ਹਾਜੀਪੁਰ ਵਿਖੇ ਕਾਰ ਬੇਕਾਬੂ ਹੋ ਕੇ ਪਲਟੀ, 2 ਗੰਭੀਰ ਜ਼ਖ਼ਮੀ
Monday, Mar 31, 2025 - 01:41 PM (IST)

ਹਾਜੀਪੁਰ (ਜੋਸ਼ੀ)-ਹਾਜੀਪੁਰ ਤੋਂ ਤਲਵਾੜਾ ਸੜਕ ’ਤੇ ਪੈਂਦੇ ਪਿੰਡ ਗੇਰਾ ਦੇ ਸ੍ਰੀ ਗੁਰਦੁਆਰਾ ਥੜਾ ਸਾਹਿਬ ਦੇ ਨੇੜੇ ਇਕ ਕਾਰ ਬੇਕਾਬੂ ਹੋ ਕੇ ਪਲਟੀਆਂ ਖਾਂਦੀ ਹੋਈ ਖੇਤਾਂ ’ਚ ਡਿੱਗਣ ਕਾਰਨ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਕਾਰ ਬੁਰੀ ਤਰਾਂ ਚਕਨਾਚੂਰ ਹੋਈ ਅਤੇ ਕਾਰ ਚਾਲਕ ਅਤੇ ਉਸ ਦੇ ਨਾਲ ਬੈਠੀ ਸਵਾਰੀ ਗੰਭੀਰ ਜ਼ਖ਼ਮੀ ਹੋ ਗਈ ׀
ਇਹ ਵੀ ਪੜ੍ਹੋ: UK ਗਿਆ ਕੁੱਲ੍ਹੜ ਪਿੱਜ਼ਾ ਕੱਪਲ ਮੁੜ ਸੁਰਖੀਆਂ 'ਚ, ਇਸ ਵਾਇਰਲ ਵੀਡੀਓ ਨੂੰ ਲੈ ਕੇ...
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨ ਇਕ ਕਾਰ ਜੋ ਤਲਵਾੜਾ ਵੱਲੋਂ ਆ ਰਹੀ ਸੀ ਅਤੇ ਹਾਜੀਪੁਰ ਵੱਲ ਜਾ ਰਹੀ ਸੀ ׀ ਜਦੋਂ ਇਹ ਕਾਰ ਪਿੰਡ ਗੇਰਾ ਦੇ ਸ੍ਰੀ ਗੁਰੂਦੁਆਰਾ ਥੜਾ ਸਾਹਿਬ ਨੇੜੇ ਪੁੱਜੀ ਤਾਂ ਕਾਰ ਬੇਕਾਬੂ ਹੋ ਕੇ ਗਲਤ ਸਾਈਡ ਪਲਟੀਆਂ ਖਾਂਦੀ ਹੋਈ ਖੇਤਾਂ ’ਚ ਜਾ ਡਿੱਗੀ, ਜਿਸ ਕਾਰਨ ਦੋ ਕਾਰ ਸਵਾਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ CM ਭਗਵੰਤ ਮਾਨ ਦਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e