ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਮਾਮਲਾ ਦਰਜ
Friday, May 15, 2026 - 05:01 PM (IST)
ਹੁਸ਼ਿਆਰਪੁਰ (ਰਾਕੇਸ਼)- ਥਾਣਾ ਸਿਟੀ ਪੁਲਸ ਨੇ ਟੱਕਰ ਹੋਣ ਦੇ ਮਾਮਲੇ ’ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਲਿਖਵਾਈ ਸ਼ਿਕਾਇਤ ’ਚ ਸੋਮ ਲਾਲ ਪੁੱਤਰ ਦਿਲੀਪ ਚੰਦ ਨਿਵਾਸੀ ਨੰਦਨ ਥਾਣਾ ਸਦਰ ਨੇ ਦੱਸਿਆ ਕਿ 11 ਮਾਰਚ ਨੂੰ ਉਹ ਅਤੇ ਉਸ ਦਾ ਦੋਸਤ ਗੁਰਮੇਲ ਸਿੰਘ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਨਿੱਜੀ ਕੰਮ ਲਈ ਹੁਸ਼ਿਆਰਪੁਰ ਜਾ ਰਹੇ ਸਨ।
ਇਹ ਵੀ ਪੜ੍ਹੋ: ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ
ਕੰਮ ਖ਼ਤਮ ਕਰਨ ਤੋਂ ਬਾਅਦ ਜਦੋਂ ਉਹ ਪਿੰਡ ਵਾਪਸ ਜਾ ਰਹੇ ਸਨ, ਤਾਂ ਸਾਬਕਾ ਵਿਧਾਇਕ ਸੁੰਦਰ ਸ਼ਾਮ ਅਰੋੜਾ ਦੇ ਘਰ ਤੋਂ ਥੋੜ੍ਹਾ ਅੱਗੇ ਇਕ ਕਾਰ ਐਕਟਿਵਾ ਨਾਲ ਆ ਟਕਰਾਈ, ਜਿਸ ਕਾਰਨ ਉਸ ਨੂੰ ਕਾਫ਼ੀ ਸੱਟਾਂ ਲੱਗੀਆਂ। ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ ਕੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
