ਕਾਰ ਤੇ ਮੋਟਰਸਾਈਕਲ ਦੀ ਹੋਈ ਟੱਕਰ, ਵੱਡਾ ਹਾਦਸਾ ਹੋਣ ਤੋਂ ਟਲਿਆ

Friday, Oct 31, 2025 - 01:14 PM (IST)

ਕਾਰ ਤੇ ਮੋਟਰਸਾਈਕਲ ਦੀ ਹੋਈ ਟੱਕਰ, ਵੱਡਾ ਹਾਦਸਾ ਹੋਣ ਤੋਂ ਟਲਿਆ

ਕਾਠਗੜ੍ਹ (ਰਾਜੇਸ਼ ਸ਼ਰਮਾ)-ਚੰਡੀਗੜ੍ਹ-ਨਵਾਂਸ਼ਹਿਰ ਹਾਈਵੇਅ ਮਾਰਗ ’ਤੇ ਇਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਐੱਫ਼. ਟੀਮ ਦੇ ਇੰਚਾਰਜ ਏ ਐੱਸ. ਆਈ. ਪ੍ਰਵੀਨ ਕੁਮਾਰ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਕਿਸ਼ਨਪੁਰ ਭਰਥਲਾ ਦੇ ਕੱਟ ਨਜ਼ਦੀਕ ਇਕ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਹੋ ਗਈ ਹੈ, ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਜਾ ਕੇ ਵੇਖਿਆ ਕਿ ਇਕ ਆਈ 20 ਕਾਰ ਜਿਸ ਨੂੰ ਮਨਵੀਰ ਸਿੰਘ ਪੁੱਤਰ ਮੱਖਣ ਸਿੰਘ ਪਿੰਡ ਜੱਟਪੁਰ ਚੱਲਾ ਰਿਹਾ ਸੀ ਉਹ ਰੋਪੜ ਸਾਈਡ ਤੋਂ ਬਲਾਚੌਰ ਵਲ ਨੂੰ ਰਿਹਾ ਸੀ। ਇਸ ਦੇ ਅੱਗੇ ਇਕ ਮੋਟਰਸਾਈਕਲ ’ਤੇ ਸਵਾਰ ਮੋਹਿਤ ਸ਼ਰਮਾ ਪੁੱਤਰ ਰਾਮਪਾਲ ਪਿੰਡ ਰੈਲਮਾਜਰਾ ਜੋਕਿ ਰੋਪੜ ਸਾਈਡ ਤੋਂ ਬਲਾਚੌਰ ਸਾਈਡ ਨੂੰ ਜਾ ਰਿਹਾ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਭਲਕੇ ਰਹੇਗੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਜਦੋਂ ਇਹ ਪਿੰਡ ਕਿਸ਼ਨਪੁਰ ਭਰਥਲਾ ਦੇ ਕੱਟ ਨਜ਼ਦੀਕ ਪਹੁੰਚੀਆਂ ਤਾਂ ਕਾਰ ਨੇ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਅਤੇ ਮੋਟਰਸਾਈਕਲ ਨੁਕਸਾਨਿਆ ਗਿਆ ਪਰ ਇਸ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਐੱਸ. ਐੱਸ. ਐੱਫ਼. ਦੀ ਟੀਮ ਵੱਲੋਂ ਵਾਹਨਾਂ ਨੂੰ ਸਾਇਡ ’ਤੇ ਕਰਵਾ ਕੇ ਟ੍ਰੈਫਿਕ ਨੂੰ ਸੰਚਾਰੂ ਢੰਗ ਨਾਲ ਚਾਲੂ ਕਰਵਾਇਆ ਗਿਆ। ਇਸ ਹਾਦਸੇ ਸਬੰਧੀ ਕੰਟ੍ਰੋਲਰ ਰੂਮ ਅਤੇ ਥਾਣਾ ਕਾਠਗੜ੍ਹ ਨੂੰ ਵੀ ਸੂਚਨਾ ਦਿੱਤੀ ਗਈ ਦਿੱਤੀ ਗਈ ।

ਇਹ ਵੀ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਵਿਦੇਸ਼ੀ ਫੁੱਲਾਂ ਨਾਲ ਸਜਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News