ਬੱਚੇ ਚੁੱਕਣ ਆਏ ਦੋਸ਼ੀ ਵਿਰੁੱਧ ਮਾਮਲਾ ਦਰਜ

Thursday, Aug 22, 2024 - 05:48 PM (IST)

ਬੱਚੇ ਚੁੱਕਣ ਆਏ ਦੋਸ਼ੀ ਵਿਰੁੱਧ ਮਾਮਲਾ ਦਰਜ

ਹੁਸ਼ਿਆਰਪੁਰ (ਅਮਰੀਕ)- ਜ਼ਿਲਾ ਹੁਸ਼ਿਆਰਪੁਰ ਦੇ ਥਾਣਾ ਮਾਹਿਲਪੁਰ ਅਧੀਨ ਪੈਂਦੇ ਪਿੰਡ ਖੈਰੜ ਰਾਵਲ ਬਸੀ ਵਿਖੇ 19 ਅਗਸਤ ਨੂੰ ਇਕ ਘਰ ’ਚੋਂ ਬੱਚੇ ਚੁੱਕ ਕੇ ਫ਼ਰਾਰ ਹੋਏ ਵਿਅਕਤੀਆਂ ’ਚੋਂ ਇਕ ਵਿਅਕਤੀ ਅਤੇ ਬੱਚਿਆਂ ਦੀ ਮਾਂ ਨੂੰ ਬੰਨ੍ਹਣ ਵਾਲੇ 09 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਨ ਦੇ ਵਿਰੋਧ ’ਚ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਵਲੋਂ ਹੁਸ਼ਿਆਰਪੁਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਮਾਹਿਲਪੁਰ ਪੁਲਸ ਦੀ ਭੂਮਿਕਾ ਅਤੇ ਕਾਰਵਾਈ ’ਤੇ ਸਵਾਲੀਆ ਨਿਸ਼ਾਨ ਲਾਇਆ। ਬੱਚੇ ਚੁੱਕਣ ਆਏ ਵਿਅਕਤੀਆਂ ਵਿਰੁੱਧ ਵੀ ਮਾਮਲਾ ਦਰਜ ਕਰਨ ਦੀ ਮੰਗ ਕਰਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਮਾਮਲਾ ਦਰਜ ਨਾ ਕੀਤਾ ਤਾਂ ਉਹ ਥਾਣਾ ਮਾਹਿਲਪੁਰ ਅੱਗੇ ਧਰਨਾ ਦੇਣਗੇ।

ਇਸ ਦੌਰਾਨ ਮਾਮਲੇ ’ਚ ਸ਼ਾਮਲ  ਪੀੜਤਾਂ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੇ ਆਪਣੀ ਪਤਨੀ ਗੁਰਬਖ਼ਸ਼ ਕੌਰ ਤੋਂ ਦੁਖੀ ਹੋ ਕੇ ਜ਼ਹਿਰ  ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਾਹਿਲਪੁਰ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੀੜਤਾ  ਨੇ  ਦੱਸਿਆ ਕਿ ਉਨ੍ਹਾਂ ਦੇ ਪੋਤਰਾ-ਪੋਤਰੀ ਉਨ੍ਹਾਂ ਨਾਲ  ਰਹਿੰਦੇ ਹਨ। ਜਦੋਂ 19 ਅਗਸਤ ਗੁਰਬਖ਼ਸ਼ ਕੌਰ ਆਪਣੇ  ਸਾਥੀਆਂ ਨਾਲ ਪਿੰਡ  ਆਈ ਅਤੇ ਜਿਸ ਸਮੇਂ ਉਨ੍ਹਾਂ ਦੀ ਦਾਦੀ ਇਕੱਲੀ ਘਰ ’ਚ ਸੀ ਤਾਂ ਉਸ ਨੇ ਆਪਣੀ ਸੱਸ ਦੀ ਕੁੱਟਮਾਰ ਕਰਕੇ ਉਸ ਕੋਲੋਂ ਬੱਚੇ ਲੈ ਕੇ ਫ਼ਰਾਰ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਨੇ ਇਕ ਅਗਵਾ ਕਰਨ ਵਾਲੇ  ਨੂੰ ਬੰਦੀ  ਬਣਾ ਿਲਆ ਸੀ ਤਾਂ ਪੁਲਸ ਦੀ ਦਖਲਅੰਦਾਜੀ ਕਾਰਨ ਬੱਚੇ ਵਾਪਸ ਮੰਗਵਾਏ ਸਨ।

ਉਨ੍ਹਾਂ ਕਿਹਾ ਕਿ ਪੁਲਸ  ਦੋਸ਼ੀਆਂ ਨੂੰ ਥਾਣੇ ਲੈ ਆਈ ਅਤੇ ਉਨ੍ਹਾਂ   ਵਿਰੁੱਧ ਹੀ ਮਾਮਲਾ ਦਰਜ ਕਰ ਦਿੱਤਾ ਜਦਕਿ  ਬੱਚਿਆਂ ਨੂੰ ਅਗਵਾ ਕਰਨ ਵਾਲਿਆਂ ਨਾਲ ਮਿਲੀਭੁਗਤ ਕਰ ਕੇ ਉਨ੍ਹਾਂ ਨੂੰ ਛੱਡ ਦਿੱਤਾ। ਉਨ੍ਹਾਂ ਨੇ ਮੰਗ ਕੀਤੀ ਕਿ ਜਾਂ ਤਾਂ ਉਨ੍ਹਾਂ ਦਾ ਮਾਮਲਾ ਰੱਦ ਕੀਤਾ ਜਾਵੇ ਜਾਂ ਫਿਰ ਕਥਿਤ ਦੋਸ਼ੀਆਂ ਵਿਰੁੱਧ ਵੀ ਮਾਮਲਾ ਦਰਜ ਕੀਤਾ ਜਾਵੇ। ਇਸ ਸਬੰਧੀ ਥਾਣਾ ਮੁਖੀ ਮਾਹਿਲਪੁਰ ਰਮਨ ਕੁਮਾਰ ਨੇ ਦੱਸਿਆ ਕਿ ਗੁਰਬਖ਼ਸ ਕੌਰ ਬੱਖਿਆਂ ਨੂੰ ਮਿਲਣ ਆਈ ਸੀ। ਕੋਈ ਵੀ ਉਸ ਨੂੰ ਆਪਣੇ ਬੱਚਿਆਂ ਨੂੰ ਮਿਲਣ ਤੋਂ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਖ਼ੁਦਕੁਸ਼ੀ ਕਰਨ ਵਾਲੇ ਮਾਮਲੇ ਦੀ ਅਜੇ ਪੜਤਾਲ ਚੱਲ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੂੰ ਕੋਈ ਗੰਭੀਰ ਬਿਮਾਰੀ ਸੀ ਜਿਸ ਕਾਰਨ ਉਸ ਨੇ ਖ਼ੁਦਕੁਸ਼ੀ ਕੀਤੀ ਸੀ। ਜਦੋਂ ਉਨ੍ਹਾਂ ਨੂੰ ਪੱਛਿਆ ਕਿ ਬੱਚਿਆਂ ਨੂੰ ਮਿਲਣ ਦਾ ਢੰਗ ਠੀਕ ਸੀ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਪੜਤਾਲ ਚੱਲ ਰਹੀ ਹੈ।


author

Sunaina

Content Editor

Related News