ਕਾਰਡ ਧਾਰਕ ਨੂੰ ਸੂਚੀਬੱਧ ਹਸਪਤਾਲਾਂ ’ਚ 5 ਲੱਖ ਰੁਪਏ ਤਕ ਦਾ ਮੁਫਤ ਇਲਾਜ ਮਿਲੇਗਾ  : ਡਿਪਟੀ ਕਮਿਸ਼ਨਰ

08/08/2023 5:47:51 PM

ਜਲੰਧਰ (ਚੋਪੜਾ) – ਪੰਜਾਬ ਸਰਕਾਰ ਦੇ ਨਿਰਦੇਸ਼ ’ਤੇ ਦੇਸ਼ ਭਰ ਵਿਚ ਜੇ-ਫਾਰਮ ਧਾਰਕ ਕਿਸਾਨਾਂ ਦੇ ਸੂਚੀਬੱਧ ਹਸਪਤਾਲਾਂ ਵਿਚ ਮੁਫਤ ਇਲਾਜ ਲਈ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਵਾਸਤੇ ਮਾਰਕੀਟਿੰਗ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 100 ਫੀਸਦੀ ਕਾਰਡ ਬਣਾਏ ਜਾਣਗੇ ਤਾਂ ਕਿ ਕੋਈ ਵੀ ਕਿਸਾਨ ਸਰਕਾਰ ਦੀ ਇਸ ਸਹੂਲਤ ਤੋਂ ਵਾਂਝਾ ਨਾ ਰਹੇ ਤਾਂ ਕਿ ਲੋੜ ਪੈਣ ’ਤੇ ਉਹ ਸਿਹਤ ਬੀਮਾ ਯੋਜਨਾ ਦਾ ਲਾਭ ਉਠਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਯੋਜਨਾ ਅਧੀਨ ਜੇ-ਫਾਰਮ ਧਾਰਕ ਕਿਸਾਨਾਂ ਦੇ ਪਰਿਵਾਰਾਂ ਨੂੰ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਹਰ ਸਾਲ 5 ਲੱਖ ਰੁਪਏ ਤਕ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾਵੇਗੀ।

ਉਨ੍ਹਾਂ ਜ਼ਿਲੇ ਭਰ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮਾਰਕੀਟ ਕਮੇਟੀ ਜਾਂ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਨਾਲ ਸੰਪਰਕ ਕਰ ਕੇ ਆਪਣਾ ਕਾਰਡ ਬਣਵਾ ਲੈਣ। ਇਸ ਦੌਰਾਨ ਜ਼ਿਲਾ ਮੰਡੀ ਅਧਿਕਾਰੀ ਅਰਵਿੰਦਰ ਸਿੰਘ ਨੇ ਜ਼ਿਲਾ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਅਧੀਨ ਜਿਹੜੇ ਕਿਸਾਨਾਂ ਦੇ ਜੇ-ਫਾਰਮ ਜਾਰੀ ਹੋ ਚੁੱਕੇ ਹਨ ਅਤੇ ਉਨ੍ਹਾਂ ਦੇ ਬੀਮਾ ਯੋਜਨਾ ਦੇ ਕਾਰਡ ਅਜੇ ਤਕ ਨਹੀਂ ਬਣੇ, ਉਹ ਉਨ੍ਹਾਂ ਕਿਸਾਨਾਂ ਨਾਲ ਨਿੱਜੀ ਰੂਪ ਵਿਚ ਸੰਪਰਕ ਕਰ ਕੇ ਉਨ੍ਹਾਂ ਦੇ ਫਾਰਮ ਭਰ ਕੇ ਆਪਣੇ ਅਧੀਨ ਮਾਰਕੀਟ ਕਮੇਟੀਆਂ ਵਿਚ ਜਮ੍ਹਾ ਕਰਨ।

ਇਹ ਖ਼ਬਰ ਵੀ ਪੜ੍ਹੋ : ਅਜੇ ਤੱਕ ਨਹੀਂ ਮਿਲਿਆ ਆਮਦਨ ਕਰ ਰਿਫੰਡ ਤਾਂ ਇੰਝ ਚੈੱਕ ਕਰੋ ਆਪਣਾ ਸਟੇਟਸ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

 


Harinder Kaur

Content Editor

Related News