ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਵਾਲੇ ਦੋਸ਼ੀਆਂ ਵਿਰੁੱਧ ਕੇਸ
Monday, Dec 24, 2018 - 01:34 AM (IST)

ਹੁਸ਼ਿਆਰਪੁਰ, (ਅਸ਼ਵਨੀ)- ਥਾਣਾ ਮਾਡਲ ਟਾਊਨ ਪੁਲਸ ਨੇ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ’ਚ ਇਕ ਵਿਅਕਤੀ ਦਲਜੀਤ ਸਿੰਘ ਵਿਰੁੱਧ ਕੇਸ ਦਰਜ ਕੀਤਾ ਹੈ। ਪ੍ਰਭਜੋਤ ਕੌਰ ਪੁੱਤਰੀ ਮਹਿੰਦਰ ਪਾਲ ਸਿੰਘ ਵਾਸੀ ਮਾਡਲ ਟਾਊਨ ਕਾਲੋਨੀ ਹੁਸ਼ਿਆਰਪੁਰ ਨੇ ਐੱਸ.ਐੱਸ.ਪੀ. ਨੂੰ ਦਿੱਤੀ ਸ਼ਿਕਾਇਤ ’ਚ ਕਿਹਾ ਸੀ ਕਿ ਉਸ ਦਾ ਵਿਆਹ 2 ਦਸੰਬਰ 2017 ਨੂੰ ਜਲੰਧਰ ਦੇ ਮਾਡਲ ਟਾਊਨ ਖੇਤਰ ਦੇ ਵਾਸੀ ਦਲਜੀਤ ਸਿੰਘ ਪੁੱਤਰ ਜਸਪਾਲ ਸਿੰਘ ਨਾਲ ਹੋਇਆ ਸੀ। ਵਿਆਹ ਉਪਰੰਤ ਥੋਡ਼ੇ ਸਮੇਂ ਬਾਅਦ ਹੀ ਪਤੀ ਨੇ ਉਸ ਨੂੰ ਹੋਰ ਦਾਜ ਦੀ ਮੰਗ ਦੇ ਚੱਲਦੇ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਐੱਸ.ਐੱਸ.ਪੀ. ਹੁਕਮਾਂ ’ਤੇ ਮਹਿਲਾ ਥਾਣਾ ਮੁਖੀ ਸੰਦੀਪ ਕੌਰ ਨੇ ਜਾਂਚ ਉਪਰੰਤ ਪੁਲਸ ਨੇ ਦੋਸ਼ੀ ਵਿਰੁੱਧ ਕੇਸ ਦਰਜ ਕਰ ਲਿਆ। ਅਜੇ ਤੱਕ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੋਈ।
ਦਾਜ ਦੇ ਮਾਮਲੇ ’ਚ ਇਕ ਹੋਰ ਕੇਸ ਚੱਬੇਵਾਲ ਦੀ ਪੁਲਸ ਨੇ ਦਰਜ ਕੀਤਾ ਹੈ। ਗੁਰਪ੍ਰੀਤ ਪੁੱਤਰੀ ਰਾਮ ਲੁਭਾਇਆ ਵਾਸੀ ਪਿੰਡ ਜੰਡੋਲੀ ਨੇ ਐੱਸ.ਐੱਸ.ਪੀ. ਨੂੰ ਦਿੱਤੀ ਸ਼ਿਕਾਇਤ ’ਚ ਕਿਹਾ ਸੀ ਕਿ ਉਸ ਦਾ ਵਿਆਹ 15 ਫ਼ਰਵਰੀ 2017 ਨੂੰ ਮਨਦੀਪ ਸਿੰਘ ਪੁੱਤਰ ਗਿਆਨ ਚੰਦ ਵਾਸੀ ਕੰਗਨੀਵਾਲ ਥਾਣਾ ਪਤਾਰਾ ਜ਼ਿਲਾ ਜਲੰਧਰ ਦੇ ਨਾਲ ਹੋਇਆ ਸੀ ਤੇ ਦਾਜ ਦੀ ਮੰਗ ਪੁਰੀ ਨਾ ਕਰਨ ’ਤੇ ਪਤੀ ਵੱਲੋਂ ਉਸ ਨੂੰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।
ਡੀ.ਐੱਸ.ਪੀ. ਨੇ ਕੀਤੀ ਸ਼ਿਕਾਇਤ ਦੀ ਜਾਂਚ : ਸ਼ਿਕਾਇਤ ਦੀ ਜਾਂਚ ਐੱਸ.ਐੱਸ.ਪੀ. ਨੇ ਡੀ.ਐੱਸ.ਪੀ. ਇਨਵੈਸਟੀਗੇਸ਼ਨ ਨੂੰ ਤਾਇਨਾਤ ਕੀਤਾ ਸੀ। ਡੀ.ਐੱਸ.ਪੀ. ਦੀ ਰਿਪੋਰਟ ਉਪਰੰਤ ਪੁਲਸ ਨੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਲਿਆ।