ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ''ਤੇ ਕਾਰ ਬੇਕਾਬੂ ਹੋਣ ਕਾਰਨ ਵਾਪਰਿਆ ਹਾਦਸਾ, 2 ਵਿਅਕਤੀ ਜ਼ਖ਼ਮੀ

05/02/2024 6:38:22 PM

ਟਾਂਡਾ ਉੜਮੁੜ ( ਵਰਿੰਦਰ ਪੰਡਿਤ, ਮੋਮੀ)- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ਨੇੜੇ ਜਾਜਾ ਬਾਈਪਾਸ ਓਵਰਬ੍ਰਿਜ 'ਤੇ ਇਕ ਕਾਰ ਬੇਕਾਬੂ ਹੋਣ ਕਾਰਨ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ 2 ਵਿਅਕਤੀ ਜ਼ਖ਼ਮੀ ਹੋਏ ਹਨ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਸਵਾਰ ਕੁਲਵੰਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬਾਜਾ ਚੱਕ (ਗੁਰਦਾਸਪੁਰ) ਅਤੇ ਹਰਦੀਪ ਸਿੰਘ ਪੁੱਤਰ ਦੀਪ ਸਿੰਘ ਬਾਸੀ ਬੇਗੀਆ ਪੁਰਾਣਾ ਸ਼ਾਲਾ (ਗੁਰਦਾਸਪੁਰ) ਜਲੰਧਰ ਤੋਂ ਗੁਰਦਾਸਪੁਰ ਜਾ ਰਹੇ ਸਨ ਕਿ ਅਚਾਨਕ ਹੀ ਉਨ੍ਹਾਂ ਕਾਰ ਬੇਕਾਬੂ ਹੋ ਕੇ ਓਵਰਬ੍ਰਿਜ ਦੀ ਰੇਲਿੰਗ ਨਾਲ ਜਾ ਟਕਰਾਈ, ਜਿਸ ਕਾਰਨ ਦੋਵੇਂ ਹੀ ਗੰਭੀਰ ਜ਼ਖ਼ਮੀ ਹੋ ਗਏ। ਦੋਹਾਂ ਜ਼ਖ਼ਮੀਆਂ ਨੂੰ ਸੜਕ ਸੁਰੱਖਿਆ ਫੋਰਸ ਅਤੇ ਏ. ਐੱਸ. ਆਈ. ਬਲਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਮੁੱਢਲੀ ਸਹਾਇਤਾ ਉਪਰੰਤ ਸਰਕਾਰੀ ਹਸਪਤਾਲ ਟਾਂਡਾ ਪਹੁੰਚਿਆ।

ਇਹ ਵੀ ਪੜ੍ਹੋ-  ਨਹੀਂ ਵੇਖੀ ਹੋਵੇਗੀ ਇਹੋ ਜਿਹੀ ਜੁਗਾੜੂ ਰੇਹੜੀ, ਵਾਇਰਲ ਤਸਵੀਰਾਂ ਨੇ ਉਡਾਏ ਸਭ ਦੇ ਹੋਸ਼
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News