਿਆਸੀ ਗਲਿਆਰਿਆਂ ਵਿਚ ਇਕ ਵਾਰ ਫਿਰ ਹਲਚਲ ਮਚ ਗਈ ਹੈ। ਕੈਪਟਨ ਅਮਰਿੰਦਰ ਸਿੰਘ ਮੌਜੂਦਾ ਸਮੇਂ ਵਿਚ ਭਾਜਪਾ ਦੇ ਸੀਨੀਅਰ ਆਗੂ ਹਨ ਅਤੇ ਕੇਂਦਰ ਵਿਚ ਭਾਜਪਾ ਦੀ ਸਰਕਾਰ ਹੈ, ਅਜਿਹੇ ਵਿਚ ਇਸ ਕਾਰਵਾਈ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਕਈ ਤਰ੍ਹਾਂ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਸੰਮਨ ਦਾ ਸਮਾਂ ਸੂਬੇ ਦੇ ਬਦਲਦੇ ਸਿਆਸੀ ਸਮੀਕਰਨਾਂ ਵਿਚ ਇਕ ਨਵਾਂ ਮੋੜ ਸਾਬਤ ਹੋ ਸਕਦਾ ਹੈ।

ਇਹ ਵੀ ਪੜ੍ਹੋ: ਗੁਰੂਘਰਾਂ 'ਚ ਅਚਾਨਕ ਹੋ ਗਈ ਅਨਾਊਂਸਮੈਂਟ! ਧਿਆਨ ਦੇਣ ਪੰਜਾਬੀ, ਅਗਲੇ 10 ਦਿਨਾਂ ਤੱਕ...

ਹਾਲ ਹੀ ਵਿਚ ਹੋਏ ਸਨ ਮੁੜ ਸਰਗਰਮ
ਜ਼ਿਕਰਯੋਗ ਹੈ ਕਿ ਲੰਬੇ ਸਮੇਂ ਤੱਕ ਰਾਜਨੀਤੀ ਵਿਚ ਘੱਟ ਸਰਗਰਮ ਰਹਿਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਪਿਛਲੇ ਮਹੀਨੇ ਤੋਂ ਫਿਰ ਤੋਂ ਸਿਆਸੀ ਤੌਰ ’ਤੇ ਸਰਗਰਮ ਨਜ਼ਰ ਆ ਰਹੇ ਸਨ। ਉਨ੍ਹਾਂ ਨੇ ਹਾਲ ਹੀ ਵਿਚ ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਸੰਭਾਵਨਾਵਾਂ, ਭਾਜਪਾ ਹਾਈਕਮਾਂਡ ਦੀ ਕਾਰਜਸ਼ੈਲੀ ਅਤੇ ਪੰਜਾਬ ਦੀ ਰਾਜਨੀਤੀ ਨੂੰ ਲੈ ਕੇ ਕਈ ਮੀਡੀਆ ਇੰਟਰਵਿਊ ਦਿੱਤੇ ਸਨ।

ਇਹ ਵੀ ਪੜ੍ਹੋ: Punjab: ਕੁੜੀ ਦਾ ਬੇਰਹਿਮੀ ਨਾਲ ਕਤਲ! ਹੋਟਲ 'ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼, ਜਬਰ-ਜ਼ਿਨਾਹ ਦਾ ਖ਼ਦਸ਼ਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News