ਭੇਤਭਰੇ ਹਾਲਾਤ ’ਚ ਕਾਰ ਨੂੰ ਲੱਗੀ ਅੱਗ, ਮਚੀ ਹਫੜਾ-ਦਫੜੀ, ਮੌਕੇ ''ਤੇ ਪੁੱਜੀ ਫਾਇਰ ਬ੍ਰਿਗੇਡ

Saturday, Feb 11, 2023 - 03:46 AM (IST)

ਭੇਤਭਰੇ ਹਾਲਾਤ ’ਚ ਕਾਰ ਨੂੰ ਲੱਗੀ ਅੱਗ, ਮਚੀ ਹਫੜਾ-ਦਫੜੀ, ਮੌਕੇ ''ਤੇ ਪੁੱਜੀ ਫਾਇਰ ਬ੍ਰਿਗੇਡ

ਫਗਵਾੜਾ (ਜਲੋਟਾ) : ਗੋਬਿੰਦਪੁਰਾ ਇਲਾਕੇ 'ਚ ਬੀਤੀ ਦੇਰ ਰਾਤ ਘਰ ਦੇ ਬਾਹਰ ਖੜ੍ਹੀ ਇਕ ਕਾਰ ਨੂੰ ਭੇਤਭਰੇ ਹਾਲਾਤ ’ਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦਾ ਪਤਾ ਲੱਗਦੇ ਹੀ ਜਦੋਂ ਪਰਿਵਾਰਕ ਮੈਂਬਰਾਂ ਨੇ ਰੌਲਾ ਪਾਇਆ ਤਾਂ ਮੌਕੇ ’ਤੇ ਇਲਾਕੇ ’ਚ ਰਹਿਣ ਵਾਲੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਫਾਇਰ ਟੀਮ ਨੇ ਤੁਰੰਤ ਮੌਕੇ ’ਤੇ ਪੁੱਜ ਕੇ ਅੱਗ ਬੁਝਾਈ।

ਇਹ ਵੀ ਪੜ੍ਹੋ : ਕਰਨਾਟਕ ਚੋਣਾਂ ਦੇ ਐਲਾਨ ਤੋਂ ਪਹਿਲਾਂ ਟਿਕਟ ਦੇ ਚਾਹਵਾਨਾਂ ਨੇ ਵੰਡਣੇ ਸ਼ੁਰੂ ਕੀਤੇ ਵੋਟਰਾਂ ਨੂੰ ਭਰਮਾਉਣ ਦੇ ਲਈ ਤੋਹਫੇ

ਕਾਰ ਦੀ ਮਾਲਕਣ ਬਲਵੀਰ ਕੌਰ ਨੇ ਦੱਸਿਆ ਕਿ ਉਸ ਨੂੰ ਨਹੀਂ ਪਤਾ ਕਿ ਉਸ ਦੀ ਕਾਰ ਨੂੰ ਅੱਗ ਕਿਵੇਂ ਲੱਗੀ। ਹਾਲਾਂਕਿ ਮੌਕੇ ’ਤੇ ਮੌਜੂਦ ਸਰਕਾਰੀ ਅਧਿਕਾਰੀਆਂ ਦਾ ਦਾਅਵਾ ਹੈ ਕਿ ਅੱਗ ਹਾਈ ਵੋਲਟੇਜ ਬਿਜਲੀ ਦੀ ਤਾਰ ਦੇ ਕਾਰ ’ਤੇ ਡਿੱਗਣ ਤੋਂ ਬਾਅਦ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ। ਘਟਨਾ ਦੀ ਸੂਚਨਾ ਫਗਵਾੜਾ ਪੁਲਸ ਨੂੰ ਦੇ ਦਿੱਤੀ ਗਈ ਹੈ। ਪੁਲਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਇਹ ਮਾਮਲਾ ਲੋਕਾਂ ’ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News