ਸੜਕ ਹਾਦਸੇ ਵਿਚ ਕਾਰ ਸਵਾਰ ਦੀ ਮੌਕੇ 'ਤੇ ਮੌਤ
Sunday, Sep 07, 2025 - 05:32 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ ਕੁਰਾਲਾ ਨੇੜੇ ਕਾਰ ਅਤੇ ਟਰੱਕ ਟੱਕਰ ਹੋਣ ਕਾਰਨ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਕਾਰ ਸਵਾਰ ਦੀ ਮੌਕੇ 'ਤੇ ਮੌਤ ਹੋ ਗਈ। ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ।
ਜਲੰਧਰ-ਪਠਾਨਕੋਟ ਹਾਈਵੇਅ 'ਤੇ ਇਕ ਵਰਨਾ ਕਾਰ ਬੇਕਾਬੂ ਹੋ ਕੇ ਸੜਕ ਤੇ ਪਲਟ ਗਈ, ਜਿਸ ਕਾਰਨ ਕਾਰ ਨੇ ਤਿੰਨ ਪਲਟੀਆਂ ਖਾਦੀਆਂ। ਇਸ ਹਾਦਸੇ ਵਿੱਚ ਕਾਰ ਸਵਾਰ ਗੁਰਪ੍ਰੀਤ ਸਿੰਘ ਗੋਪੀ ਵਾਸੀ ਪਿੰਡ ਸਟਿਆਣਾ ਦੀ ਮੌਤ ਹੋਈ ਅਤੇ ਉਸ ਦਾ ਸਾਥੀ ਅਸ਼ਵਨੀ ਕੁਮਾਰ ਪੁੱਤਰ ਅਮਰੀਕ ਸਿੰਘ ਵਾਸੀ ਸ਼ੇਰਪੁਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਮਗਰੋਂ ਸਿੱਖਿਆ ਬੋਰਡ ਵੱਡਾ ਫ਼ੈਸਲਾ, ਵਿਦਿਆਰਥੀਆਂ ਲਈ ਨਵੇਂ ਹੁਕਮ ਜਾਰੀ
ਦੱਸਿਆ ਜਾ ਰਿਹਾ ਹੈ ਕਿ ਕਾਰ ਦਾ ਟਾਇਰ ਫਟਣ ਕਾਰਨ ਕਾਰ ਬੇਕਾਬੂ ਹੋ ਕੇ ਪਲਟੀ। ਪੁਲਸ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜ਼ਖ਼ਮੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ।
ਇਹ ਵੀ ਪੜ੍ਹੋ: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਬਾਰੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ, ਜਾਣੋ ਕਦੋਂ ਖੁੱਲ੍ਹਣਗੇ ਸਕੂਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e