ਹਾਈਵੇਅ ’ਤੇ ਨਾਕੇ ਤੋਂ ਗੱਡੀ ਭਜਾਉਣ ਦੀ ਕੋਸ਼ਿਸ਼ ’ਚ ਟ੍ਰੈਫਿਕ ’ਚ ਫਸ ਗਈ ਸੀ ਅਫ਼ੀਮ ਸਣੇ ਫੜੇ ਜੋੜੇ ਦੀ ਗੱਡੀ
Monday, Feb 19, 2024 - 01:58 PM (IST)
ਜਲੰਧਰ (ਵਰੁਣ)–ਅੱਧਾ ਕਿਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਜੋੜੇ ਨੇ ਸੀ. ਆਈ. ਏ. ਸਟਾਫ਼ ਦੇ ਨਾਕੇ ਤੋਂ ਗੱਡੀ ਭਜਾਉਣ ਦੀ ਵੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ ਟ੍ਰੈਫਿਕ ਜਾਮ ਹੋਣ ਕਾਰਨ ਉਨ੍ਹਾਂ ਦੀ ਗੱਡੀ ਜਾਮ ਵਿਚ ਫਸ ਗਈ, ਜਿਸ ਕਾਰਨ ਉਨ੍ਹਾਂ ਨੂੰ ਕਾਫੀ ਆਸਾਨੀ ਨਾਲ ਪੁਲਸ ਨੇ ਕਾਬੂ ਕਰ ਲਿਆ। ਦਰਅਸਲ ਸੀ. ਆਈ. ਏ. ਸਟਾਫ਼ ਨੇ ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਸਥਿਤ ਫੇਅਰ ਫਾਰਮ ਰਿਜ਼ਾਰਟ ਨੇੜੇ ਨਾਕਾਬੰਦੀ ਦੌਰਾਨ ਇਨਪੁੱਟ ਅਨੁਸਾਰ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ। ਗੱਡੀ ਅਮਨ ਨਗਰ ਦਾ ਰਹਿਣ ਵਾਲਾ ਜਤਿੰਦਰ ਕੁਮਾਰ ਉਰਫ਼ ਬਬਲੂ ਪੁੱਤਰ ਜੀਵਨ ਦਾਸ ਚਲਾ ਰਿਹਾ ਸੀ, ਜਦਕਿ ਉਸ ਦੇ ਨਾਲ ਵਾਲੀ ਸੀਟ ’ਤੇ ਉਸ ਦੀ ਪਤਨੀ ਸ਼ੈਲੀ ਸਰੀਨ ਬੈਠੀ ਹੋਈ ਸੀ।
ਸੀ. ਆਈ. ਏ. ਸਟਾਫ਼ ਨੂੰ ਵੇਖਦੇ ਹੀ ਜਤਿੰਦਰ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਅਚਾਨਕ ਜਾਮ ਲੱਗ ਗਿਆ ਅਤੇ ਪੁਲਸ ਨੇ ਉਨ੍ਹਾਂ ਦੀ ਗੱਡੀ ਘੇਰ ਕੇ ਦੋਵਾਂ ਨੂੰ ਹਿਰਾਸਤ ਵਿਚ ਲੈ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਅੱਧਾ ਕਿਲੋ ਅਫੀਮ ਬਰਾਮਦ ਹੋਈ। ਥਾਣਾ ਨੰਬਰ 1 ਵਿਚ ਜਤਿੰਦਰ ਅਤੇ ਉਸਦੀ ਪਤਨੀ ਸ਼ੈਲੀ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰ ਲਿਆ ਹੈ। ਸੀ. ਆਈ. ਏ. ਸਟਾਫ਼ ਵਿਚ ਦੋਵਾਂ ਤੋਂ ਉਨ੍ਹਾਂ ਦੇ ਨੈੱਟਵਰਕ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂਕਿ ਨੈੱਟਵਰਕ ਬ੍ਰੇਕ ਕੀਤਾ ਜਾ ਸਕੇ। ਇਸ ਮਾਮਲੇ ਿਵਚ ਪੁਲਸ ਜਲਦ ਪ੍ਰੈੱਸ ਕਾਨਫ਼ਰੰਸ ਕਰਕੇ ਖ਼ੁਲਾਸਾ ਕਰ ਸਕਦੀ ਹੈ।
ਇਹ ਵੀ ਪੜ੍ਹੋ: ਮਨੀਲਾ ’ਚ ਕਪੂਰਥਲਾ ਵਾਸੀ ਨੌਜਵਾਨ ਸ਼ੱਕੀ ਹਾਲਾਤ ’ਚ ਲਾਪਤਾ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।