ਨਾਜਾਇਜ਼ ਸ਼ਰਾਬ ਸਮੇਤ ਕਾਰ ਬਰਾਮਦ, ਚਾਲਕ ਫਰਾਰ
Thursday, May 14, 2026 - 07:13 PM (IST)
ਹਾਜੀਪੁਰ (ਜੋਸ਼ੀ)-ਹਾਜੀਪੁਰ ਪੁਲਸ ਨੇ ਇਲਾਕੇ ਵਿਚ ਨਾਕਾਬੰਦੀ ਦੌਰਾਨ ਇਕ ਕਾਰ ਵਿਚੋਂ ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ ਕੀਤੀ ਹੈ। ਪੁਲਸ ਨੇ ਕਾਰ ਨੂੰ ਕਬਜ਼ੇ ਵਿਚ ਲੈ ਕੇ ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਐੱਸ. ਐੱਚ. ਓ. ਇੰਸਪੈਕਟਰ ਅਮਰਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੈੱਡ ਕਾਂਸਟੇਬਲ ਸੁਰਿੰਦਰ ਕੁਮਾਰ ਦੀ ਅਗਵਾਈ ਹੇਠ ਪੁਲਸ ਪਾਰਟੀ ਪਿੰਡ ਹਰਦੋਖੁੰਦਪੁਰ ਵਿਖੇ ਗਸ਼ਤ ਅਤੇ ਚੈਕਿੰਗ ਲਈ ਮੌਜੂਦ ਸੀ। ਇਸ ਦੌਰਾਨ ਮਾਨਸਰ ਸਾਈਡ ਵੱਲੋਂ ਆ ਰਹੀ ਇਕ ਕਾਰ ਨੰਬਰ ਪੀ. ਬੀ.39-ਸੀ.-4822 ਨੂੰ ਸ਼ੱਕ ਦੇ ਆਧਾਰ ’ਤੇ ਰੁਕਣ ਦਾ ਇਸ਼ਾਰਾ ਕੀਤਾ ਗਿਆ। ਪੁਲਸ ਪਾਰਟੀ ਨੂੰ ਦੇਖ ਕੇ ਕਾਰ ਚਾਲਕ ਘਬਰਾ ਗਿਆ ਅਤੇ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਗੱਡੀ ਮੌਕੇ ’ਤੇ ਹੀ ਛੱਡ ਕੇ ਫਰਾਰ ਹੋ ਗਿਆ।
ਇਹ ਵੀ ਪੜ੍ਹੋ: ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਲਿਆ ਗਿਆ ਵੱਡਾ ਫ਼ੈਸਲਾ
ਜਦੋਂ ਪੁਲਸ ਵੱਲੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਕਾਰ ਦੀ ਡਿੱਗੀ ’ਚੋਂ 114 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ। ਹਾਜੀਪੁਰ ਪੁਲਸ ਨੇ ਬਰਾਮਦ ਕੀਤੀ ਸ਼ਰਾਬ ਅਤੇ ਕਾਰ ਨੂੰ ਕਬਜ਼ੇ ਵਿਚ ਲੈ ਕੇ ਅਣਪਛਾਤੇ ਵਿਅਕਤੀ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਰ ਦੇ ਨੰਬਰ ਦੇ ਆਧਾਰ ’ਤੇ ਮਾਲਕ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਅਦਾਕਾਰ ਯੋਗਰਾਜ ਸਿੰਘ ਖ਼ਿਲਾਫ਼ ਪਰਚਾ ਦਰਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
