ਕਾਰ ਦੀ ਲਪੇਟ ’ਚ ਆਉਣ ਕਾਰਨ ਚੌਥੀ ਜਮਾਤ ’ਚ ਪੜ੍ਹਦੀ ਬੱਚੀ ਦੀ ਹੋਈ ਮੌਤ
Tuesday, Jul 12, 2022 - 03:43 PM (IST)

ਟਾਂਡਾ ਉੜਮੁੜ੍ਹ (ਵਰਿੰਦਰ ਪੰਡਿਤ) - ਬਿਜਲੀ ਘਰ ਟਾਂਡਾ ਸੰਪਰਕ ਸੜਕ ’ਤੇ ਅੱਜ ਦੁਪਹਿਰ ਵਾਪਰੇ ਸੜਕ ਹਾਦਸੇ ’ਚ ਚੌਥੀ ਕਲਾਸ ਵਿਚ ਪੜ੍ਹਦੀ ਇਕ ਬੱਚੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਕਾਰ ਦੀ ਲਪੇਟ ਵਿਚ ਆ ਕੇ ਮੌਤ ਦਾ ਸ਼ਿਕਾਰ ਹੋਈ ਬੱਚੀ ਦੀ ਪਛਾਣ ਸਪਨਾ ਪੁੱਤਰੀ ਧਰਮਿੰਦਰ ਨਿਵਾਸੀ ਬਿਜਲੀ ਘਰ ਕਲੋਨੀ ਦੇ ਰੂਪ ਵਿਚ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਇਨਸਾਨੀਅਤ ਸ਼ਰਮਸਾਰ: ਕੂੜੇ ਦੇ ਢੇਰ ’ਚੋਂ ਮਿਲੀ 8 ਮਹੀਨੇ ਦੇ ਬੱਚੇ ਦੀ ਲਾਸ਼
ਮਿਲੀ ਜਾਣਕਾਰੀ ਅਨੁਸਾਰ ਸੜਕ ਹਾਦਸੇ ’ਚ ਗੰਭੀਰ ਤੌਰ ’ਤੇ ਜ਼ਖ਼ਮੀ ਹੋਈ ਬੱਚੀ ਨੂੰ ਇਲਾਜ ਲਈ ਟਾਂਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਹਸਪਤਾਲ ਪਹੁੰਚਣ ’ਤੇ ਉਸਦੀ ਮੌਤ ਹੋ ਗਈ ਸੀ। ਦੂਜੇ ਪਾਸੇ ਇਹ ਹਾਦਸਾ ਕਿਨ੍ਹਾਂ ਹਲਾਤਾਂ ਵਿਚ ਹੋਇਆ, ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)