ਜਲੰਧਰ ’ਚ ਗੁੰਡਾਗਰਦੀ, ਸੜਕ ’ਤੇ ਖੜ੍ਹੀਆਂ ਗੱਡੀਆਂ ਦੀ ਕੀਤੀ ਭੰਨਤੋੜ

Wednesday, Jun 29, 2022 - 02:01 PM (IST)

ਜਲੰਧਰ ’ਚ ਗੁੰਡਾਗਰਦੀ, ਸੜਕ ’ਤੇ ਖੜ੍ਹੀਆਂ ਗੱਡੀਆਂ ਦੀ ਕੀਤੀ ਭੰਨਤੋੜ

ਜਲੰਧਰ (ਸੋਨੂੰ)- ਜਲੰਧਰ ਦੇ ਲੰਮਾ ਪਿੰਡ ਚੌਂਕ ਨੇੜੇ ਰਾਤ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਰੋਡ ’ਤੇ ਖੜ੍ਹੀਆਂ ਕੀਤੀਆਂ ਗਈਆਂ ਗੱਡੀਆਂ ਦੇ ਸ਼ੀਸ਼ੇ ਤੋੜ ਦਿੱਤੇ ਗਏ। ਕਰੀਬ 5 ਤੋਂ 6 ਗੱਡੀਆਂ ਖੜ੍ਹੀਆਂ ਸਨ, ਜਿਸ ਦੇ ਸ਼ੀਸ਼ੇ ਇੱਟਾਂ ਮਾਰ ਕੇ ਤੋੜ ਦਿੱਤੀਆਂ ਗਈਆਂ ਹਨ। ਨੇੜੇ ਲੱਗੇ ਇਕ ਸੀ. ਸੀ. ਟੀ. ਵੀ. ਕੈਮਰੇ ’ਚ ਇਕ ਨੌਜਵਾਨ ਵਿਖਾਈ ਦੇ ਰਿਹਾ ਹੈ। ਫਿਲਹਾਲ ਅਜੇ ਪੁਲਸ ਜਾਂਚ ਕਰ ਰਹੀ ਹੈ। 

PunjabKesari

ਇਕ ਕਾਰ ਮਾਲਕ ਰਾਹੁਲ ਸ਼ਰਮਾ ਨੇ ਦੱਸਿਆ ਕਿ ਰੋਜ਼ਾਨਾ ਵਾਂਗ ਗੱਡੀ ਕੱਲ੍ਹ ਰਾਤ ਵੀ ਪਾਰਕ ਕੀਤੀ ਗਈ ਸੀ ਅਤੇ ਕਰੀਬ ਅਸੀਂ ਪੰਜ ਲੋਕ ਇਥੇ ਰੋਜ਼ਾਨਾ ਗੱਡੀ ਪਾਰਕ ਕਰਦੇ ਹਨ। ਅੱਜ ਸਵੇਰੇ ਕਰੀਬ 5.30 ਵਜੇ ਗੱਡੀ ਸਾਫ਼ ਕਰਨ ਪਹੁੰਚਿਆ ਤਾਂ ਵੇਖਿਆ ਕਿ ਸਾਰੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਹੋਏ ਸਨ। ਇਹ ਕਿਸੇ ਇਕ ਵਿਅਕਤੀ ਦਾ ਕੰਮ ਲੱਗਦਾ ਹੈ। ਨੇੜੇ ਪਈਆਂ ਇੱਟਾਂ ਨਾਲ ਸ਼ੀਸ਼ੇ ਤੋੜੇ ਗਏ ਹਨ। 

PunjabKesari

ਮੌਕੇ ’ਤੇ ਪਹੁੰਚੇ ਥਾਣਾ ਰਾਮਾ ਮੰਡੀ ਦੇ ਸਬ ਇੰਸਪੈਕਟਰ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਲੰਮਾ ਪਿੰਡ ਰੋਡ ’ਤੇ ਕੁਝ ਗੱਡੀਆਂ ਦੇ ਸ਼ੀਸ਼ੇ ਤੋੜੇ ਗਏ ਹਨ। ਜਦੋਂ ਮੌਕੇ ’ਤੇ ਜਾ ਕੇ ਵੇਖਿਆ ਤਾਂ ਕਰੀਬ 6 ਗੱਡੀਆਂ ਦੇ ਸ਼ੀਸ਼ੇ ਤੋੜੇ ਗਏ ਸਨ। ਗੱਡੀਆਂ ਦੇ ਮਾਲਕ ਦੀ ਸ਼ਿਕਾਇਤ ਲੈ ਲਈ ਗਈ ਹੈ, ਜਿਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨੇੜੇ ਹੀ ਇਕ ਬੈਂਕ ਵੀ ਹੈ, ਜਿਸ ’ਚ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਏ ਹਨ। ਉਨ੍ਹਾਂ ਨੂੰ ਖੰਗਾਲਿਆ ਜਾਵੇਗਾ ਅਤੇ ਮੁਲਜ਼ਮ ਦੀ ਪਛਾਣ ਕੀਤੀ ਜਾਵੇਗੀ। 
ਇਹ ਵੀ ਪੜ੍ਹੋ: ਪੁੱਤ ਦੀ ਲਾਸ਼ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ, ਜਨਮਦਿਨ ਦੀ ਪਾਰਟੀ ਦੌਰਾਨ ਝਗੜੇ 'ਚ ਗਈ ਸੀ ਜਾਨ

PunjabKesari

ਇਹ ਵੀ ਪੜ੍ਹੋ: ਜਲੰਧਰ ’ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਇਸ ਹਾਲਾਤ ’ਚ ਮਿਲੀਆਂ ਕੁੜੀਆਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News