ਮਾਹਿਲਪੁਰ ''ਚ ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ ਦੀ ਮੌਤ

Saturday, Jun 27, 2026 - 04:26 PM (IST)

ਮਾਹਿਲਪੁਰ ''ਚ ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ ਦੀ ਮੌਤ

ਮਾਹਿਲਪੁਰ (ਜਸਵੀਰ)-ਮਾਹਿਲਪੁਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਚੱਬੇਵਾਲ ਦੇ ਬਾਹਰਵਾਰ ਅੱਜ ਬਾਅਦ ਦੁਪਹਿਰ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ 24 ਸਾਲਾ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇਕ ਤੇਜ਼ ਰਫ਼ਤਾਰ ਕਾਰ ਨੇ ਅੱਗੇ ਜਾ ਰਹੇ ਟਿੱਪਰ ਨੂੰ ਗ਼ਲਤ ਤਰੀਕੇ ਨਾਲ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ। 

ਇਹ ਵੀ ਪੜ੍ਹੋ: ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ ਭੇਜਦੇ ਸਨ ਪਾਕਿ

ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਹਰਜੀਤ ਸਿੰਘ (24) ਪੁੱਤਰ ਸੁਖਜੀਤ ਸਿੰਘ ਵਾਸੀ ਪਿੰਡ ਲੰਗੇਰੀ (ਬਲਾਕ ਮਾਹਿਲਪੁਰ) ਵਜੋਂ ਹੋਈ ਹੈ। ਹਰਜੀਤ ਸਿੰਘ ਪੇਸ਼ੇ ਤੋਂ ਬਿਜਲੀ ਦਾ ਕੰਮ ਕਰਦਾ ਸੀ। ਅੱਜ ਬਾਅਦ ਦੁਪਹਿਰ ਕਰੀਬ 3 ਵਜੇ ਉਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਿਸੇ ਕੰਮਕਾਜ ਦੇ ਸਿਲਸਿਲੇ 'ਚ ਹੁਸ਼ਿਆਰਪੁਰ ਵੱਲ ਜਾ ਰਿਹਾ ਸੀ, ਜਦੋਂ ਹਰਜੀਤ ਚੱਬੇਵਾਲ ਦੇ ਨਜ਼ਦੀਕ ਪਹੁੰਚਿਆ ਤਾਂ ਹੁਸ਼ਿਆਰਪੁਰ ਵੱਲੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ, ਜੋਕਿ ਅੱਗੇ ਜਾ ਰਹੇ ਇਕ ਭਾਰੀ ਟਿੱਪਰ ਨੂੰ ਓਵਰਟੇਕ ਕਰ ਰਹੀ ਸੀ, ਸਾਹਮਣੇ ਤੋਂ ਆ ਰਹੇ ਹਰਜੀਤ ਦੇ ਮੋਟਰਸਾਈਕਲ ਨਾਲ ਸਿੱਧੀ ਆ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਹਰਜੀਤ ਸਿੰਘ ਸੜਕ 'ਤੇ ਬੁਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਿਆ ਅਤੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਚੱਬੇਵਾਲ ਦੀ ਪੁਲਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਹਾਦਸਾਗ੍ਰਸਤ ਵਾਹਨਾਂ ਨੂੰ ਜ਼ਬਤ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਪੁੱਤਰ ਦੀ ਅਚਾਨਕ ਹੋਈ ਮੌਤ ਕਾਰਨ ਪਿੰਡ ਲੰਗੇਰੀ 'ਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ: ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ 'ਚ ਖ਼ੌਫ਼ਨਾਕ ਘਟਨਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News