ਕਾਰ ਚਾਲਕ 275 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ

Sunday, May 26, 2019 - 12:47 PM (IST)

ਕਾਰ ਚਾਲਕ 275 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ

ਨਵਾਂਸ਼ਹਿਰ (ਤ੍ਰਿਪਾਠੀ,ਮਨੋਰੰਜਨ)— ਸੀ. ਆਈ. ਏ. ਸਟਾਫ ਨਵਾਂਸ਼ਹਿਰ ਦੀ ਪੁਲਸ ਨੇ ਸਵਿਫਟ ਕਾਰ ਚਾਲਕ ਨੂੰ 275 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸਤਨਾਮ ਸਿੰਘ ਅਤੇ ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਸਜਾਵਲਪੁਰ ਵਿਖੇ ਮੌਜੂਦ ਸੀ ਕਿ ਦੂਜੇ ਪਾਸਿਓਂ ਆ ਰਹੀ ਇਕ ਸਵਿਫਟ ਕਾਰ ਨੂੰ ਰੋਕ ਕੇ ਜਦੋਂ ਡੀ. ਐੱਸ. ਪੀ. ਹੈੱਡ ਕੁਆਰਟਰ ਦੀ ਮੌਜੂਦਗੀ 'ਚ ਚਾਲਕ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 275 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਦੱਸਿਆ ਕਿ ਉਪਰੋਕਤ ਵਿਅਕਤੀ ਦੀ ਪਛਾਣ ਨਿਰਮਲ ਦਾਸ ਉਰਫ ਨਿੰਮਾ ਪੁੱਤਰ ਮੀਤ ਰਾਮ ਵਾਸੀ ਲੰਗੜੋਆ ਦੇ ਤੌਰ 'ਤੇ ਹੋਈ ਹੈ। ਪੁਲਸ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਨੇ ਦੱਸਿਆ ਕਿ ਉਸ ਦੇ ਖਿਲਾਫ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਤਹਿਤ ਮਾਮਲੇ ਦਰਜ ਹੋਏ ਸਨ, ਜਿਸ ਦੀ ਸਜ਼ਾ ਉਹ ਭੁਗਤ ਚੁੱਕਾ ਹੈ। ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਖਿਲਾਫ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।


author

shivani attri

Content Editor

Related News