ਕਾਰ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ

06/18/2019 1:29:40 AM

ਜਲੰਧਰ (ਸੋਨੂੰ ਮਹਾਜਨ) ਪਰਾਗਪੁਰ ਜੀ. ਟੀ. ਰੋਡ 'ਤੇ ਸੋਮਵਾਰ ਨੂੰ ਤੇਜ਼ ਰਫਤਾਰ ਕਾਰ ਦੀ ਲਪੇਟ ਵਿਚ ਆਉਣ ਨਾਲ ਹਾਲ ਵਾਸੀ ਲੁਧਿਆਣਾ ਅਤੇ ਮੂਲ ਤੋਂ ਗੋਰਖਪੁਰ ਯੂ. ਪੀ. ਰਹਿਣ ਵਾਲੇ ਬਾਈਕ ਸਵਾਰ ਪਤੀ ਪਤਨੀ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਏ। ਬਾਈਕ ਦੇ ਪਿੱਛੇ ਬੈਠੀ ਔਰਤ ਨੀਲਮ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸਦੇ ਪਤੀ ਰਣਜੀਤ ਨੂੰ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਪਰਾਗਪੁਰ ਪੁਲਸ ਚੌਕੀ ਦੇ ਇੰਚਾਰਜ ਨਰਿੰਦਰ ਮੋਹਨ ਨੇ ਦੱਸਿਆ ਕਿ ਪੁਲਸ ਨੇ ਕਾਰ ਚਾਲਕ ਅੰਮ੍ਰਿਤਪਾਲ ਸਿੰਘ ਵਾਸੀ ਬਾਠ ਮਜਾਰਾ ਨਵਾਂਸ਼ਹਿਰ ਨੂੰ ਕਾਰ ਸਣੇ ਕਾਬੂ ਕਰ ਲਿਆ ਹੈ। ਉਸਦੇ ਖਿਲਾਫ ਥਾਣਾ ਕੈਂਟ ਵਿਚ ਕੇਸ ਦਰਜ ਕੀਤਾ ਗਿਆ ਹੈ। ਦੇਰ ਸ਼ਾਮ ਤੱਕ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਸੀ। ਮ੍ਰਿਤਕਾ ਨੀਲਮ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

satpal klair

This news is Content Editor satpal klair