ਟਾਂਡਾ ਵਿਖੇ 500 ਗ੍ਰਾਮ ਅਫ਼ੀਮ ਸਣੇ ਕਾਰ ਸਵਾਰ ਗ੍ਰਿਫ਼ਤਾਰ

Wednesday, Feb 14, 2024 - 03:26 PM (IST)

ਟਾਂਡਾ ਵਿਖੇ 500 ਗ੍ਰਾਮ ਅਫ਼ੀਮ ਸਣੇ ਕਾਰ ਸਵਾਰ ਗ੍ਰਿਫ਼ਤਾਰ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਮੋਮੀ, ਜਸਵਿੰਦਰ)-ਟਾਂਡਾ ਪੁਲਸ ਨੇ ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ 'ਤੇ ਬਿਆਸ ਦਰਿਆ ਰੜਾ ਪੁਲ ਹਾਈਟੈੱਕ ਨਾਕੇ 'ਤੇ ਇਕ ਕਾਰ ਸਵਾਰ ਨੂੰ 500 ਗ੍ਰਾਮ ਅਫ਼ੀਮ ਸਣੇ ਗ੍ਰਿਫ਼ਤਾਰ ਕੀਤਾ ਹੈ।  ਥਾਣਾ ਮੁਖੀ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲਾ ਪੁਲਸ ਮੁਖੀ ਸੁਰਿੰਦਰ ਲਾਂਬਾ ਅਤੇ ਡੀ. ਐੱਸ. ਪੀ. ਹਰਜੀਤ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐੱਸ. ਆਈ. ਗੁਰਵਿੰਦਰ ਸਿੰਘ ਅਤੇ ਏ. ਐੱਸ. ਆਈ. ਬਲਵੀਰ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਦਿਲਬਾਗ ਸਿੰਘ ਪੁੱਤਰ ਬਘੇਲ ਸਿੰਘ ਵਾਸੀ ਕਾਦੀਆਂ (ਗਰੁਦਾਸਪੁਰ) ਦੇ ਰੂਪ ਵਿਚ ਹੋਈ ਹੈ |

ਇਹ ਵੀ ਪੜ੍ਹੋ:  ਕਿਸਾਨ ਅੰਦੋਲਨ ਦੇ ਚੱਲਦੇ ਅਕਾਲੀ ਦਲ ਵੱਲੋਂ 'ਪੰਜਾਬ ਬਚਾਓ ਯਾਤਰਾ' ਮੁਲਤਵੀ, ਸੱਦੀ ਕੋਰ ਕਮੇਟੀ ਦੀ ਮੀਟਿੰਗ

ਥਾਣਾ ਮੁਖੀ ਨਾਗਰਾ ਨੇ ਦੱਸਿਆ ਜਦੋਂ ਚੈੱਕਿੰਗ ਦੌਰਾਨ ਮੁਲਜ਼ਮ ਦੀ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਕਾਰ ਵਿਚੋਂ ਅਫ਼ੀਮ ਬਰਾਮਦ ਹੋਈ | ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਹੈ| ਪਤਾ ਲਾਇਆ ਜਾ ਰਿਹਾ ਹੈ ਕਿ ਇਸ ਮੁਲਜ਼ਮ ਦੀ ਨਸ਼ੇ ਸਬੰਧੀ ਸਪਲਾਈ ਲਾਈਨ ਕੀ ਸੀ |

ਇਹ ਵੀ ਪੜ੍ਹੋ: ਦਿੱਲੀ ਦੀਆਂ ਬਰੂਹਾਂ 'ਤੇ ਮੁੜ ਡਟੇ ਕਿਸਾਨ, ਭਾਜਪਾ ਦੇ ਸਿੱਖ ਆਗੂ ਤਾਲਮੇਲ ਕਾਇਮ ਕਰਨ 'ਚ ਰਹੇ ਨਾਕਾਮ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News